Welcome to Canadian Punjabi Post
Follow us on

26

February 2020
ਪੰਜਾਬ

ਪੁਲਸ ਮੁਕਾਬਲਾ ਕੇਸ : ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ

September 23, 2019 09:31 AM

ਐਸ ਏ ਐਸ ਨਗਰ, 22 ਸਤੰਬਰ (ਪੋਸਟ ਬਿਊਰੋ)- ਤਰਨ ਤਾਰਨ ਵਿੱਚ 26 ਸਾਲ ਪਹਿਲਾਂ ਪੰਜਾਬ ਪੁਲਸ ਵੱਲੋਂ ਇੱਕ ਪਰਵਾਰ ਦੇ ਛੇ ਜੀਆਂ ਨੂੰ ਚੁੱਕ ਕੇ ਝੂਠੇ ਪੁਲਸ ਮੁਕਾਬਲੇ ਵਿੱਚ ਮਾਰ ਦੇਣ ਦੇ ਬਹੁ ਚਰਚਿਤ ਮਾਮਲੇ ਦੀ ਸੁਣਵਾਈ ਕੱਲ੍ਹ ਮੁਹਾਲੀ ਵਿੱਚ ਸੀ ਬੀ ਆਈ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ ਤਾਂ ਇਸ ਦੌਰਾਨ ਸੀ ਬੀ ਆਈ ਨੇ ਤਿੰਨ ਪੰਨਿਆਂ ਦੀ ਅਰਜ਼ੀ ਦਾਇਰ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਕਿ ਉਸ ਦਾ ਇਸ ਵਿੱਚ ਕੋਈ ਰੋਲ ਨਹੀਂ ਸੀ।
ਬਚਾਅ ਪੱਖ ਦੇ ਅਹਿਮ ਗਵਾਹ ਅਤੇ ਗਰਮ ਖਿਆਲੀ ਆਗੂ ਕੰਵਰ ਸਿੰਘ ਧਾਮੀ ਨੇ ਸੀ ਬੀ ਆਈ ਅਦਾਲਤ ਵਿੱਚ ਦਰਜ ਕਰਵਾਏ ਆਪਣੇ ਬਿਆਨਾਂ ਅਤੇ ਧਾਰਾ 319 ਅਧੀਨ ਵਕੀਲ ਪੁਸ਼ਪਿੰਦਰ ਸਿੰਘ ਰਾਹੀਂ ਅਰਜ਼ੀ ਦਾਇਰ ਕਰ ਕੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਦੋਸ਼ੀ ਬਣਾਉਣ ਦੀ ਗੁਹਾਰ ਲਾਈ ਸੀ। ਧਾਮੀ ਨੇ ਦਾਅਵਾ ਕੀਤਾ ਸੀ ਕਿ ਜਦੋਂ 1993 ਵਿੱਚ ਬਾਬਾ ਚਰਨ ਸਿੰਘ ਅਤੇ ਉਸ ਦੇ ਪਰਵਾਰ ਦੇ ਜੀਆਂ ਨੂੰ ਕਤਲ ਕੀਤਾ ਗਿਆ ਸੀ ਤਾਂ ਉਸ ਸਮੇਂ ਉਕਤ ਪੁਲਸ ਅਧਿਕਾਰੀ ਤਰਨ ਤਾਰਨ ਵਿੱਚ ਐੱਸ ਪੀ (ਆਪਰੇਸ਼ਨ) ਦੇ ਅਹੁਦੇ ਉੱਤੇ ਸੀ। ਗਵਾਹ ਦਾ ਮੰਨਣਾ ਹੈ ਕਿ ਉਹ ਝੂਠੇ ਪੁਲਸ ਮੁਕਾਬਲੇ ਦਾ ਚਸ਼ਮਦੀਦ ਹੈ। ਇਸ ਬਾਰੇ ਅਦਾਲਤ ਨੇ ਸੀ ਬੀ ਆਈ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਤਾਂ ਸੀ ਬੀ ਆਈ ਨੇ ਲਿਖਤੀ ਰੂਪ ਵਿੱਚ ਅਦਾਲਤ ਨੂੰ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਕਿਤੇ ਵੀ ਖੂਬੀ ਰਾਮ ਦੀ ਸ਼ੱਕੀ ਭੂਮਿਕਾ ਸਾਹਮਣੇ ਨਹੀਂ ਆਈ ਅਤੇ ਨਾ ਸੀ ਬੀ ਆਈ ਵੱਲੋਂ ਆਪਣੀ ਚਾਰਜਸ਼ੀਟ ਵਿੱਚ ਉਸ ਨੂੰ ਨਾਮਜ਼ਦ ਕੀਤਾ ਗਿਆ ਹੈ। ਉਂਝ ਵੀ ਕਿਸੇ ਵਿਅਕਤੀ ਨੇ ਉਕਤ ਅਧਿਕਾਰੀ ਖਿਲਾਫ ਇਤਰਾਜ਼ ਨਹੀਂ ਕੀਤੇ ਸਨ। ਸੀ ਬੀ ਆਈ ਦਾ ਦਾਅਵਾ ਹੈ ਕਿ ਦੋਸ਼ੀ ਪੁਲਸ ਅਧਿਕਾਰੀਆਂ ਖਿਲਾਫ ਚਾਰਜਸ਼ੀਟ ਅਤੇ ਸਮੁੱਚੇ ਮਾਮਲੇ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।
ਵਰਨਣ ਯੋਗ ਹੈ ਕਿ ਹਾਈ ਕੋਰਟ ਦੇ ਹੁਕਮਾਂ ਉੱਤੇ ਤੀਹ ਮਈ 1997 ਨੂੰ ਤਰਨ ਤਾਰਨ ਦੇ ਸਾਬਕਾ ਐੱਸ ਐੱਸ ਪੀ (ਮਰਹੂਮ) ਅਜੀਤ ਸਿੰਘ ਸੰਧੂ, ਓਦੋਂ ਦੇ ਐੱਸ ਪੀ (ਆਪਰੇਸ਼ਨ) ਖੂਬੀ ਰਾਮ, ਡੀ ਐਸ ਪੀ ਗੁਰਮੀਤ ਸਿੰਘ ਰੰਧਾਵਾ ਤੇ ਕਸ਼ਮੀਰ ਸਿੰਘ ਗਿੱਲ, ਇੰਸਪੈਕਟਰ ਸੂਬਾ ਸਿੰਘ ਸਮੇਤ ਕਰੀਬ 10 ਪੁਲਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਸੁਰਜੀਤ ਕੌਰ ਪਤਨੀ ਬਾਬਾ ਚਰਨ ਸਿੰਘ ਪਿੰਡ ਪੰਡੋਰੀ (ਤਰਨ ਤਾਰਨ) ਦੀ ਸ਼ਿਕਾਇਤ ਨੂੰ ਆਧਾਰ ਮੰਨ ਕੇ ਕੀਤੀ ਗਈ ਸੀ। ਸੀ ਬੀ ਆਈ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਪ੍ਰੈਲ 1993 ਵਿੱਚ ਸੀ ਆਈ ਏ ਸਟਾਫ ਤਰਨ ਤਾਰਨ ਦੇ ਮੁਖੀ ਬਾਬਾ ਸੂਬਾ ਸਿੰਘ ਦੀ ਅਗਵਾਈ ਦੀ ਟੀਮ ਨੇ ਬਾਬਾ ਚਰਨ ਸਿੰਘ ਨੂੰ ਅਗਵਾ ਕੀਤਾ ਸੀ, ਜਦੋਂ ਉਹ ਐੱਸ ਐੱਸ ਪੀ ਅਜੀਤ ਸਿੰਘ ਸੰਧੂ ਕੋਲ ਆਤਮ ਸਮਰਪਣ ਕਰਨ ਚੱਲੇ ਸਨ। ਬਾਅਦ ਵਿੱਚ ਐੱਸ ਐੱਸ ਪੀ ਅਜੀਤ ਸਿੰਘ ਸੰਧੂ, ਡੀ ਐੱਸ ਪੀ ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਨੇ ਮਹੰਤ ਸੇਵਾਦਾਸ ਸਿੰਘ, ਜਗਬੀਰ ਸਿੰਘ ਦੀ ਹਾਜ਼ਰੀ ਵਿੱਚ ਬਾਬਾ ਚਰਨ ਸਿੰਘ ਤੋਂ ਪੁੱਛਗਿੱਛ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਕਿ ਬਾਬਾ ਚਰਨ ਸਿੰਘ ਨੂੰ ਡੀ ਐੱਸ ਪੀ ਕਸ਼ਮੀਰ ਸਿੰਘ ਗਿੱਲ ਜੁਲਾਈ 1993 ਵਿੱਚ ਬੜੌਦਾ ਲੈ ਗਿਆ ਤੇ ਉਸ ਦੇ ਖਾਤੇ ਤੋਂ 4.17 ਲੱਖ ਰੁਪਏ ਕਢਵਾਏ ਗਏ ਸਨ। ਸਾਲ 1993 ਵਿੱਚ ਬਾਬਾ ਚਰਨ ਸਿੰਘ ਸਮੇਤ ਉਸ ਦੇ ਤਿੰਨ ਭਰਾਵਾਂ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਸਾਲੇ ਗੁਰਮੀਤ ਸਿੰਘ, ਉਸ ਦੇ ਬੇਟੇ ਬਲਵਿੰਦਰ ਸਿੰਘ ਨੂੰ ਪੁਲਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।

 

Have something to say? Post your comment
ਹੋਰ ਪੰਜਾਬ ਖ਼ਬਰਾਂ
ਬੇਰੁਜ਼ਗਾਰਾਂ, ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਹੱਕ 'ਚ 'ਆਪ' ਵੱਲੋਂ ਵਿਧਾਨ ਸਭਾ ਮੂਹਰੇ ਰੋਸ ਪ੍ਰਦਰਸ਼ਨ
ਪੁਲਵਾਮਾ ਹਮਲੇ `ਚ ਸ਼ਹੀਦ ਹੋਏ ਮਨਿੰਦਰ ਸਿੰਘ ਦੇ ਭਰਾ ਨੂੰ ਮਿਲੀ ਨੌਕਰੀ
ਸਿਵਲ ਲਾਈਨ ਕਲੱਬ ਮਾਮਲਾ ਹਾਈ ਕੋਰਟ ਵੱਲੋਂ ਡੀ ਸੀ ਬਠਿੰਡਾ ਨੂੰ ਨੋਟਿਸ ਜਾਰੀ
ਢੱਡਰੀਆਂ ਵਾਲੇ ਨੇ ਕਿਹਾ: ਇਸ ਲਈ ਧਾਰਮਕ ਦੀਵਾਨ ਛੱਡੇ ਹਨ ਕਿ ਖੂਨ ਖਰਾਬਾ ਨਾ ਹੋਵੇ
ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ
ਐੱਮ ਪੀ ਬਿੱਟੂ ਨੇ ਕਿਹਾ: ਸੇਖੋਂ ਸਿਆਸੀ ਵਿਰੋਧੀਆਂ ਦੇ ਇਸ਼ਾਰੇ 'ਤੇ ਚੱਲ ਰਿਹੈ
ਸਸਪੈਂਡਿਡ ਡੀ ਐਸ ਪੀ ਨੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਗੰਭੀਰ ਦੋਸ਼ ਲਾਏ
ਕਾਲਜਾਂ `ਚ ਵਿਦਿਆਰਥੀਆਂ ਦੀ ਲੁੱਟ-ਖਸੁੱਟ ਬੰਦ ਕਰਾਵਾਂਗੇ, ‘ਆਪ’ ਦੇ ਸਟੂਡੈਂਟ ਵਿੰਗ ਨੇ ਕੀਤਾ ਐਲਾਨ
ਪੰਜਾਬੀ ਮੁੰਡਾ ਵਲੈਤੀ ਯੂਨੀਵਰਸਿਟੀ ਵਿੱਚ ਪਹਿਲਾ ਭਾਰਤੀ ਪ੍ਰਧਾਨ ਚੁਣਿਆ ਗਿਆ
ਟਿੱਪਰ ਵੱਲੋਂ ਕੁਚਲਣ ਨਾਲ ਐਕਟਿਵਾ ਸਵਾਰ ਦੀ ਮੌਤ