Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਵਾਰਡ 9-10 ਤੋਂ ਸਕੂਲ-ਟਰੱਸਟੀ ਉਮੀਦਵਾਰ ਬਲਬੀਰ ਸੋਹੀ ਨੇ ਕੀਤਾ ਕਈ ਮੀਟਿੰਗਾਂ ਨੂੰ ਕੀਤਾ ਸੰਬੋਧਨ

October 17, 2018 10:45 AM

ਬਰੈਂਪਟਨ, (ਡਾ. ਝੰਡ) -ਬਰੈਂਪਟਨ ਵਿਚ ਇਨ੍ਹੀਂ ਦਿਨੀਂ ਚੱਲ ਰਹੇ ਚੋਣ-ਬੁਖ਼ਾਰ ਦੌਰਾਨ ਹਰੇਕ ਉਮੀਦਵਾਰ ਅੱਜਕੱਲ੍ਹ ਆਪਣੇ ਘੋੜੇ ਤੇਜ਼-ਰਫ਼ਤਾਰ ਨਾਲ ਦੌੜਾਅ ਰਿਹਾ ਹੈ। ਜਿੱਥੇ ਉਹ ਆਪਣੇ ਵਾਲੰਟੀਅਰਾਂ ਅਤੇ ਸਮੱਰਥਕਾਂ ਨਾਲ ਘਰੋ-ਘਰੀ ਜਾ ਕੇ ਲੋਕਾਂ ਦੇ ਦਰਵਾਜ਼ੇ ਖਰ-ਖਟਾ ਰਹੇ ਹਨ, ਉੱਥੇ ਉਹ ਕਈ ਜਨਤਕ-ਮੀਟਿੰਗਾਂ ਵਿਚ ਸ਼ਾਮਲ ਹੋ ਕੇ ਇਨ੍ਹਾਂ ਵਿਚ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਵੀ ਨਹੀਂ ਖੁੰਝਾ ਰਹੇ। ਇੱਥੋਂ ਤੱਕ ਕਿ ਕਈ ਤਾਂ ਗੁਰਦੁਆਰਾ ਸਾਹਿਬਾਨ ਵਿਚ ਵੀ ਜਾ ਕੇ ਆਪਣਾ ਪੱਖ ਪੇਸ਼ ਕਰ ਆਉਂਦੇ ਹਨ। ਏਸੇ ਸਿਲਸਿਲੇ ਵਿਚ ਹੀ ਬੀਤੇ ਹਫ਼ਤੇ ਵਾਰਡ ਨੰਬਰ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਬਲਬੀਰ ਸੋਹੀ ਨੇ ਵੱਖ-ਵੱਖ ਵਰਗਾਂ ਦੀਆਂ ਕਈ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਘਰਾਂ ਵਿਚ ਜਾ ਕੇ ਵੀ ਆਪਣਾ ਚੋਣ-ਪ੍ਰਚਾਰ ਕੀਤਾ। ਜਿੱਥੇ ਉਨਾਂ ਡਿਕਸੀ ਰੋਡ ਤੇ ਪੀਟਰ ਰੌਬਰਟਸਨ ਸਥਿਤ ਗੁਰੂ ਨਾਨਕ ਮਿਸ਼ਨ ਸੈਂਟਰ ਦੇ ਪ੍ਰਬੰਧਕਾਂ ਨਾਲ ਸਫ਼ਲ ਮੀਟਿੰਗ ਕੀਤੀ ਅਤੇ ਉੱਥੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਪਣੇ ਵਿਚਾਰ ਵੀ ਪੇਸ਼ ਕੀਤੇ, ਉੱਥੇ ਇਸ ਦੇ ਨਾਲ ਹੀ ਕਾਰਡਰਸਟੋਨ ਕਲੱਬ ਦੇ ਮੈਂਬਰਾਂ ਨਾਲ ਵੀ ਆਪਣੇ ਵਿਚਾਰਾਂ ਦੀ ਸਾਂਝ ਪਾਈ। ਬਲਬੀਰ ਅਨੁਸਾਰ ਇਨ੍ਹਾਂ ਮੀਟਿੰਗਾਂ ਵਿਚ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ। ਇਸ ਤੋਂ ਇਲਾਵਾ ਉਹ ਕਈ ਘਰਾਂ ਵਿਚ ਵੀ ਆਪਣੇ ਚੋਣ-ਪ੍ਰਚਾਰ ਲਈ ਗਏ ਜਿੱਥੇ ਉਨ੍ਹਾਂ ਨੂੰ ਹਰ ਪ੍ਰਕਾਰ ਦੇ ਭਰਪੂਰ ਸਹਿਯੋਗ ਦਾ ਯਕੀਨ ਦਿਵਾਇਆ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ