Welcome to Canadian Punjabi Post
Follow us on

29

March 2024
 
ਭਾਰਤ

ਮੋਦੀ ਨਾਲ ਮੁਲਾਕਾਤ ਦੌਰਾਨ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ ਨਵੇਂ ਨਾਂਅ ਦਾ ਮੁੱਦਾ ਚੁੱਕਿਆ

September 20, 2019 09:59 AM

ਨਵੀਂ ਦਿੱਲੀ, 19 ਸਤੰਬਰ (ਪੋਸਟ ਬਿਊਰੋ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਸੂਬੇ ਦੇ ਨਵੇਂ ਨਾਂਅ ਦਾ ਮੁੱਦਾ ਚੁੱਕਿਆ। ਵਰਨਣ ਯੋਗ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਨੇ ਸੂਬੇ ਨੂੰ ਨਵਾਂ ਨਾਂਅ ‘ਬਾਂਗਲਾ’ ਦੇਣ ਦੀ ਤਜਵੀਜ਼ ਪਾਸ ਕਰ ਦਿੱਤੀ ਹੈ।
ਪ੍ਰਧਾਨ ਮੰਤਰੀ ਨਾਲ ਆਪਣੀ ਬੈਠਕ ਨੂੰ ਲਾਭਦਾਇਕ ਦੱਸਦਿਆਂ ਤਿ੍ਰਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੱਛਮੀ ਬੰਗਾਲ ਨੂੰ ਨਵਾਂ ਨਾਂਅ ਦੇਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਬਾਂਗਲਾ ਨੂੰ ਧਿਆਨ ਵਿੱਚ ਰੱਖਦਿਆਂ ਨਵਾਂ ਨਾਂਅ ਦੇਣ ਦੀ ਤਜਵੀਜ਼ ਰੱਖੀ ਹੈ ਅਤੇ ਪ੍ਰਧਾਨ ਮੰਤਰੀ ਨੇ ਹਰ ਸੰਭਵ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਦੁਰਗਾ ਪੂਜਾ ਪਿੱਛੋਂ ਦੁਨੀਆ ਦੇ ਦੂਸਰੇ ਸਭ ਤੋਂ ਵੱਡੇ ਕੋਲਾ ਬਲਾਕ ਦੇਵਚਾ ਪਚਾਮੀ ਦਾ ਉਦਘਾਟਨ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਮਮਤਾ ਨੇ ਪ੍ਰਧਾਨ ਮੰਤਰੀ ਕੋਲੋਂ ਬੰਗਾਲ ਲਈ ਵਿਸ਼ੇਸ਼ ਪੈਕੇਜ ਦੀ ਮੰਗ ਵੀ ਕੀਤੀ, ਪਰ ਇਸ ਬੈਠਕ ਵਿੱਚ ਕੌਮੀ ਰਜਿਸਟਰੇਸ਼ਨ ਦਾ ਜ਼ਿਕਰ ਨਹੀਂ ਹੋਇਆ। ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਕੁੜਤਾ ਅਤੇ ਮਠਿਆਈ ਦਿੱਤੀ।
ਪ੍ਰਧਾਨ ਮੰਤਰੀ ਦਫਤਰ ਨੇ ਨਰਿੰਦਰ ਮੋਦੀ ਦੇ ਸਰਕਾਰੀ ਘਰ ਦੋਵਾਂ ਆਗੂਆਂ ਦੀ ਮੁਲਾਕਾਤ ਦੀਆਂ ਫੋਟੋ ਟਵਿੱਟਰ 'ਤੇ ਪਾਈਆਂ ਹਨ। ਮਮਤਾ ਨੂੰ ਪ੍ਰਧਾਨ ਮੰਤਰੀ ਨੂੰ ਫੁੱਲਾਂ ਦਾ ਗੁਲਦਸਤਾ ਦੇਂਦੇ ਵੇਖਿਆ ਗਿਆ। ਇਸ ਤੋਂ ਪਹਿਲਾਂ ਭਾਜਪਾ ਦੇ ਜਨਰਲ ਸਕੱਤਰ ਵਿਜੈਵਰਗੀ ਨੇ ਕਿਹਾ ਕਿ ਉਹ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲ ਰਹੀ ਹੈ। ਜੇ ਉਹ ਅਜਿਹਾ ਨਹੀਂ ਕਰੇਗੀ ਤਾਂ ਸਾਰਧਾ ਚਿਟਫੰਡ ਮਾਮਲੇ ਵਿੱਚ ਸੂਬੇ ਦੇ ਅੱਧੇ ਮੰਤਰੀ ਜੇਲ੍ਹ ਵਿੱਚ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ