Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਫੇਕ ਨਿਊਜ਼ ਨੁਕਸਾਨ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਕੰਪਨੀਆਂ ਦੀ : ਕੋਰਟ ਨੇ ਕਿਹਾ

September 23, 2019 09:39 AM

ਚੇਨਈ, 22 ਸਤੰਬਰ (ਪੋਸਟ ਬਿਊਰੋ)- ਮਦਰਾਸ ਹਾਈ ਕੋਰਟ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਆਪਣੇ ਪਲੇਟਫਾਰਮ ਤੋਂ ਚੱਲੀ ਫੇਕ ਨਿਊਜ਼ ਜਾਂ ਅਫਵਾਹਾਂ ਦੇ ਨਾਲ ਸਮਾਜ ਨੂੰ ਹੋਣ ਵਾਲੇ ਨੁਕਸਾਨ ਦੇ ਸੰਦਰਭ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀਆਂ। ਇਨ੍ਹਾਂ ਕੰਪਨੀਆਂ ਨੂੰ ਯੂਜ਼ਰਜ਼ ਵੱਲੋਂ ਉਨ੍ਹਾਂ ਦੇ ਮੰਚ ਦੀ ਦੁਰਵਰਤੋਂ ਕਰਨ ਦੇ ਲਈ ਜ਼ਿੰਮੇਵਾਰੀ ਠਹਿਰਾਇਆ ਜਾਣਾ ਚਾਹੀਦਾ ਹੈ।
ਯੂਜ਼ਰਜ਼ ਜਿਹੜੇ ਕੰਟੈਂਟ ਸ਼ੇਅਰ ਕਰਦੇ ਹਨ ਉਸ ਦੇ ਲਈ ਸੋਸ਼ਲ ਮੀਡੀਆ ਪਲੇਟਫਾਰਮ ਦੀ ਜਵਾਬਦੇਹੀ ਤੈਅ ਕੀਤੇ ਜਾਣ ਦੇ ਮਹੱਤਵ ਉਤੇ ਜ਼ੋਰ ਦਿੰਦੇ ਹੋਏ ਹਾਈ ਕੋਰਟ ਨੇ ਕਿਹਾ ਹੈ ਕਿ ਫੇਕ ਨਿਊਜ਼, ਗਲਤ ਸੂਚਨਾ ਅਤੇ ਨਫਰਤ ਵਧਾਉਣ ਵਾਲੀਆਂ ਗੱਲਾਂ ਸੈਂਕੜੇ ਲੋਕਾਂ ਤੱਕ ਪਹੁੰਚਦੀਆਂ ਹਨ। ਇਨ੍ਹਾਂ ਦਾ ਮਨੋਵਿਗਿਆਨਕ ਅਸਰ ਹੁੰਦਾ ਹੈ ਅਤੇ ਇਨ੍ਹਾਂ ਨਾਲ ਕੁੱਲ ਮਿਲਾ ਕੇ ਪ੍ਰੇਸ਼ਾਨੀ ਪੈਦਾ ਹੁੰਦੀ ਅਤੇ ਕਾਨੂੰਨ ਤੇ ਵਿਵਸਥਾ ਪ੍ਰਭਾਵਤ ਹੁੰਦੀ ਹੈ। ਇਸ ਨੁਕਸਾਨ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਹ ਜ਼ਿੰਮੇਵਾਰੀ ਸੋਸ਼ਲ ਮੀਡੀਆ ਪਲੇਟਫਾਰਮ ਦੀ ਹੋਵੇਗੀ ਕਿ ਉਹ ਆਪਣਾ ਦੁਰ-ਉਪਯੋਗ ਨਾ ਹੋਣ ਦੇਣ। ਜਸਟਿਸ ਐੱਮ ਸਤਿਆਨਾਰਾਇਣ ਅਤੇ ਐੱਨ ਸੇਸ਼ਸਾਈ ਨੇ ਉਪਰੋਕਤ ਟਿੱਪਣੀਆਂ ਕੱਲ੍ਹ ਐਂਟੀ ਕਲੇਮੈਂਟ ਰੂਬਿਨ ਦੀ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਕੀਤੀਆਂ।
ਜਦ ਇਹ ਮਾਮਲਾ ਸੁਣਵਾਈ ਲਈ ਆਇਆ ਤਾਂ ਰੂਬਿਨ ਨੇ ਸਾਈਬਰ ਕਰਾਈਮ ਰੋਕਣ ਲਈ ਸੋਸ਼ਲ ਮੀਡੀਆ ਅਕਾਊਂਟਾਂ ਨੂੰ ਆਧਾਰ ਜਾਂ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਕਿਸੇ ਹੋਰ ਆਈ ਡੀ ਨਾਲ ਜੋੜਨ ਦੀ ਮੰਗ ਕੀਤੀ। ਅਰਜ਼ੀ ਵਿੱਚ ਬਦਲਾਅ ਦੀ ਰੂਬਿਨ ਦੀ ਅਪੀਲ ਨੂੰ ਹਾਲਾਂਕਿ ਅਦਾਲਤ ਨੇ ਸਵੀਕਾਰ ਨਹੀਂ ਕੀਤਾ। ਵਾਟਸਐਪ ਦਾ ਪੱਖ ਰੱਖਣ ਵਾਲੇ ਸੀਨੀਅਰ ਵਕੀਲ ਐੱਨ ਐੱਲ ਰਜਹ ਨੇ ਦਲੀਲ ਦਿੱਤੀ ਕਿ ਸੋਸ਼ਲ ਮੀਡੀਆ ਅਕਾਊਂਟ ਨੂੰ ਕਿਸੇ ਆਈ ਡੀ ਨਾਲ ਜੋੜਨਾ ਨਿੱਜਤਾ ਅਧਿਕਾਰ ਦੇ ਖਿਲਾਫ ਹੋਵੇਗਾ। ਉਨ੍ਹਾਂ ਕਿਹਾ, ਪਛਾਣ ਪੱਤਰਾਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਜੇ ਕੋਈ ਵਿਅਕਤੀ ਫਰਜ਼ੀ ਫੋਨ ਨੰਬਰ, ਆਧਾਰ ਨੰਬਰ ਅਤੇ ਆਈ ਡੀ ਹਾਸਲ ਕਰ ਲੈਂਦਾ ਹੈ ਤਾਂ ਭੋਲੇ-ਭਾਲੇ ਲੋਕਾਂ ਨੂੰ ਆਸਾਨੀ ਨਾਲ ਫਸਾਇਆ ਜਾ ਸਕਦਾ ਹੈ। ਅਸੀਂ ਉਨ੍ਹਾਂ ਨੂੰ ਕਿਵੇਂ ਫੜਾਂਗੇ। ਇਸ 'ਤੇ ਕੋਰਟ ਨੇ ਕਿਹਾ ਕਿ ਭਾਰਤ ਵਿੱਚ ਨਿੱਜਤਾ ਦਾ ਅਧਿਕਾਰ ਅਨੰਤ ਨਹੀਂ ਹੈ। ਨਿੱਜਤਾ ਦਾ ਸਿਧਾਂਤ ਸਮਾਜ ਦੀ ਸ਼ਾਂਤੀ ਅਤੇ ਗਹਿਰੇ ਅਸਰ ਦੇ ਮੁਕਾਬਲੇੇ ਭਾਰੀ ਨਹੀਂ ਪੈ ਸਕਦਾ। ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਇੱਕ ਜ਼ਿੰਮੇਵਾਰੀ ਨਾਲ ਆਉਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼