Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸੈਸ਼ਨ ਜੱਜ ਨੇ ਕਿਹਾ: ਵਿਧਾਇਕ ਬਣ ਗਏ ਤਾਂ ਬਦਸਲੂਕੀ ਦਾ ਲਾਇਸੈਂਸ ਨਹੀਂ ਮਿਲ ਜਾਂਦਾ

September 19, 2019 09:58 AM

* ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਹੁਕਮਾਂ 'ਤੇ ਟਿੱਪਣੀ 

ਗੁਰਦਾਸਪੁਰ, 18 ਸਤੰਬਰ (ਪੋਸਟ ਬਿਊਰੋ)- ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਹੁਕਮਾਂ ਵਿੱਚ ਸੈਸ਼ਨ ਜੱਜ ਗੁਰਦਾਸਪੁਰ ਨੇ ਅਹਿਮ ਟਿੱਪਣੀਆਂ ਕੀਤੀਆਂ ਹਨ।
ਪਤਾ ਲੱਗਾ ਹੈ ਕਿ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਹੈ ਕਿ ਦੋਸ਼ੀ ਦੇ ਵਿਧਾਇਕ ਹੋਣ ਨਾਲ ਉਸ ਨੂੰ ਸਰਕਾਰੀ ਅਫਸਰ ਨਾਲ ਦੁਰ-ਵਿਹਾਰ ਕਰਨ ਦਾ ਲਾਇਸੈਂਸ ਨਹੀਂ ਮਿਲ ਜਾਂਦਾ। ਇਸ ਦੇ ਨਾਲ ਉਨ੍ਹਾਂ ਨੇ ਆਪਣੇ 13 ਪੰਨਿਆਂ ਦੇ ਹੁਕਮਾਂ ਵਿੱਚ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕੁਝ ਹੋਰ ਵੀ ਅਹਿਮ ਟਿੱਪਣੀਆਂ ਕੀਤੀਆਂ ਹਨ। ਸੈਸ਼ਨ ਜੱਜ ਨੇ ਕਿਹਾ ਕਿ ਬਟਾਲਾ ਫੈਕਟਰੀ ਧਮਾਕੇ ਵਿੱਚ 24 ਜਾਨਾਂ ਗਈਆਂ ਅਤੇ ਅਜਿਹੇ ਨਾਜ਼ੁਕ ਮੌਕੇ ਜੇ ਪ੍ਰਸ਼ਾਸਨ ਦੇ ਮੁਖੀ ਅਤੇ ਸਭ ਤੋਂ ਸੀਨੀਅਰ ਅਫਸਰ ਨਾਲ ਕਿਸੇ ਵਿਧਾਇਕ ਵੱਲੋਂ ਬਦਸਲੂਕੀ ਕੀਤੀ ਜਾਵੇ ਤਾਂ ਨੌਕਰਸ਼ਾਹੀ ਆਜ਼ਾਦੀ, ਨਿਡਰਤਾ ਅਤੇ ਸੁਚੱਜੇ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਨਹੀਂ ਸਕਦੀ। ਵਿਧਾਇਕ ਹੋਣ ਨਾਤੇ ਸਿਮਰਜੀਤ ਸਿੰਘ ਬੈਂਸ ਨੂੰ ਸੂਝਬੂਝ ਦੇ ਸਬੂਤ ਦੇਣਾ ਚਾਹੀਦਾ ਅਤੇ ਸਲੀਕੇ ਨਾਲ ਗੱਲ ਕਰਨੀ ਚਾਹੀਦੀ ਸੀ। ਅਦਾਲਤ ਨੇ ਅੱਗੇ ਕਿਹਾ ਕਿ ਇਹ ਗੱਲ ਮੰਨਣ ਵਿੱਚ ਨਹੀਂ ਆਉਂਦੀ ਕਿ ਬੈਂਸ ਦੇ ਖਿਲਾਫ ਮੌਜੂਦਾ ਕੇਸ ਝੂਠਾ ਦਰਜ ਕੀਤਾ ਗਿਆ ਹੈ ਕਿਉਂਕਿ ਇਸ ਕੇਸ ਤੋਂ ਪਹਿਲਾਂ ਉਸ ਦੇ ਖਿਲਾਫ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਹਨ। ਇਸ ਤੋਂ ਜ਼ਾਹਰ ਹੈ ਕਿ ਉਹ ਸਰਕਾਰੀ ਅਫਸਰਾਂ ਨੂੰ ਡਰਾਉਣ, ਧਮਕਾਉਣ ਅਤੇ ਉਨ੍ਹਾਂ ਦੇ ਕੰਮ ਵਿੱਚ ਵਿਘਨ ਪਾਉਣ ਦਾ ਆਦੀ ਹੈ। ਅਖੀਰ ਵਿੱਚ ਜੱਜ ਨੇ ਕਿਹਾ ਕਿ ਮੁਲਜ਼ਮ ਪੇਸ਼ਗੀ ਜ਼ਮਾਨਤ ਦੀ ਰਾਹਤ ਦਾ ਹੱਕਦਾਰ ਨਜ਼ਰ ਨਹੀਂ ਆਉਂਦਾ, ਜਿਸ ਲਈ ਇਹ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ