Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿ ਦੇ ਐੱਮ ਪੀ ਨੇ ਕਿਹਾ, ਤੀਹ ਹਿੰਦੂ ਕੁੜੀਆਂ ਅਗਵਾ ਹੋਈਆਂ

September 20, 2019 09:53 AM

ਇਸਲਾਮਾਬਾਦ, 19 ਸਤੰਬਰ (ਪੋਸਟ ਬਿਊਰੋ)- ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਇੱਕ ਪਾਰਲੀਮੈਂਟ ਮੈਂਬਰ ਖੇਲ ਦਾਸ ਕੋਹਿਸਤਾਨੀ ਨੇ ਪਾਰਲੀਮੈਂਟ ਵਿੱਚ ਇਮਰਾਨ ਖਾਨ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ 25 ਤੋਂ 30 ਹਿੰਦੂ ਕੁੜੀਆਂ ਅਗਵਾ ਹੋ ਚੁੱਕੀਆਂ ਹਨ, ਜੋ ਅਜੇ ਤੱਕ ਆਪਣੇ ਘਰੀਂ ਨਹੀਂ ਪਰਤੀਆਂ।
ਕੋਹਿਸਤਾਨੀ ਨੇ ਪੁੱਛਿਆ ਕਿ ਇਹ ਜ਼ੁਲਮ ਕਦੋਂ ਤੱਕ ਜਾਰੀ ਰਹੇਗਾ ਅਤੇ ਹਿੰਦੂ ਲੋਕ ਕਦੋਂ ਤੱਕ ਲਾਸ਼ਾਂ ਚੁੱਕਦੇ ਰਹਿਣਗੇ? ਕਦੋਂ ਤੱਕ ਮੰਦਰਾਂ ਨੂੰ ਸਾੜਿਆ ਜਾਂਦਾ ਰਹੇਗਾ? ਉਨ੍ਹਾਂ ਪੁੱਛਿਆ ਕਿ ਏਦਾਂ ਦੀਆਂ ਘਟਨਾਵਾਂ ਸਿਰਫ ਸਿੰਧ ਸੂਬੇ ਦੇ ਘੋਟਕੀ ਤੇ ਉਮਰਕੋਟ ਵਿਖੇ ਕਿਉਂ ਵਾਪਰਦੀਆਂ ਹਨ? ਇਹ ਅੱਗ ਨਾ ਰੋਕੀ ਤਾਂ ਪੂਰੇ ਸਿੰਧ ਵਿੱਚ ਫੈਲ ਜਾਏਗੀ। ਇਨ੍ਹਾਂ ਘਟਨਾਵਾਂ ਲਈ ਸਿੰਧ ਵਿੱਚ ਕੁਝ ਲੋਕ ਜਿ਼ਮੇਵਾਰ ਹਨ, ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਅਜਿਹੇ ਲੋਕਾਂ ਦਾ ਸ਼ਿਕੰਜਾ ਕੱਸੇ।
ਵਰਨਣ ਯੋਗ ਹੈ ਕਿ ਖੇਲ ਦਾਸ ਕੋਹਿਸਤਾਨੀ ਦਾ ਇਹ ਬਿਆਨ ਉਦੋਂ ਆਇਆ ਹੈ, ਜਦੋਂ ਸਿੰਧ ਸੂਬੇ ਦੇ ਲੜਕਾਣਾ ਵਿਖੇ ਇੱਕ ਹਿੰਦੂ ਵਿਦਿਆਰਥਣ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਜਿੱਥੇ ਕਾਲਜ ਦੇ ਪ੍ਰਬੰਧਕ ਇਸ ਨੂੰ ਖੁਦਕੁਸ਼ੀ ਕਹਿ ਰਹੇ ਹਨ, ਉਥੇ ਵਿਦਿਆਰਥਣ ਦੇ ਪਰਵਾਰਕ ਮੈਂਬਰ ਕਤਲ ਦਾ ਦੋਸ਼ ਲਾ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ