Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਏਅਰ ਇੰਡੀਆ ਨੂੰ ਇੱਕ ਸਾਲ ਵਿੱਚ 8,400 ਕਰੋੜ ਦਾ ਘਾਟਾ

September 19, 2019 11:31 AM

* ਸਰਕਾਰੀ ਏਅਰਲਾਈਨ ਨੂੰ ਵੇਚਣ ਦੇ ਚਰਚੇ ਸ਼ੁਰੂ


ਨਵੀਂ ਦਿੱਲੀ, 18 ਸਤੰਬਰ, (ਪੋਸਟ ਬਿਊਰੋ)- ਭਾਰਤ ਦੀ ਸਰਕਾਰੀ ਕੰਟਰੋਲ ਵਾਲੀ ਹਵਾਈ ਕੰਪਨੀ ਏਅਰ ਇੰਡੀਆ ਦੇ ਕਾਫੀ ਲੰਬੇ ਸਮੇਂ ਤੋਂ ਪੈਸਿਆਂ ਦੀ ਕਮੀ ਅਤੇ ਕਰਜ਼ ਦੇ ਬੋਝ ਵਿੱਚ ਦੱਬੀ ਹੋਣ ਦੀ ਚਰਚਾ ਚੱਲ ਰਹੀ ਸੀ। ਇਸ ਨੂੰ ਬੀਤੇ ਸਾਲ 2018-19 ਵਿੱਚ 8,400 ਕਰੋੜ ਰੁਪਏ ਘਾਟਾ ਪਿਆ ਅਤੇ ਪਤਾ ਲੱਗਾ ਹੈ ਕਿ ਜਹਾਜ਼ਾਂ ਨੂੰ ਚਲਾਉਣ ਤੇ ਉਨ੍ਹਾਂ ਦੀ ਸੰਭਾਲਅਤੇ ਵਟਾਂਦਰੇਕਾਰਨ ਵੀ ਘਾਟਾ ਝੱਲਣਾ ਪੈ ਰਿਹਾ ਹੈ। ਏਅਰ ਇੰਡੀਆ ਨੂੰ ਇੱਕ ਸਾਲ ਵਿੱਚ ਜਿੰਨਾ ਘਾਟਾ ਪਿਆ ਹੈ, ਓਨੇ ਪੈਸੇ ਨਾਲ ਇੱਕ ਨਵੀਂ ਏਅਰਲਾਈਨ ਸ਼ੁਰੂ ਕੀਤੀ ਜਾ ਸਕਦੀ ਹੈ।
ਵਰਨਣਯੋਗ ਹੈ ਕਿ ਭਾਰਤ ਵਿੱਚ ਸਫ਼ਲਤਾ ਨਾਲ ਚੱਲਦੀਆਂ ਏਅਰਲਾਈਨਜ਼ ਦੀ ਬਾਜ਼ਾਰੀ-ਪੂੰਜੀ ਮਸਾਂ 7,892 ਕਰੋੜ ਰੁਪਏ ਹੈ, ਭਾਵ ਕਿ 8,000 ਕਰੋੜ ਰੁਪਏ ਤੋਂ ਘੱਟ ਰਕਮ ਨਾਲ ਇਹ ਏਅਰਲਾਈਨਜ਼ ਖ਼ਰੀਦੀ ਜਾ ਸਕਦੀ ਹੈ। ਸਾਲ 2018-19 ਦੌਰਾਨ ਏਅਰ ਇੰਡੀਆ ਨੂੰ 4,600 ਕਰੋੜ ਰੁਪਏ ਦਾ ਆਪਰੇਟਿੰਗ ਨੁਕਸਾਨ ਹੋਇਆ ਹੈ। ਤੇਲ ਦੀਆਂ ਵਧੀਆਂ ਕੀਮਤਾਂ ਤੇ ਪਾਕਿਸਤਾਨ ਵੱਲੋਂ ਭਾਰਤੀ ਹਵਾਈ ਜਹਾਜ਼ਾਂ ਲਈ ਏਅਰ-ਸਪੇਸ ਬੰਦ ਕਰਨ ਨਾਲ ਕੰਪਨੀ ਨੂੰ ਰੋਜ਼ਾਨਾ 3 ਤੋਂ 4 ਕਰੋੜ ਰੁਪਏ ਦਾ ਘਾਟਾ ਉਠਾਉਣਾ ਪੈ ਰਿਹਾ ਹੈ।
ਏਅਰ ਇੰਡੀਆ ਦੇ ਇੱਕ ਸੀਨੀਅਰ ਅਫਸਰ ਨੇ ਖਬਰ ਏਜੰਸੀ ਨੂੰ ਦੱਸਿਆ ਕਿ ਜੂਨ ਵਿੱਚ ਖ਼ਤਮ ਹੋਈ ਤਿਮਾਹੀ ਵਿੱਚ ਸਿਰਫ਼ ਪਾਕਿਸਤਾਨੀ ਏਅਰ-ਸਪੇਸ ਬੰਦ ਹੋਣ ਨਾਲ ਏਅਰ ਇੰਡੀਆ ਨੂੰ 175 ਤੋਂ 200 ਕਰੋੜ ਰੁਪਏ ਆਪਰੇਟਿੰਗ ਨੁਕਸਾਨ ਹੋਇਆ ਹੈ। ਕੁੱਲ ਮਿਲਾ ਕੇ ਪਾਕਿਸਤਾਨੀ ਏਅਰ-ਸਪੇਸ ਬੰਦ ਹੋਣ ਪਿੱਛੋਂਸਰਕਾਰੀ ਅੰਕੜਿਆਂ ਮੁਤਾਬਕ ਬੀਤੀ 2 ਜੁਲਾਈ ਤੱਕ ਏਅਰ ਇੰਡੀਆ ਨੂੰ 491 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਵਰਨਣਯੋਗ ਹੈ ਕਿ ਪਾਕਿਸਤਾਨ ਨੇ ਪਹਿਲਾਂ ਫ਼ਰਵਰੀ ਮਹੀਨੇ ਬਾਲਾਕੋਟ ਹਵਾਈ ਹਮਲੇ ਤੋਂ ਬਾਅਦ ਆਪਣਾ ਆਕਾਸ਼ ਬੰਦ ਕਰ ਦਿੱਤਾ ਸੀ ਤੇ ਉਸ ਨੂੰ ਜੁਲਾਈ ਵਿੱਚ ਖੋਲ੍ਹਿਆ ਸੀ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਦੀ ਧਾਰਾ-370 ਖ਼ਤਮ ਹੋਣਮਗਰੋਂ ਪਾਕਿਸਤਾਨ ਨੇ ਅਗਸਤ ਮਹੀਨੇ ਦੇ ਅੰਤ ਵਿੱਚ ਫਿਰ ਆਪਣੇ ਏਅਰਸਪੇਸ ਬੰਦ ਕਰ ਦਿੱਤੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ