Welcome to Canadian Punjabi Post
Follow us on

11

December 2019
ਅੰਤਰਰਾਸ਼ਟਰੀ

ਬ੍ਰਿਟਿਸ਼ ਪਾਰਲੀਮੈਂਟ ਨੂੰ ਸਸਪੈਂਡ ਕਰਨ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਹਫਤੇ

September 21, 2019 09:38 PM

ਲੰਡਨ, 21 ਸਤੰਬਰ (ਪੋਸਟ ਬਿਊਰੋ)- ਬ੍ਰਿਟੇਨ ਦੀ ਪਾਰਲੀਮੈਂਟ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵੱਲੋਂ ਸਸਪੈਂਡ ਕਰਵਾਏ ਵਿਰੁੱਧ ਭਾਰਤੀ ਮੂਲ ਦੀ ਮੁਹਿੰਮਕਾਰ ਗਿਨੀ ਮਿਲਰ ਨੇ ਅਦਾਲਤ 'ਚ ਚੁਣੌਤੀ ਦਿੱਤੀ ਹੈ। ਇਸ ਬਾਰੇ ਸੁਪਰੀਮ ਕੋਰਟ ਨੇ ਕੱਲ੍ਹ ਸੁਣਵਾਈ ਤੋਂ ਬਾਅਦ ਕਿਹਾ ਹੈ ਕਿ ਇਸ ਦਾ ਫੈਸਲਾ ਅਗਲੇ ਹਫਤੇ ਸੁਣਾਇਆ ਜਾਵੇਗਾ।
ਤਿੰਨ ਘੰਟੇ ਚੱਲੀ ਇਸ ਸੁਣਵਾਈ ਤੋਂ ਬਾਅਦ ਜਸਟਿਸ ਬ੍ਰੇਂਡ ਹੇਲ ਨੇ ਕਿਹਾ ਕਿ ਇਸ ਕੇਸ ਦਾ ਹੱਲ ਜਲਦੀ ਹੋਣਾ ਚਾਹੀਦਾ ਹੈ ਅਤੇ ਆਸ ਹੈ ਕਿ ਇਸ ਬਾਰੇ ਫੈਸਲਾ ਅਗਲੇ ਹਫਤੇ ਦੇ ਸ਼ੁਰੂ 'ਚ ਸੁਣਾਇਆ ਜਾਵੇਗਾ। ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸਤੰਬਰ ਵਿੱਚ ਪੰਜ ਹਫਤਿਆਂ ਲਈ ਪਾਰਲੀਮੈਂਟ ਨੂੰ ਸਸਪੈਂਡ ਕੀਤਾ ਗਿਆ ਸੀ, ਜੋ 14 ਅਕਤੂਬਰ ਨੂੰ ਮਹਾਰਾਣੀ ਐਲਿਜਾਬੈਥ ਦੇ ਭਾਸ਼ਣ ਨਾਲ ਖੁੱਲ੍ਹੇਗੀ, ਜਦ ਕਿ 31 ਅਕਤੂਬਰ ਨੂੰ ਬ੍ਰਿਟੇਨ ਦੇ ਯੂਰਪੀ ਯੂਨੀਅਨ ਤੋਂ ਵੱਖਰੇ ਹੋਣ ਦੀ ਤਾਰੀਕ ਤੈਅ ਹੈ, ਇਸ ਲਈ ਪਾਰਲੀਮੈਂਟ ਨੂੰ ਸਸਪੈਂਡ ਕਰਨਾ ਸਿਆਸੀ ਕਾਰਨ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਜੌਨਸ ਇਸ ਨੂੰ ਆਮ ਕਿਰਿਆ ਕਹਿ ਰਹੇ ਹਨ। ਉਨ੍ਹਾਂ ਉੱਤੇ ਇਹ ਵੀ ਦੋਸ਼ ਲੱਗਦੇ ਹਨ ਕਿ ਉਨ੍ਹਾਂ ਇਸ ਮਾਮਲੇ 'ਚ ਮਹਾਰਾਣੀ ਐਲਿਜਾਬੈਥ ਨੂੰ ਝੂਠ ਬੋਲਿਆ ਹੈ, ਪਰ ਜੌਨਸਨ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੇ ਪਾਰਲੀਮੈਂਟ ਨੂੰ ਸਸਪੈਂਡ ਕਰਨ ਦੇ ਵਿਰੋਧ 'ਚ ਸਾਬਕਾ ਪ੍ਰਧਾਨ ਮੰਤਰੀ ਜੌਹਨ ਮੇਜਰ ਵੀ ਕਾਨੂੰਨੀ ਕਾਰਵਾਈ ਦਾ ਸਾਥ ਦੇ ਰਹੇ ਹਨ। ਸੁਪਰੀਮ ਕੋਰਟ ਦੇ 11 ਜੱਜਾਂ ਸਾਹਮਣੇ ਤਿੰਨ ਦਿਨ ਚੱਲੀ ਇਸ ਸੁਣਵਾਈ ਦਾ ਸਿੱਧਾ ਟੈਲੀਕਾਸਟ ਕੀਤਾ ਗਿਆ। ਅੱਗੋਂ ਵੇਖਣਾ ਇਹ ਹੈ ਕਿ ਜੇ ਸੁਪਰੀਮ ਕੋਰਟ ਸਰਕਾਰ ਦੇ ਖਿਲਾਫ ਫੈਸਲਾ ਦੇ ਦਿੰਦੀ ਹੈ ਤਾਂ ਕੀ ਸੰਸਦ ਨੂੰ ਮੁੜ ਖੋਲ੍ਹਿਆ ਜਾਵੇਗਾ ਅਤੇ ਇਸ ਲਈ ਕੀ ਵਿਧੀ ਹੋਵੇਗੀ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਹਾਂਗਕਾਂਗ 'ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਛੇ ਮਹੀਨੇ ਪੂਰੇ ਹੋਣ 'ਤੇ ਲੋਕਾਂ ਵੱਲੋਂ ਮਾਰਚ
ਮੈਕਸੀਕੋ ਦੇ ਰਾਸ਼ਟਰਪਤੀ ਪੈਲੇਸ ਨੇੜੇ ਗੋਲ਼ੀਬਾਰੀ, ਚਾਰ ਦੀ ਮੌਤ
ਰਾਸ਼ਟਰਪਤੀ ਉਮੀਦਵਾਰੀ ਦੀ ਦੌੜ 'ਚ ਬਿਡੇਨ ਸਭ ਤੋਂ ਅੱਗੇ
ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਿਹਾ: ਮੈਂ ਭਾਰਤ ਨਾਲ ਹਾਂ, ਭਾਰਤ ਤੇ ਹਿੰਦੂ ਵਿਰੋਧੀ ਭਾਵਨਾਵਾਂ ਬਰਦਾਸ਼ਤ ਨਹੀਂ ਕਰਾਂਗੇ
ਕਸ਼ਮੀਰ ਮਾਮਲਾ ਭਾਰਤੀ ਮੂਲ ਦੀ ਅਮਰੀਕੀ ਐੱਮ ਪੀ ਵੱਲੋਂ ਭਾਰਤ ਸਰਕਾਰ ਦੀਆਂ ਪਾਬੰਦੀਆਂ ਵਿਰੁੱਧ ਮਤਾ ਪੇਸ਼
ਚੀਨ ਨੇ ਅਮਰੀਕੀ ਡਿਪਲੋਮੈਟਾਂ ਉੱਤੇ ਜਵਾਬੀ ਪਾਬੰਦੀਆਂ ਲਾਈਆਂ
ਸੁਰੱਖਿਆ ਦੇ ਸਾਂਝੇ ਖਤਰੇ ਨਾਲ ਨਜਿੱਠਣ ਲਈ ਡੋਨਾਲਡ ਟਰੰਪ ਦੀ ਅਪੀਲ
ਸੁਡਾਨ ਵਿੱਚ ਫੈਕਟਰੀ ਵਿੱਚ ਅੱਗ, 18 ਭਾਰਤੀਆਂ ਸਣੇ 23 ਮੌਤਾਂ
ਚੀਨੀ ਮਰਦਾਂ ਨੂੰ ਵਿਆਹ ਦੇ ਬਹਾਨੇ 629 ਪਾਕਿ ਕੁੜੀਆਂ ਵੇਚੀਆਂ ਗਈਆਂ
ਡੋਨਾਲਡ ਟਰੰਪ ਦਾ ਸਹੀ ਸਵਾਗਤ ਨਾ ਕਰਨ ਉੱਤੇ ਮਹਾਰਾਣੀ ਨੇ ਧੀ ਨੂੰ ਝਿੜਕਿਆ