Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਸਾਊਦੀ ਅਰਬ ਵੱਲੋਂ ਤੇਲ ਦੀ ਸਪਲਾਈ ਬਹਾਲ ਕਰਨ ਨਾਲ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ

September 20, 2019 01:35 AM

ਲੰਡਨ, 19 ਸਤੰਬਰ (ਪੋਸਟ ਬਿਊਰੋ) : ਸਾਊਦੀ ਸਰਕਾਰ ਵੱਲੋਂ ਇਹ ਐਲਾਨ ਕੀਤੇ ਜਾਣ ਕਿ ਵੀਕੈਂਡ ਉੱਤੇ ਉਨ੍ਹਾਂ ਦੇ ਅਹਿਮ ਤੇਲ ਟਿਕਾਣਿਆਂ ਉੱਤੇ ਹੋਏ ਹਮਲੇ ਤੋਂ ਬਾਅਦ ਬੰਦ ਹੋਈ ਤੇਲ ਦੀ ਅੱਧੀ ਤੋਂ ਵੱਧ ਸਪਲਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ ਤੇਲ ਦੀਆਂ ਕੀਮਤਾਂ ਵਿੱਚ ਅਚਾਨਕ ਆਇਆ ਉਛਾਲ ਮੱਠਾ ਪੈ ਗਿਆ ਹੈ।
ਬੁੱਧਵਾਰ ਨੂੰ ਬੈਂਚਮਾਰਕ ਯੂਐਸ ਕਰੂਡ 42 ਸੈਂਟ ਹੇਠਾਂ ਆ ਗਿਆ ਤੇ 58.92 ਪ੍ਰਤੀ ਬੈਰਲ ਉੱਤੇ ਆ ਕੇ ਰੁਕਿਆ। ਮੰਗਲਵਾਰ ਨੂੰ ਇਸ ਵਿੱਚ 3.56 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਸੀ। ਲੰਡਨ ਵਿੱਚ ਕੌਮਾਂਤਰੀ ਬੈਂਚਮਾਰਕ ਬ੍ਰੈਂਟ ਕਰੂਡ 27 ਸੈਂਟ ਡਿੱਗ ਕੇ 64.28 ਡਾਲਰ ਪ੍ਰਤੀ ਬੈਰਲ ਤੱਕ ਆ ਗਿਆ। ਇਸ ਤੋਂ ਪਹਿਲਾਂ ਇਸ ਵਿੱਚ 4.47 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ।
ਵੀਕੈਂਡ ਉੱਤੇ ਹੋਏ ਇਸ ਹਮਲੇ ਕਾਰਨ ਵਿਸ਼ਵਵਿਆਪੀ ਪੱਧਰ ਉੱਤੇ ਤੇਲ ਦੀ ਸਪਲਾਈ ਵਿੱਚ 5 ਫੀ ਸਦੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਸਾਊਦੀ ਅਰਬ ਦਾ ਕਹਿਣਾ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਸੱਭ ਠੀਕ ਤੇ ਪਹਿਲਾਂ ਵਰਗਾ ਹੋ ਜਾਵੇਗਾ। ਭਾਵੇਂ ਯਮਨ ਦੇ ਬਾਗੀਆਂ ਵੱਲੋਂ ਇਸ ਹਮਲੇ ਦੀ ਜਿ਼ੰਮੇਵਾਰੀ ਲਈ ਗਈ ਹੈ ਪਰ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਮਲੇ ਪਿੱਛੇ ਸਾਊਦੀ ਅਰਬ ਦੇ ਖੇਤਰੀ ਵਿਰੋਧੀ ਇਰਾਨ ਦਾ ਹੀ ਹੱਥ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਤਣਾਅ ਵਿੱਚ ਵਾਧਾ ਹੋਣ ਨਾਲ ਤੇਲ ਦੀਆਂ ਕੀਮਤਾਂ ਇੱਕ ਵਾਰੀ ਫਿਰ ਉੱਪਰ ਜਾ ਸਕਦੀਆ ਹਨ।
ਬੁੱਧਵਾਰ ਨੂੰ ਸਾਊਦੀ ਅਰਬ ਨੇ ਆਖਿਆ ਕਿ ਮੱਧਪੂਰਬੀ ਵਾਟਰਵੇਅਜ਼ ਦੀ ਹਿਫਾਜ਼ਤ ਲਈ ਉਹ ਅਮਰੀਕਾ ਦੀ ਅਗਵਾਈ ਵਾਲੇ ਗੱਠਜੋੜ ਦਾ ਹਿੱਸਾ ਬਣੇਗਾ। ਇੱਥੇ ਦੱਸਣਾ ਬਣਦਾ ਹੈ ਕਿ ਇਸ ਹਮਲੇ ਤੋਂ ਬਾਅਦ ਅਮਰੀਕਾ ਵੱਲੋਂ ਇੱਕ ਗੱਠਜੋੜ ਬਣਾਇਆ ਗਿਆ ਹੈ ਜਿਸ ਵਿੱਚ ਆਸਟਰੇਲੀਆ, ਬਹਿਰੇਨ ਤੇ ਯੂਨਾਇਟਿਡ ਕਿੰਗਡਮ ਸ਼ਾਮਲ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ