Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਜਾਬ ਸਰਕਾਰ ਨੇ ਮਾਹਰ ਡਾਕਟਰਾਂ ਦੀ ਸੇਵਾ ਮੁਕਤੀ ਉਮਰ 65 ਸਾਲ ਕੀਤੀ

September 21, 2019 09:21 PM

ਚੰਡੀਗੜ੍ਹ, 21 ਸਤੰਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਮਾਹਰ ਡਾਕਟਰਾਂ ਦੇ ਸੇਵਾ ਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਇਸ ਤੋਂ ਬਾਅਦ ਇਹ ਮਾਹਰ ਡਾਕਟਰ ਆਪਣੀ ਸੇਵਾ ਮੁਕਤੀ ਤੋਂ ਬਾਅਦ ਵੀ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਿੱਚ ਸੇਵਾਵਾਂ ਨਿਭਾ ਸਕਣਗੇ।
ਸਿਹਤ ਅੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਕਮੀ ਪੂਰੀ ਕਰਨ ਲਈ ਰਾਜ ਸਰਕਾਰ ਨੇ ਮਾਹਰ ਡਾਕਟਰਾਂ ਦੀ ਉਮਰ ਹੱਦ ਵਧਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੰਬੇ ਸਮੇਂ ਤੱਕ ਉਹ ਵਿਭਾਗ 'ਚ ਆਪਣੀਆਂ ਸੇਵਾਵਾਂ ਦੇ ਸਕਣ। ਉਨ੍ਹਾ ਦੱਸਿਆ ਕਿ ਪ੍ਰਬੰਧਕੀ ਵਿਭਾਗ ਵੱਲੋਂ 384 ਖਾਲੀ ਪੋਸਟਾਂ 'ਤੇ ਪੱਕੀ ਭਰਤੀ ਹੋਣ ਤੱਕ ਗਾਇਨੀਕਾਲੋਜਿਸਟ, ਸਰਜਨ, ਆਰਥੋਪੈਡੀਸ਼ਨਜ਼, ਰੇਡੀਆਲੋਜਿਸਟ, ਐਨੇਸਥੀਸਿਇਟਸ ਆਦਿ ਨੂੰ ਕੰਸਲਟੈਂਟ ਵਜੋਂ ਰੱਖਿਆ ਜਾਵੇਗਾ ਤੇ ਸ਼ੁਰੂ ਵਿੱਚ ਹਰ ਕੰਸਲਟੈਂਟ ਨੂੰ ਇਕ ਸਾਲ ਦੇ ਸਮੇਂ ਲਈ ਠੇਕਾ ਆਧਾਰ 'ਤੇ ਨਿਯੁਕਤ ਕੀਤਾ ਜਾਵੇਗਾ, ਜਿਸ ਪਿੱਛੋਂ ਕਾਰਗੁਜ਼ਾਰੀ ਦੇ ਆਧਾਰ ਉੱਤੇ ਸਾਲ-ਦਰ-ਸਾਲ ਵਾਧਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੰਸਟਟੈਂਟਾਂ ਨੂੰ ਮਿਲਣ ਵਾਲੀ ਤਨਖਾਹ ਉਨ੍ਹਾਂ ਦੇ ਨੌਕਰੀ ਦੀ ਆਖਰੀ ਤਨਖਾਹ ਵਿੱਚੋਂ ਪੈਨਸ਼ਨ ਦੀ ਰਕਮ ਘਟਾ ਕੇ ਬਚਦੀ ਰਕਮ ਤੋਂ ਵੱਧ ਨਹੀਂ ਹੋਵੇਗੀ ਤੇ ਇਹ ਸਿਰਫ ਕਲੀਨਿਕਲ ਡਿਊਟੀ ਨਿਭਾਉਣਗੇ ਅਤੇ ਕਿਸੇ ਵੀ ਕੇਸ 'ਚ ਉਨ੍ਹਾਂ ਨੂੰ ਕੋਈ ਪ੍ਰਸ਼ਾਸਕੀ ਡਿਊਟੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਪ੍ਰਬੰਧਕੀ ਵਿਭਾਗ ਨੂੰ ਭਰਤੀ ਪ੍ਰਕਿਰਿਆ ਵੇਲੇ 100 ਫੀਸਦੀ ਪਾਰਦਰਸ਼ਤਾ ਬਣਾਏ ਰੱਖਣ, ਮੈਰਿਟ ਉੱਤੇ ਨਿਯੁਕਤੀਆਂ ਯਕੀਨੀ ਬਣਾਉਣ ਤੇ ਸਟੇਸ਼ਨ ਅਲਾਟ ਕਰਨ ਦੀ ਹਦਾਇਤ ਵੀ ਦਿੱਤੀ। ਸਿੱਧੂ ਨੇ ਦੱਸਿਆ ਕਿ ਇਸ ਸਾਲ ਲਈ ਕੰਸਲਟੈਂਟਾਂ ਦੀ ਨਿਯੁਕਤੀ ਲਈ ਵੱਧ ਤੋਂ ਵੱਧ ਉਮਰ 64 ਸਾਲ ਹੋਵੇਗੀ ਅਤੇ ਕੰਸਲਟੈਂਟ ਦੀ ਉਮਰ 65 ਸਾਲ ਦੀ ਹੋਣ 'ਤੇ ਕਿਸੇ ਵੀ ਹਾਲਾਤ 'ਚ ਉਸ ਨੂੰ ਸੇਵਾ ਵਿੱਚ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੰਸਲਟੈਂਟ ਨੂੰ ਕੰਟਰੈਕਟ ਦੇ ਸਮੇਂ ਦੌਰਾਨ ‘ਪ੍ਰਾਈਵੇਟ ਪ੍ਰੈਕਟਿਸ' ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੰਸਲਟੈਂਟ ਦੀ ਭਰਤੀ ਠੇਕਾ ਆਧਾਰ 'ਤੇ ਹੋਵੇਗੀ ਅਤੇ ਵਿੱਤ ਵਿਭਾਗ ਵੱਲੋਂ ਇਸ ਸਬੰਧੀ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਨੁਸਾਰ ਹੋਰ ਸ਼ਰਤਾਂ ਨੂੰ ਲਾਗੂ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ