Welcome to Canadian Punjabi Post
Follow us on

29

March 2024
 
ਕੈਨੇਡਾ

ਤਾਜ਼ਾ ਅੰਕੜਿਆਂ ਮੁਤਾਬਕ ਅੱਗੇ ਚੱਲ ਰਹੇ ਹਨ ਕੰਜ਼ਰਵੇਟਿਵ

September 19, 2019 07:22 PM

ਟੋਰਾਂਟੋ, 19 ਸਤੰਬਰ (ਪੋਸਟ ਬਿਊਰੋ) : ਨੈਨੋਜ਼ ਰਿਸਰਚ ਵੱਲੋਂ ਪਾਰਟੀਆਂ ਦੇ ਰੋਜ਼ਾਨਾ ਰੱਖੇ ਜਾ ਰਹੇ ਟਰੈਕ ਮੁਤਾਬਕ ਕੰਜ਼ਰਵੇਟਿਵ ਪਾਰਟੀ ਇਸ ਸਮੇਂ ਅੱਗੇ ਚੱਲ ਰਹੀ ਹੈ।
ਬੁੱਧਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਇਸ ਸਮੇਂ ਕੰਜ਼ਰਵੇਟਿਵ 37.2 ਫੀ ਸਦੀ ਦੇ ਹਿਸਾਬ ਨਾਲ ਅੱਗੇ ਚੱਲ ਰਹੇ ਹਨ ਜਦਕਿ ਲਿਬਰਲ 35.5 ਫੀ ਸਦੀ ਨਾਲ ਦੂਜੇ ਸਥਾਨ ਉੱਤੇ ਹਨ। 13.6 ਫੀ ਸਦੀ ਸਮਰਥਕਾਂ ਨਾਲ ਐਨਡੀਪੀ ਤੀਜੇ ਸਥਾਨ ਉੱਤੇ ਹੈ ਤੇ 7.0 ਫੀ ਸਦੀ ਅੰਕਾਂ ਨਾਲ ਗ੍ਰੀਨ ਪਾਰਟੀ ਚੌਥੇ ਸਥਾਨ ਉੱੇਤੇ ਹੈ, ਬਲਾਕ ਕਿਊਬਿਕੁਆ ਨੂੰ 4.0 ਫੀ ਸਦੀ ਤੇ ਪੀਪਲਜ਼ ਪਾਰਟੀ ਆਫ ਕੈਨੇਡਾ ਨੂੰ 1.7 ਫੀ ਸਦੀ ਸਮਰਥਕਾਂ ਦਾ ਸਾਥ ਮਿਲ ਰਿਹਾ ਹੈ।
ਪੋਲਸਟਰ ਨਿੱਕ ਨੈਨੋਜ਼ ਨੇ ਟਰੈਂਡ ਲਾਈਨ ਪੌਡਕਾਸਟ ਉੱਤੇ ਆਖਿਆ ਕਿ ਜੇ ਇਸ ਸਮੇਂ ਹਿਸਾਬ ਲਾਇਆ ਜਾਵੇ ਤਾਂ ਕੰਜ਼ਰਵੇਟਿਵਾਂ ਲਈ ਦੂਹਰੀ ਜਿੱਤ ਮੰਨੀ ਜਾ ਸਕਦੀ ਹੈ ਕਿਉਂਕਿ ਹਰਮਨਪਿਆਰੇ ਪ੍ਰਧਾਨ ਮੰਤਰੀ ਵਜੋਂ ਵੀ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦਾ ਨਾਂ ਉਭਰ ਕੇ ਸਾਹਮਣੇ ਆ ਰਿਹਾ ਹੈ। ਸ਼ੀਅਰ ਤੇ ਕੰਜ਼ਰਵੇਟਿਵਾਂ ਨੂੰ ਪਿਛਲੇ ਕੁੱਝ ਹਫਤਿਆਂ ਤੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼