Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕੈਪਟਨ ਸਰਕਾਰ ਦਾ ਦਾਅਵਾ: ਨਵੇਂ ਸਲਾਹਕਾਰ ਵਿਧਾਇਕਾਂ ਦੀ ਫੌਜ ਸਰਕਾਰੀ ਸਹੂਲਤਾਂ ਦੇ ਬਿਨਾਂ ਹੀ ਕੰਮ ਕਰੇਗੀ

September 19, 2019 11:27 AM

* ਹਾਈ ਕੋਰਟ ਵਿੱਚ ਰਾਜ ਸਰਕਾਰ ਵੱਲੋਂ ਜਵਾਬ ਦਾਅਵਾ ਪੇਸ਼


ਚੰਡੀਗੜ੍ਹ, 18 ਸਤੰਬਰ, (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਆਸੀ ਸਲਾਹਕਾਰ ਬਣਾਏ ਗਏ ਛੇ ਵਿਧਾਇਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਸਰਕਾਰੀ ਸਹੂਲਤ ਨਹੀਂ ਦੇ ਰਹੇ। ਇਹ ਦਾਅਵਾ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਕੀਤਾ ਹੈ।
ਛੇ ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰਾਂ ਵਜੋਂ ਨਿਯੁਕਤ ਕਰਨ ਦੇ ਖਿਲਾਫ ਹੋਈ ਸਿ਼ਕਾਇਤ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਨੇ ਦੱਸਿਆ ਕਿ ਸਿਆਸੀ ਸਲਾਹਕਾਰਾਂ ਨੂੰ ਕੋਈ ਸਰਕਾਰੀ ਲਾਭ ਨਹੀਂ ਮਿਲ ਰਹੇ। ਇਸ ਲਈ ਇਹ ਸਾਰੇ ਲੋਕ ਰਾਜ ਸਰਕਾਰ ਉੱਤੇ ਬੋਝ ਨਹੀਂ ਬਣਨਗੇ।ਐਡਵੋਕੇਟ ਜਨਰਲਅਤੁੱਲ ਨੰਦਾ ਨੇ ਅਦਾਲਤ ਵਿੱਚ ਸਪੱਸ਼ਟ ਕੀਤਾ ਕਿ ਸਿਆਸੀ ਸਲਾਹਕਾਰਾਂ ਦੀਆਂ ਟਰਮਜ਼ ਤੇ ਕੰਡੀਸ਼ਨਜ਼ ਵੀ ਹਾਲੇ ਤੱਕ ਤੈਅ ਨਹੀਂ ਕੀਤੀਆਂ ਗਈਆਂ। ਇਸ ਲਈ ਇਨ੍ਹਾਂ ਨੂੰ ਅਜੇ ਤੱਕ ਕੋਈ ਮਾਇਕ ਲਾਭ ਨਹੀਂ ਦਿੱਤਾ ਜਾ ਰਿਹਾ।
ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਹਰ ਪਾਸੇ ਅਲੋਚਨਾ ਹੋਣ ਦੇ ਬਾਅਦ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੁਲਜੀਤ ਸਿੰਘ ਨਾਗਰਾ ਨੇ ਕੈਬਨਿਟ ਰੈਂਕ ਦੀ ਤਨਖ਼ਾਹ ਅਤੇ ਬਾਕੀ ਸਹੂਲਤਾਂ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕੇਸ ਦੀ ਦਿਲਚਸਪ ਗੱਲ਼ ਹੈ ਕਿ ਸਿਆਸੀ ਸਲਾਹਕਾਰਾਂ ਦੀ ਨਿਯੁਕਤੀ ਵੇਲੇ ਸਰਕਾਰ ਨੇ ਐਲਾਨ ਕੀਤਾ ਸੀ ਕਿ ਇਨ੍ਹਾਂ ਸਾਰਿਆਂ ਨੂੰ ਕੈਬਨਿਟ ਰੈਂਕ ਦਿੱਤੇ ਜਾ ਰਹੇ ਹਨ, ਜਿਸ ਤੋਂ ਸਾਫਸੀ ਕਿ ਇਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਭ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਪਰ ਅੱਜ ਸਰਕਾਰ ਨੇ ਇਸ ਦੇ ਉਲਟ ਨਵਾਂ ਦਾਅਵਾ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਕਾਂਗਰਸ ਵਿਚਲੇ ਰੁੱਸੇ ਹੋਏ ਵਿਧਾਇਕਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਨਾਗਰਾ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਅਤੇ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ। ਇਨ੍ਹਾਂ ਵਿਧਾਇਕਾਂ ਦੀ ਨਿਯੁਕਤੀ ਨਾਲ ਸਿਆਸੀ ਹਲਚਲ ਮੱਚ ਗਈ ਤੇ ਵਿਰੋਧੀ ਧਿਰਾਂ ਦੇ ਆਗੂ ਇਸ ਬਾਰੇ ਕਾਂਗਰਸ ਉੱਤੇ ਉਂਗਲੀ ਚੁੱਕਣ ਲੱਗੇ ਸਨ। ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਦੇ ਕੇ ਇਨ੍ਹਾਂ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਵੀ ਰੱਖੀ ਹੋਈ ਹੈ। ਦੂਸਰੇ ਪਾਸੇ ਇੱਕ ਵਕੀਲ ਜੌਨ ਭੱਟੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੀਆਂ ਇਨ੍ਹਾਂ ਨਿਯੁਕਤੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ