Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਕੁਵੈਤ ਜੇਲ੍ਹ ਵਿੱਚ ਬੰਦ ਪੰਜਾਬੀ ਨੌਜਵਾਨ ਨੂੰ ਫਾਂਸੀ ਦਾ ਹੁਕਮ

September 23, 2019 09:30 AM

ਮਾਹਿਲਪੁਰ, 22 ਸਤੰਬਰ (ਪੋਸਟ ਬਿਊਰੋ)- ਪਿਛਲੇ ਨੌਂ ਮਹੀਨੇ ਤੋਂ ਕੁਵੈਤ ਦੀ ਜੇਲ੍ਹ ਵਿੱਚ ਬੰਦ ਪੰਜਾਬੀ ਨੌਜਵਾਨ ਦੇ ਪਰਵਾਰ ਨੂੰ ਕੱਲ੍ਹ ਰਾਤ ਕੁਵੈਤ ਦੀ ਜੇਲ੍ਹ 'ਚੋਂ ਉਨ੍ਹਾਂ ਦੇ ਪੁੱਤਰ ਨੂੰ ਫਾਂਸੀ ਦੀ ਸਜ਼ਾ ਹੋਣ ਦਾ ਫੋਨ ਆਇਆ ਹੈ। ਪਰਵਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਕੁਵੈਤ ਸਰਕਾਰ ਨਾਲ ਸੰਪਰਕ ਕਰ ਕੇ ਉਨ੍ਹਾਂ ਦੇ ਪੁੱਤਰ ਦੀ ਜਾਨ ਬਚਾਈ ਜਾਵੇ।
ਕੁਵੈਤ ਜੇਲ੍ਹ ਵਿੱਚ ਬੰਦ ਰਜਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਵਾਸੀ ਤਾਰਾਗੜ੍ਹ ਜ਼ਿਲ੍ਹਾ ਹੁਸ਼ਿਆਰਪੁਰ, ਲੜਕੇ ਦੀ ਭੈਣ ਇੰਦਰਜੀਤ ਕੌਰ ਤੇ ਹੋਰ ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਰਜਿੰਦਰ ਸਿੰਘ (30) ਜਨਵਰੀ 2016 ਵਿੱਚ ਕੁਵੈਤ ਗਿਆ ਸੀ ਤੇ ਉਥੇ ਖਰਬਾਨੀਆ ਸ਼ਹਿਰ 'ਚ ਪਹਿਲਾਂ ਤੋਂ ਰਹਿ ਰਹੇ ਪਿੰਡ ਤਾਰਾਗੜ੍ਹ ਦੇ ਸੋਨੂੰ ਕੋਲ ਚਲਾ ਗਿਆ ਤੇ ਕੰਮ ਕਰਨ ਲੱਗ ਪਿਆ। 15 ਜਨਵਰੀ ਨੂੰ ਉਹ ਸਵੇਰੇ ਕੰਮ ਉੱਤੇ ਜਾਣ ਲਈ ਆਪਣੇ ਸਾਥੀਆਂ ਨਾਲ ਕੰਪਨੀ ਦੀ ਬਸ ਉਡੀਕ ਕਰ ਰਿਹਾ ਸੀ ਕਿ ਉਥੇ ਖੜ੍ਹੇ ਇੱਕ ਹੋਰ ਲੜਕੇ ਨੇ ਉਸ ਨੂੰ ਆਪਣਾ ਬੈਗ ਫੜਾ ਦਿੱਤਾ ਤੇ ਛੇਤੀ ਵਾਪਸ ਆਉਣ ਦਾ ਕਹਿ ਕੇ ਚਲਾ ਗਿਆ। ਇਸੇ ਦੌਰਾਨ ਉਥੇ ਪੁਲਸ ਆਈ, ਜਿਨ੍ਹਾਂ ਨੇ ਨੌਜਵਾਨਾਂ ਦੇ ਸਮਾਨ ਦੀ ਤਲਾਸ਼ੀ ਲਈ ਅਤੇ ਜਿਹੜਾ ਬੈਗ ਉਹ ਲੜਕਾ ਉਸ ਨੂੰ ਫੜਾ ਕੇ ਗਿਆ ਸੀ, ਉਸ 'ਚੋਂ ਕੁਝ ਨਸ਼ੀਲੇ ਪਦਾਰਥ ਬਰਾਮਦ ਹੋਏ। ਪੁਲਸ ਨੇ ਉਸ ਨੂੰ ਫੜ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ। ਉਸੇ ਦਿਨ ਸ਼ਾਮ ਨੂੰ ਪੁਲਸ ਨੇ ਸੋਨੂੰ ਨੂੰ ਵੀ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਜੇਲ੍ਹ 'ਚੋਂ ਉਨ੍ਹਾਂ ਦੇ ਲੜਕੇ ਰਜਿੰਦਰ ਸਿੰਘ ਦਾ ਫੋਨ ਆਇਆ ਕਿ ਉਸ ਨੂੰ ਫਾਂਸੀ ਦੀ ਸਜ਼ਾ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਸੂਬਾ ਸਰਕਾਰ ਦਖਲ ਦੇ ਕੇ ਉਨ੍ਹਾਂ ਦੇ ਲੜਕੇ ਨੂੰ ਵਾਪਸ ਪੰਜਾਬ ਲਿਆਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ