Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸਾਬਕਾ ਇੰਸਪੈਕਟਰ ਨੂੰ ਸੀ ਬੀ ਆਈ ਅਦਾਲਤ ਵੱਲੋਂ ਛੇ ਸਾਲ ਦੀ ਸਜ਼ਾ

September 20, 2019 10:12 AM

* ਨੌਜਵਾਨ ਨੂੰ ਘਰੋਂ ਅਗਵਾ ਕਰਨ ਦਾ ਕੇਸ

ਮੋਹਾਲੀ, 19 ਸਤੰਬਰ (ਪੋਸਟ ਬਿਊਰੋ)- ਜ਼ਿਲ੍ਹਾ ਪਟਿਆਲਾ ਦੇ ਇੱਕ ਨੌਜਵਾਨ ਨੂੰ ਲਗਭਗ 26 ਸਾਲ ਪਹਿਲਾਂ ਅਗਵਾ ਕਰਨ ਦੇ ਕੇਸ ਵਿੱਚ ਸੀ ਬੀ ਆਈ ਦੀ ਅਦਾਲਤ ਨੇ ਕੱਲ੍ਹ ਪੰਜਾਬ ਪੁਲਸ ਦੇ ਇੱਕ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਛੇ ਸਾਲ ਕੈਦ ਦੀ ਸਜ਼ਾ ਸੁਣਾਈ ਅਤੇ ਇੱਕ ਕਾਂਸਟੇਬਲ ਨੂੰ ਦੋ ਸਾਲਾ ਪ੍ਰੋਬੇਸ਼ਨ 'ਤੇ ਛੱਡ ਦਿੱਤਾ ਹੈ।
ਪਤਾ ਲੱਗਾ ਹੈ ਕਿ ਸਾਲ 1993 ਵਿੱਚ ਪੁਲਸ ਨੇ ਪਟਿਆਲੇ ਦੇ ਪ੍ਰਤਾਪ ਨਗਰ ਤੋਂ ਦੋ ਸਕੇ ਭਰਾਵਾਂ ਗੁਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਘਰੋਂ ਅਗਵਾ ਕਰ ਲਿਆ ਸੀ। ਜਾਂਚ ਪਿੱਛੋਂ ਸੀ ਬੀ ਆਈ ਵੱਲੋਂ ਅਦਾਲਤ ਨੂੰ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਦੱਸਿਆ ਗਿਆ ਕਿ 26 ਮਾਰਚ 1993 ਨੂੰ ਥਾਣਾ ਡਵੀਜ਼ਨ ਨੰਬਰ ਚਾਰ ਪਟਿਆਲਾ ਦੇ ਓਦੋਂ ਦੇ ਐੱਸ ਐੱਚ ਓ ਇੰਸਪੈਕਟਰ ਜੋਗਿੰਦਰ ਸਿੰਘ, ਏ ਐਸ ਆਈ ਹਜ਼ੂਰ ਸਿੰਘ ਅਤੇ ਏ ਐੱਸ ਆਈ ਸ਼ਾਮ ਲਾਲ ਦੀ ਪੁਲਸ ਪਾਰਟੀ ਨੇ ਇਸ ਸ਼ਹਿਰ ਦੇ ਪ੍ਰਤਾਪ ਨਗਰ ਵਿੱਚ ਧਰਮ ਸਿੰਘ ਦੇ ਘਰ ਅਚਾਨਕ ਰੇਡ ਕੀਤੀ ਅਤੇ ਉਸ ਦੇ ਬੇਟੇ ਬਲਵਿੰਦਰ ਸਿੰਘ ਨੂੰ ਚੁੱਕ ਕੇ ਲੈ ਗਏ ਸਨ। ਬਾਅਦ ਵਿਚ ਦੂਜੇ ਬੇਟੇ ਗੁਰਿੰਦਰ ਸਿੰਘ ਨੂੰ ਵੀ ਪੁਲਸ ਨੇ ਆਪਣੇ ਕੋਲ ਪੇਸ਼ ਕਰਵਾ ਲਿਆ ਸੀ ਅਤੇ ਉਸ ਤੋਂ ਬਾਅਦ ਅੱਜ ਤੱਕ ਦੋਵਾਂ ਭਰਾਵਾਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਅਦਾਲਤ ਨੇ ਬਲਵਿੰਦਰ ਸਿੰਘ ਦੇ ਅਗਵਾ ਦੇ ਕੇਸ ਵਿੱਚ ਉਕਤ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਦੋ ਸਾਲ ਪਹਿਲਾਂ ਤਿੰਨ ਸਾਲ ਕੈਦ ਸਜ਼ਾ ਸੁਣਾਈ ਸੀ ਅਤੇ ਕੱਲ੍ਹ ਦੂਜੇ ਭਰਾ ਗੁਰਿੰਦਰ ਸਿੰਘ ਦੇ ਕਿਡਨੈਪਿੰਗ ਕੇਸ ਵਿੱਚ ਵੀ ਛੇ ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਇਸ ਸੰਬੰਧ ਵਿੱਚ ਅਦਾਲਤ ਵਿੱਚ ਸ਼ਿਕਾਇਤ ਕਰਤਾ ਵੱਲੋਂ ਵਕੀਲ ਸਤਨਾਮ ਸਿੰਘ ਤੇ ਸਰਬਜੀਤ ਸਿੰਘ ਵੇਰਕਾ ਨੇ ਕਿਹਾ ਕਿ ਦੋਵਾਂ ਭਰਾਵਾਂ ਨੂੰ ਘਰੋਂ ਅਗਵਾ ਕਰਨ ਪਿੱਛੋਂ 22 ਅਤੇ 23 ਅਪ੍ਰੈਲ 1993 ਨੂੰ ਪੁਲਸ ਨੇ ਕਹਾਣੀ ਬਣਾਈ ਕਿ ਗੁਰਿੰਦਰ ਸਿੰਘ ਪੁਲਸ ਕਸਟਡੀ ਵਿੱਚੋਂ ਫਰਾਰ ਹੋ ਗਿਆ ਤੇ ਫਿਰ ਪੁਲਸ ਨੇ ਦੂਜੇ ਲੜਕੇ ਬਲਵਿੰਦਰ ਸਿੰਘ ਨੂੰ ਵੀ ਪੁਲਸ ਕਸਟਡੀ ਤੋਂ ਫਰਾਰ ਕਰਾਰ ਦੇ ਦਿੱਤਾ ਸੀ, ਪਰ ਦੋਵੇਂ ਭਰਾ ਕਦੇ ਵਾਪਸ ਘਰ ਨਹੀਂ ਆਏ। ਮੰਨਿਆ ਜਾਂਦਾ ਹੈ ਕਿ ਪੁਲਸ ਨੇ ਉਨ੍ਹਾਂ ਨੂੰ ਕਿਤੇ ਨਾ ਕਿਤੇ ਝੂਠਾ ਪੁਲਸ ਮੁਕਾਬਲਾ ਬਣਾ ਕੇ ਮਾਰ ਦਿੱਤਾ ਹੋਵੇਗਾ। ਸੀ ਬੀ ਆਈ ਅਦਾਲਤ ਵਿੱਚ ਸੁਣਵਾਈ ਵੇਲੇ ਅਦਾਲਤ ਨੇ ਓਦੋਂ ਦੇ ਐੱਸ ਐੱਸ ਪੀ ਅਜਾਇਬ ਸਿੰਘ, ਸਾਬਕਾ ਏ ਐੱਸ ਆਈ ਸ਼ਾਮ ਲਾਲ ਅਤੇ ਸਬ ਇੰਸਪੈਕਟਰ ਹਜ਼ਰ ਸਿੰਘ ਦੇ ਖਿਲਾਫ ਦੋਸ਼ ਸਿੱਧ ਨਾ ਹੋਣ ਕਾਰਨ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ। ਇੱਕ ਦੋਸ਼ੀ ਹਰਪਾਲ ਸਿੰਘ ਦੀ ਸਾਲ 2018 ਵਿੱਚ ਮੌਤ ਹੋ ਗਈ ਸੀ। ਇਸ ਸਮੇਂ ਕੇਸ ਵਿੱਚ ਸਿਰਫ ਦੋ ਮੁਲਜ਼ਮ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਅਤੇ ਕਾਂਸਟੇਬਲ ਜਗਜੀਤ ਸਿੰਘ ਹੀ ਬਾਕੀ ਬਚੇ ਸਨ। ਸਿਪਾਹੀ ਨੂੰ ਪ੍ਰੋਬੇਸ਼ਨ ਉੱਤੇ ਪਾ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ