Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਗੋਆ `ਚ ਭਾਜਪਾ ਸਰਕਾਰ ਡੇਗਣ ਲੱਗੀ ਕਾਂਗਰਸ ਖੁਦ ਝਟਕਾ ਖਾ ਬੈਠੀ

October 17, 2018 08:53 AM

* ਦੋ ਕਾਂਗਰਸੀ ਵਿਧਾਇਕ ਭਾਜਪਾ ਵਿੱਚ ਜਾ ਵੜੇ


ਨਵੀਂ ਦਿੱਲੀ, 16 ਅਕਤੂਬਰ, (ਪੋਸਟ ਬਿਊਰੋ)- ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰ ਕੇ ਇਸ ਛੋਟੇ ਜਿਹੇ ਰਾਜ ਵਿੱਚ ਸਿਆਸੀ ਗਤੀਵਿਧੀਆਂ `ਚ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਏਥੋਂ ਦੀ ਕਾਂਗਰਸ ਦੇ ਦੋ ਵਿਧਾਇਕਾਂ ਨੇ ਅੱਜ ਮੰਗਲਵਾਰ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿਤਾ ਤੇ ਭਾਜਪਾ ਵਿੱਚ ਸ਼ਾਮਲ ਹੋ ਗਏ। ਵਿਧਾਨ ਸਭਾ ਦੇ ਸਪੀਕਰ ਪ੍ਰਮੋਦ ਸਾਵੰਤ ਨੇ ਇਸ ਦੀ ਬਾਕਾਇਦਾ ਜਾਣਕਾਰੀ ਦਿਤੀ ਹੈ।
ਕਾਂਗਰਸ ਪਾਰਟੀ ਦੇ ਦੋ ਵਿਧਾਇਕਾਂ ਦਾ ਅਸਤੀਫ਼ਾ ਉਸ ਲਈ ਵੱਡਾ ਝਟਕਾ ਹੈ, ਕਿਉਂਕਿ ਇਸ ਤਰ੍ਹਾਂ 40 ਮੈਂਬਰੀ ਵਿਧਾਨ ਸਭਾ ਵਿੱਚ ਉਸ ਦੇ ਮੈਂਬਰਾਂ ਦੀ ਗਿਣਤੀ 16 ਤੋਂ ਘਟ ਕੇ 14 ਰਹਿ ਗਈ ਤੇ ਰਾਜ ਦੀ ਸਭ ਤੋਂ ਵੱਡੀ ਪਾਰਟੀ ਦਾ ਦਰਜਾ ਵੀ ਉਸ ਕੋਲੋਂ ਖੁੱਸ ਗਿਆ ਹੈ। ਵਿਧਾਨ ਸਭਾ `ਚ ਮੌਜੂਦਾ ਮੈਂਬਰਾਂ ਦੀ ਗਿਣਤੀ ਵੀ ਘਟ ਕੇ 38 ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਰਾਤ ਦਿੱਲੀ ਗਏ ਸੁਭਾਸ਼ ਸ਼ਿਰੋਡਕਰ ਅਤੇ ਦਿਆਨੰਦ ਸੋਪਤੇ ਨੇ ਵਿਧਾਨ ਸਭਾ ਦੇ ਸਪੀਕਰ ਪ੍ਰਮੋਦ ਸਾਵੰਤ ਨੂੰ ਅਪਣਾ ਅਸਤੀਫ਼ਾ ਫ਼ੈਕਸ ਕਰ ਦਿਤਾ ਸੀ। ਇਸ ਨਾਲ ਗੋਆ ਵਿੱਚ ਅਪਣੀ ਗਠਜੋੜ ਸਰਕਾਰ ਦੇ ਮਾਮੂਲੀ ਬਹੁਮੱਤ ਨੂੰ ਪੱਕਾ ਕਰਨ ਦੀਆਂ ਭਾਜਪਾ ਦੀਆਂ ਜ਼ੋਰਦਾਰ ਕੋਸ਼ਿਸ਼ਾਂ ਵਿਚਕਾਰ ਸੂਬਾ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਵਾਲੇ ਇਨ੍ਹਾਂ ਵਿਧਾਇਕਾਂ ਨੇ ਅੱਜ ਸ਼ਾਮ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿਤਾ। ਭਾਜਪਾ ਸੂਤਰਾਂ ਅਨੁਸਾਰ ਵਿਰੋਧੀ ਧਿਰ ਦੇ ਕੁਝ ਹੋਰ ਵਿਧਾਇਕ ਵੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਵਰਨਣ ਯੋਗ ਹੈ ਕਿ ਗੋਆ ਦੇ ਮੁੱਖ ਮੰਤਰੀ ਪਾਰੀਕਰ ਬਿਮਾਰ ਹੋਣ ਕਰ ਕੇ ਭਾਜਪਾ ਦੇ ਕੁਝ ਸਹਿਯੋਗੀਆਂ ਵਿੱਚ ਬੇਚੈਨੀ ਦੀ ਸਥਿਤੀ ਹੈ। ਕਾਂਗਰਸ ਵੀ ਮੌਜੂਦਾ ਸਰਕਾਰ ਡੇਗ ਕੇ ਅਪਣੀ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ `ਚ ਹੈ। ਉਸ ਨੇ ਅੱਜ ਕਿਹਾ ਕਿ ਦੋ ਵਿਧਾਇਕਾਂ ਦੇ ਅਸਤੀਫ਼ੇ ਦੇ ਬਾਵਜੂਦ ਉਹ ਗੋਆ ਵਿੱਚ ਬਦਲਵੀਂ ਸਰਕਾਰ ਬਣਾਉਣ ਦੀ ਕੋਸ਼ਿਸ਼ ਜਾਰੀ ਰੱਖੇਗੀ ਅਤੇ ਵਿਰੋਧੀ ਧਿਰ ਦੇ ਲੋਕਾਂ ਨਾਲ ਸੰਪਰਕ ਵਿੱਚ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼