Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਅਕਾਲੀ ਦਲ ਵੱਲੋਂ ਹਰਿਆਣਾ ਅਸੈਂਬਲੀ ਚੋਣਾਂ ਲੜਨ ਦਾ ਐਲਾਨ

September 19, 2019 10:00 AM

ਚੰਡੀਗੜ੍ਹ, 18 ਸਤੰਬਰ (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਕੱਲ੍ਹ ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੇ ਮੁੱਖ ਦਫਤਰ ਵਿੱਚ ਕੋਰ ਕਮੇਟੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ, ਹਰੀ ਸਿੰਘ ਜ਼ੀਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਤੇੇ ਸੁਰਜੀਤ ਸਿੰਘ ਰੱਖੜਾ ਸ਼ਾਮਲ ਸਨ।
ਇਸ ਮੀਟਿੰਗ ਦੇ ਫੈਸਲਿਆਂ ਬਾਰੇ ਪਾਰਟੀ ਦੇ ਮੁੱਖ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਪਾਰਟੀ ਨੇ 22 ਸਤੰਬਰ ਨੂੰ ਹਰਿਆਣਾ ਵਿੱਚ ਅਸੈਂਬਲੀ ਚੋਣ ਲੜਨ ਵਿੱਚ ਦਿਲਚਸਪੀ ਰੱਖਦੇ ਉਮੀਦਵਾਰਾਂ ਦੀ ਇੰਟਰਵਿਊ ਲੈਣ ਲਈ ਕੁਰੂਕਸ਼ੇਤਰ ਵਿਖੇ ਮੀਟਿੰਗ ਸੱਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸਕਰੀਨਿੰਗ ਕਮੇਟੀ ਬਣਾਈ ਗਈ ਹੈ, ਜਿਹੜੀ ਇਨ੍ਹਾਂ ਚੋਣਾਂ ਵਿੱਚ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵਿਚਾਰ- ਕਰੇਗੀ। ਇਸ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਸ਼ਾਮਲ ਹਨ। ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਮੀਟਿੰਗ ਕੱਲ੍ਹ ਦੋ ਮਤੇ ਪਾਸ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਵਿੱਚ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ ਪੂਰੀ ਕਰਨ ਪਿੱਛੋਂ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸੜ ਰਹੇ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਦਾ ਹੁਕਮ ਦਿੱਤਾ ਜਾਵੇ। ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਉਤੇ ਇਨ੍ਹਾਂ ਸਿੱਖਾਂ ਤੇ ਹੋਰ ਪੰਜਾਬੀ ਕੈਦੀਆਂ ਦੀ ਨਾਜਾਇਜ਼ ਅਤੇ ਗੈਰ ਸੰਵਿਧਾਨਕ ਕੈਦ ਨੂੰ ਖਤਮ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਦੂਸਰੇ ਮਤੇ ਵਿੱਚ ਅਕਾਲੀ ਦਲ ਨੇ ਆਪਣੀ ਫੈਡਰਲ ਸੋਚ ਦਾ ਮੁਜ਼ਾਹਰਾ ਕਰਦਿਆਂ ਪੰਜਾਬੀ ਭਾਸ਼ਾ ਦੀ ਸੰਭਾਲ ਤੇ ਪਸਾਰ ਬਾਰੇ ਆਪਣੀ ਵਚਨਬੱਧਤਾ ਦੁਹਰਾਈ ਹੈ। ਪਾਰਟੀ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਸਥਿਤੀ ਨਾਲ ਨਿਪਟਣ ਲਈ ਕਾਂਗਰਸ ਸਰਕਾਰ ਵੱਲੋਂ ਅਪਣਾਏ ਕਠੋਰ ਵਤੀਰੇ ਅਤੇ ਨਿਕੰਮੇਪਣ ਲਈ ਉਸ ਦੀ ਸਖਤ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਨਹੀਂ ਬਹੁੜੀ। ਕੋਰ ਕਮੇਟੀ ਨੇ ਇਸ ਔਕੜ ਮੌਕੇ ਵਿਅਕਤੀਆਂ, ਸਮਾਜਕ ਅਤੇ ਧਾਰਮਿਕ ਸੰਸਥਾਵਾਂ ਖਾਸ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਚਾਅ ਕਾਰਜਾਂ ਅਤੇ ਰਾਹਤ ਕਾਰਜਾਂ ਰਾਹੀਂ ਹੜ੍ਹ ਪੀੜਤਾਂ ਦੀ ਕੀਤੀ ਮਦਦ ਲਈ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕੀਤੀ ਹੈ। ਕੋਰ ਕਮੇਟੀ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਕੋਲੋਂ 25 ਹਜ਼ਾਰ ਰੁਪਏ ਪ੍ਰਤੀ ਏਕੜ ਫਸਲੀ ਮੁਆਵਜ਼ਾ ਅਤੇ ਇੰਨੀ ਰਾਸ਼ੀ ਖੇਤ ਮਜ਼ਦੂਰਾਂ ਨੂੰ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸੇ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੇ ਦਾਖਾ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਕਮੇਟੀਆਂ ਬਣਾਈਆਂ ਹਨ, ਜਿਨ੍ਹਾਂ ਦੇ ਮੁਤਾਬਕ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਜਲਾਲਾਬਾਦ ਹਲਕੇ ਦੇ ਪ੍ਰਚਾਰ ਮੁਖੀ ਹੋਣਗੇ ਤੇ ਡਾ: ਦਲਜੀਤ ਸਿੰਘ ਚੀਮਾ ਏਸੇ ਤਰ੍ਹਾਂ ਦਾਖਾ ਲਈ ਬਣਾਈ ਪ੍ਰਚਾਰ ਕਮੇਟੀ ਦੀ ਅਗਵਾਈ ਕਰਨਗੇ। ਕੋਰ ਕਮੇਟੀ ਨੇ ਬਟਾਲਾ ਪਟਾਕਾ ਫੈਕਟਰੀ ਦੇ ਹਾਦਸੇ ਦੌਰਾਨ ਮਨੁੱਖੀ ਜ਼ਿੰਦਗੀਆਂ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਹਾਦਸਾ ਪੀੜਤ ਪਰਵਾਰਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ