Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਹਰਿਆਣਾ ਦੇ ਬਹੁ-ਚਰਚਿਤ ‘ਸੰਤ ਰਾਮਪਾਲ’ ਨੂੰ ਮਰਨ ਤੱਕ ਦੀ ਉਮਰ ਕੈਦ

October 17, 2018 08:55 AM

* ਸਾਥੀਆਂ ਨੂੰ ਵੀ ਸਖਤ ਲੰਮੀਆਂ ਸਜ਼ਾਵਾਂ ਦਿੱਤੀਆਂ ਗਈਆਂ 

ਹਿਸਾਰ, 16 ਅਕਤੂਬਰ, (ਪੋਸਟ ਬਿਊਰੋ)- ਹਰਿਆਣਾ ਵਿਚ ‘ਸਤਲੋਕ ਆਸ਼ਰਮ’ ਦੇ ਮੁਖੀ ‘ਸੰਤ ਰਾਮਪਾਲ’ ਨੂੰ ਹਿਸਾਰ ਦੀ ਅਦਾਲਤ ਨੇ ‘ਮਰਦੇ ਦਮ ਤਕ` ਜੇਲ੍ਹ ਵਿਚ ਰੱਖੇ ਜਾਣ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ ਦੇ ਸਾਥੀਆਂ ਨੂੰ ਵੀ ਲੰਮੀਆਂ ਸਜ਼ਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਉਸ ਦਾ ਪੁੱਤਰ ਵੀ ਸ਼ਾਮਲ ਹੈ।
ਵਰਨਣ ਯੋਗ ਹੈ ਕਿ ਬੀਤੀ ਇਕ ਅਕਤੂਬਰ ਨੂੰ ਅਦਾਲਤ ਨੇ ਰਾਮਪਾਲ ਤੇ ਉਸ ਦੇ 26 ਸਮਰਥਕਾਂ ਨੂੰ 4 ਔਰਤਾਂ ਤੇ ਇਕ ਬੱਚੇ ਦੇ ਕਤਲ ਦਾ ਦੋਸ਼ੀ ਕਰਾਰ ਦਿਤਾ ਸੀ। ਅੱਜ ਇਸ ਕੇਸ ਵਿਚ ਸਜ਼ਾ ਦਾ ਫ਼ੈਸਲਾ ਦੇ ਦਿਤਾ ਗਿਆ ਹੈ। ਉਮਰ ਕੈਦ ਦੇ ਇਲਾਵਾ ਰਾਮਪਾਲ ਉਤੇ ਇਕ ਲੱਖ ਰੁਪਏ ਜੁਰਮਾਨਾ ਵੀ ਲਾਇਆ ਗਿਆ ਹੈ। ਸਜ਼ਾ ਦੇ ਇਸ ਐਲਾਨ ਨੂੰ ਦੇਖਦੇ ਹੋਏ ਸਰਕਾਰ ਨੇ ਪਹਿਲਾਂ ਹੀ ਜੇਲ੍ਹ ਦੇ ਆਸਪਾਸ ਦੀ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿਤੇ ਸਨ।
ਮਿਲੀ ਜਾਣਕਾਰੀ ਅਨੁਸਾਰ ਜਿਹੜੇ ਕੇਸਾਂ ਵਿਚ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ਪਹਿਲਾ ਮਾਮਲਾ ਇਕ ਮਹਿਲਾ ਭਗਤ ਦੇ ਕਤਲ ਨਾਲ ਜੁੜਿਆ ਹੈ, ਜਿਸ ਦੀ ਲਾਸ਼ 18 ਨਵੰਬਰ 2014 ਨੂੰ ਰਾਮਪਾਲ ਦੇ ਆਸ਼ਰਮ ਵਿੱਚੋਂ ਮਿਲੀ ਸੀ। ਦੂਸਰਾ ਕੇਸ ਹਿੰਸਾ ਨਾਲ ਜੁੜਿਆ ਹੈ, ਜਦੋਂ ਰਾਮਪਾਲ ਦੇ ਵੱਡੀ ਗਿਣਤੀ ਭਗਤਾਂ ਨੇ ਰਾਮਪਾਲ ਨੂੰ ਗ੍ਰਿਫ਼ਤਾਰ ਕਰਨ ਆਈ ਪੁਲਿਸ ਨਾਲ ਕਈ ਦਿਨਾਂ ਤਕ ਟੱਕਰ ਲਈ ਸੀ। ਇਸ ਹਿੰਸਾ ਵਿਚ ਚਾਰ ਔਰਤਾਂ ਤੇ ਇਕ ਬੱਚੇ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਰਾਮਪਾਲ ਨੂੰ ਨਵੰਬਰ 2014 ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਹ ਉਦੋਂ ਤੋਂ ਰਾਮਪਾਲ (67 ਸਾਲ) ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ।
ਅਸਲ ਵਿੱਚ ਰਾਮਪਾਲ ਨੂੰ ਅਦਾਲਤ ਦੇ ਹੁਕਮ ਉੱਤੇ ਗ੍ਰਿਫ਼ਤਾਰ ਕਰਨ ਦੇ ਲਈ ਹਰਿਆਣਾ ਪੁਲਿਸ ਨੂੰ ਕਾਫ਼ੀ ਜੱਦੋ ਜਹਿਦ ਕਰਨੀ ਪਈ ਸੀ। ਉਸ ਦੇ ਪੈਰੋਕਾਰਾਂ ਨੇ ਕਈ ਦਿਨ ਪੁਲਿਸ ਨੂੰ ਡੇਰੇ ਵਿਚ ਨਹੀਂ ਸੀ ਵੜਨ ਦਿਤਾ ਤੇ ਇਕ ਤਰ੍ਹਾਂ ਪੈਰੋਕਾਰਾਂ ਅਤੇ ਪੁਲਿਸ ਵਿਚਾਲੇ ਜੰਗ ਛਿੜ ਗਈ ਸੀ ਅਤੇ 18 ਦਿਨਾਂ ਬਾਅਦ ਪੁਲਿਸ ਰਾਮਪਾਲ ਨੂੰ ਗ੍ਰਿਫ਼ਤਾਰ ਕਰਨ `ਚ ਕਾਮਯਾਬ ਹੋਈ ਸੀ। ਇਸ ਸਾਰੀ ਕਾਰਵਾਈ ਵਿਚ ਹਰਿਆਣਾ ਪੁਲਿਸ ਦੇ 50 ਕਰੋੜ ਤੋਂ ਵੱਧ ਰੁਪਏ ਖ਼ਰਚ ਹੋਏ ਸਨ ਤੇ 6 ਲੋਕਾਂ ਦੀ ਮੌਤ ਹੋਣ ਦੇ ਨਾਲ 250 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ। ਹਰਿਆਣਾ ਵਿਚਲੇ ਕਿਸੇ ਵੱਡੇ ਡੇਰੇ ਉੱਤੇ ਪੁਲਸ ਕਾਰਵਾਈ ਦਾ ਇਹ ਪਹਿਲਾ ਕੇਸ ਸੀ। ਇਸ ਤੋਂ ਕਾਫ਼ੀ ਸਮਾਂ ਬਾਅਦ ਡੇਰਾ ਸਿਰਸਾ ਦੀ ਕਾਰਵਾਈ ਹੋਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼