Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਮਰਾਨ ਵੱਲੋਂ ਪਾਕਿਸਤਾਨੀਆਂ ਨੂੰ ਜਹਾਦ ਲਈ ਭਾਰਤੀ ਕਸ਼ਮੀਰ ਨਾ ਜਾਣ ਦੀ ਚਿਤਾਵਨੀ

September 19, 2019 11:33 AM

ਇਸਲਾਮਾਬਾਦ, 18 ਸਤੰਬਰ, (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਬੁੱਧਵਾਰ ਇਸ ਦੇਸ਼ ਦੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਜਹਾਦ ਲਈ ਕਸ਼ਮੀਰ ਵੱਲ ਨਾ ਜਾਣ, ਕਿਉਂਕਿ ਇਸ ਨਾਲ ਕਸ਼ਮੀਰੀਆਂ ਨੂੰ ਨੁਕਸਾਨ ਹੋਵੇਗਾ। ਖਾਨ ਨੇ ਕਿਹਾ ਕਿ ਜੇ ਪਾਕਿਸਤਾਨ ਤੋਂ ਜਹਾਦ ਲਈ ਕੋਈ ਭਾਰਤ ਜਾਵੇ ਤਾਂ ਉਹ ਕਸ਼ਮੀਰੀਆਂ ਨਾਲ ਅਨਿਆਂ ਕਰਨ ਵਾਲਾ ਪਹਿਲਾ ਵਿਅਕਤੀ ਅਤੇ ਕਸ਼ਮੀਰੀਆਂ ਦਾ ਦੁਸ਼ਮਣ ਹੋਵੇਗਾ। ਇਮਰਾਨ ਖਾਨਨੇ ਦਾਅਵਾ ਕੀਤਾ ਕਿ ਭਾਰਤ ਨੂੰ ਕਸ਼ਮੀਰੀ ਲੋਕਾਂ ਉੱਤੇ ਕਾਰਵਾਈ ਕਰਨ ਲਈ ਸਿਰਫ ਇਕ ਬਹਾਨੇ ਦੀ ਜ਼ਰੂਰਤ ਹੈ।
ਅੱਜ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਉੱਤੇ ਤੋਰਖਾਮ ਟਰਮੀਨਲ ਦਾ ਉਦਘਾਟਨ ਕਰਨ ਪਿੱਛੋਂ ਇਮਰਾਨ ਖਾਨ ਨੇ ਇਕ ਵਾਰ ਫਿਰ ਦਾਅਵਾ ਕੀਤਾ ਕਿ ਕਸ਼ਮੀਰ ਤੋਂ ਧਿਆਨ ਹਟਾਉਣ ਲਈਭਾਰਤ ਫਾਲਸ ਫਲੈਗ (ਝੂਠਾ ਦੋਸ਼ ਲਾ ਕੇ) ਕੋਈਮੁਹਿੰਮ ਸ਼ੁਰੂ ਕਰ ਸਕਦਾ ਹੈ। ਅਮਰੀਕੀ ਦੀ ਮਹੱਤਵ ਪੂਰਨ ਯਾਤਰਾ ਤੋਂ ਪਹਿਲਾਂ ਇਮਰਾਨ ਦਾਕਸ਼ਮੀਰ ਵਿੱਚਜਹਾਦੀ ਗਤੀਵਿਧੀਆਂ ਬਾਰੇ ਇਹ ਬਿਆਨ ਆਇਆ ਹੈ। ਆਪਣੀ ਇਸ ਯਾਤਰਾ ਵੇਲੇ ਉਹ ਯੂ ਐੱਨ ਜਨਰਲ ਅਸੈਂਬਲੀ ਵਿੱਚ ਬੋਲਣਗੇ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣਗੇ। ਇਮਰਾਨ ਖਾਨ ਨੇ ਕਿਹਾ ਕਿ ਅਗਲੇ ਹਫਤੇ ਯੂ ਐੱਨ ਜਨਰਲ ਅਸੈਂਬਲੀ ਵਿੱਚ ਉਹ ਕਸ਼ਮੀਰ ਮੁੱਦਾ ਇੰਨੇ ਜ਼ੋਰਦਾਰ ਢੰਗ ਨਾਲ ਚੁੱਕਣਗੇ, ਜਿਵੇਂ ਪਹਿਲਾਂ ਕਦੇ ਨਾ ਹੋਇਆ ਹੋਵੇ। ਰੇਡੀਓ ਪਾਕਿਸਤਾਨ ਦੇ ਮੁਤਾਬਕ ਖਾਨ ਨੇ ਕਿਹਾ ਕਿ ਭਾਰਤ ਨਾਲ ਵਾਰਤਾ ਉਦੋਂ ਤੱਕ ਨਹੀਂ ਹੋ ਸਕਦੀ, ਜਦ ਤੱਕ ਕਿ ਉਹ ਕਸ਼ਮੀਰਤੋਂ ਕਰਫਿਊ ਨਹੀਂ ਹਟਾ ਲੈਂਦੇ ਅਤੇ ਧਾਰਾ-370 ਬਾਰੇ ਆਪਣਾ ਫੈਸਲਾ ਰੱਦ ਨਹੀਂ ਕਰਦੇ।
ਕੁਝ ਸਿਆਸੀ ਦਲਾਂ ਤੇ ਧਾਰਮਿਕ ਪਾਰਟੀਆਂ ਵੱਲੋਂਕੰਟਰੋਲ ਲਾਈਨ ਵੱਲ ਇਕ ਪ੍ਰਸਤਾਵਿਤ ਯਾਤਰਾ ਇਸ ਹਫਤੇ ਦੇ ਸ਼ੁਰੂ ਵਿੱਚ ਰੱਦ ਕਰ ਦਿੱਤੀ ਗਈ ਸੀ। ਓਦੋਂ ਇਮਰਾਨ ਖਾਨ ਨੇ ਉਨ੍ਹਾਂ ਨੂੰ ਇਹਕਿਹਾ ਸੀ ਕਿ 27 ਸਤੰਬਰ ਨੂੰ ਯੂ ਐੱਨ ਜਨਰਲ ਅਸੈਂਬਲੀ ਵਿੱਚ ਉਨ੍ਹਾਂ ਦੇ ਭਾਸ਼ਣ ਤੱਕ ਇਸ ਨੂੰ ਰੱਦ ਕਰ ਦਿੱਤਾ ਜਾਵੇ। ਵਰਨਣ ਯੋਗ ਹੈ ਕਿ ਜੰਮੂ ਕਸ਼ਮੀਰ ਲਈ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ-370 ਦੇ ਕਈ ਹਿੱਸਿਆਂ ਨੂੰ ਭਾਰਤ ਨੂੰ 5 ਅਗਸਤ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਪਿੱਛੋਂ ਭਾਰਤ-ਪਾਕਿ ਦਾ ਤਣਾਅ ਵਧ ਗਿਆ। ਇਸ ਪਿੱਛੋਂ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨ ਨੇ ਭਾਰਤ ਦੇ ਨਾਲ ਕੂਟਨੀਤਕ ਸਬੰਧਾਂ ਦਾ ਦਰਜਾ ਘੱਟ ਕਰ ਦਿੱਤਾ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ