Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਸਿੱਖ ਵਫਦ ਨੇ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਨਾਲ ਕੀਤੀ ਮੁਲਾਕਾਤ

September 20, 2019 01:22 AM

ਕਰਤਾਰਪੁਰ ਕਾਰੀਡੋਰ ਲਈ ਪਾਕਿਸਤਾਨ ਦਾ ਕੀਤਾ ਧੰਨਵਾਦ, ਕਸ਼ਮੀਰੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ 


ਨਿਊਯਾਰਕ, 19 ਸਤੰਬਰ (ਹੁਸਨ ਲੜੋਆ ਬੰਗਾ): ਯੂਨਾਇਟੇਡ ਨੇਸ਼ਨਜ਼ ਜਨਰਲ ਅਸੈਂਬਲੀ ਦੇ ਸਲਾਨਾ ਇਜਲਾਸ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਆਉਣਾ ਹੈ ਅਤੇ ਉਹਨਾਂ ਦੀ ਅਮਰੀਕਾ ਫੇਰੀ ਸਫਲ ਬਣਾਉਣ ਦੇ ਮਕਸਦ ਨਾਲ ਉਹਨਾਂ ਦੇ ਵਿਸ਼ੇਸ਼ ਸਹਾਇਕ ਅਤੇ ਕੈਬਿਨੇਟ ਮੰਤਰੀ ਜ਼ੁਲਫੀ ਬੁਖਾਰੀ ਅਮਰੀਕਾ ਦੇ ਦੌਰੇ ਤੇ ਹਨ ਅਤੇ ਸਥਾਨਕ ਅਲੀ ਬਾਬਾ ਰੈਸਤੋਰਾਂ ਵਿਖੇ ਓਵਰਸੀਜ਼ ਪਾਕਿਸਤਾਨੀਜ਼ ਗਲੋਬਲ ਫਾਊਂਡੇਸ਼ਨ ਵੱਲੋਂ ਉਹਨਾਂ ਨਾਲ ਇੱਕ ਮਿਲਣੀ ਦਾ ਪ੍ਰਬੰਧ ਕੀਤਾ ਗਿਆ ਜਿੱਥੇ ਈਸਟ ਕੋਸਟ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਦਾ ਇੱਕ ਵਫਦ ਜ਼ੁਲਫੀ ਬੁਖਾਰੀ ਨੂੰ ਮਿਲਿਆ ਅਤੇ ਕਰਤਾਰਪੁਰ ਲਾਂਘਾ ਖੋਲਣ ਲਈ ਪਾਕਿਸਤਾਨ ਦਾ ਧੰਨਵਾਦ ਕੀਤਾ ਅਤੇ ਪਾਕਿਸਤਾਨ ਨਾਲ ਸਿੱਖਾਂ ਦੀ ਇਤਿਹਾਸਿਕ ਸਾਂਝ ਨੂੰ ਹੋਰ ਢੂੰਘਾ ਅਤੇ ਮਜ਼ਬੂਤ ਕਰਨ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ . ਸਿੱਖ ਜਥੇਬੰਦੀਆਂ ਵੱਲੋਂ ਇੱਕ ਮੰਗ ਪੱਤਰ ਉਹਨਾਂ ਨੂੰ ਸੌਂਪਿਆ ਗਿਆ ਜਿਸ ਵਿੱਚ ਕਸ਼ਮੀਰੀਆਂ ਤੇ ਹੋ ਰਹੇ ਜ਼ੁਲਮ ਦੀ ਨਿੰਦਾ ਕਰਦਿਆਂ ਉਹਨਾਂ ਦੀ ਆਜ਼ਾਦੀ ਦੀ ਲਹਿਰ ਨਾਲ ਇਕਮੁੱਠਤਾ ਪ੍ਰਗਟਾਈ ਗਈ . ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸੰਬੋਧਨ ਕਰਦਿਆਂ ਡਾ.ਅਮਰਜੀਤ ਸਿੰਘ ਨੇ ਕਿਹਾ ਕਿ ਸਾਡੀ ਪਾਕਿਸਤਾਨ ਨਾਲ ਇਤਿਹਾਸਕ ਸਾਂਝ ਹੈ ਜੋ ਭਾਰਤੀ ਹੁਕੂਮਤ ਨੂੰ ਹਜ਼ਮ ਨਹੀਂ ਹੁੰਦੀ ਜਿਸ ਕਰਕੇ ਉਹ ਕਰਤਾਰਪੁਰ ਲਾਂਘੇ ਨੂੰ ਤਾਰਪੀਡੋ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ ਪਰ ਸਿੱਖ ਕੌਮ ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ . ਜ਼ੁਲਫੀ ਬੁਖਾਰੀ ਨੇ ਆਪਣੇ ਸੰਬੋਧਨ ਵਿੱਚ ਜਿੱਥੇ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਵਿਚਾਰ ਸਾਂਝੇ ਕੀਤੇ ਉਥੇ ਕਰਤਾਰਪੁਰ ਲਾਂਘੇ ਬਾਰੇ ਉਹਨਾਂ ਕਿਹਾ ਕਿ ਭਾਰਤ ਨਾਲ ਸਾਡੇ ਸਬੰਧ ਕਿੰਨੇ ਵੀ ਖਰਾਬ ਕਿਓਂ ਨਾ ਹੋਣ ਪਰ ਪਾਕਿਸਤਾਨ ਦੀ ਸਰਕਾਰ ਲਾਂਘਾ ਖੋਲਣ ਲਈ ਦ੍ਰਿੜ ਹੈ ਅਤੇ ਦੁਨੀਆ ਭਰ ਵਿੱਚ ਵਸਦੀ ਸਿੱਖ ਕੌਮ ਨੂੰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਆਉਣ ਦਾ ਸੱਦਾ ਦਿੰਦੀ ਹੈ . ਉਹਨਾਂ ਕਿਹਾ ਕਿ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੀ ਸਿੱਖਾਂ ਲਈ ਓਹੀ ਅਹਿਮੀਅਤ ਹੈ ਜੋ ਮੁਸਲਮਾਨਾਂ ਲਈ ਮੱਕਾ ਅਤੇ ਮਦੀਨਾ ਦੀ ਹੈ . ਸਿੱਖ ਵਫਦ ਜਿਸ ਵਿੱਚ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੋਂ ਹਿੰਮਤ ਸਿੰਘ, ਵੌਇਸਿਜ਼ ਫ਼ਾਰ ਫਰੀਡਮ ਤੋਂ ਹਰਦਿਆਲ ਸਿੰਘ, ਅਮੇਰਿਕਨ ਸਿੱਖ ਫੋਰਮ ਤੋਂ ਡਾ.ਅਰਵਿੰਦਰ ਸਿੰਘ, ਦੋਆਬਾ ਸਿੱਖ ਐਸੋਸੀਏਸ਼ਨ ਤੋਂ ਸੁਖਜਿੰਦਰ ਸਿੰਘ, ਸਿਖਸ ਫ਼ਾਰ ਜਸਟਿਸ ਤੋਂ ਗੁਰਦਿਆਲ ਸਿੰਘ, ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਤੋਂ ਤਰਲੋਚਨਪਾਲ ਸਿੰਘ ਅਤੇ ਕਿਰਪਾਲ ਸਿੰਘ ਬਿਲਿੰਗ, ਸਿੱਖ ਯੂਥ ਆਫ ਅਮਰੀਕਾ ਤੋਂ ਡਾ.ਰਣਜੀਤ ਸਿੰਘ ਸ਼ਾਮਿਲ ਸਨ, ਨੇ ਇਮਰਾਨ ਖਾਨ ਦੀ ਅਮਰੀਕਾ ਫੇਰੀ ਦੌਰਾਨ ਉਹਨਾਂ ਨਾਲ ਇੱਕ ਮੁਲਾਕਾਤ ਲਈ ਵੀ ਸਮਾਂ ਮੰਗਿਆ ਤਾਂ ਜੋ ਕਰਤਾਰਪੁਰ ਲਾਂਘਾ ਖੋਲਣ ਲਈ ਉਹਨਾਂ ਦਾ ਧੰਨਵਾਦ ਕਰ ਸਕਣ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ