Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਗਾਇਕ ਮੂਸੇਵਾਲਾ ਦੇ ਖ਼ਿਲਾਫ਼ ਹੋਰਸਖ਼ਤ ਹੋਈ ਸ਼੍ਰੋਮਣੀ ਕਮੇਟੀ ਨੇ ਸਿ਼ਕਾਇਤ ਦਰਜ ਕਰਵਾਈ

September 23, 2019 12:44 PM

ਅੰਮਿ੍ਤਸਰ, 22 ਸਤੰਬਰ, (ਪੋਸਟ ਬਿਊਰੋ)- ਸਿੱਖ ਭਾਵਨਾਵਾਂ ਨੂੰ ਠੇਸ ਲਾਉਣ ਦੇ ਦੋਸ਼ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਕਾਇਦਾ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਚੀਫ ਸੈਕਟਰੀ ਡਾ: ਰੂਪ ਸਿੰਘ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਇਕ ਗੀਤ ਵਿੱਚ ਸਿੱਖ ਇਤਿਹਾਸ ਦੀ ਸਤਿਕਾਰਯੋਗ ਸ਼ਖਸੀਅਤ ਮਾਤਾ ਭਾਗ ਕੌਰ ਦੀ ਤੌਹੀਨ ਪਿੱਛੋਂ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਉੱਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਬੰਧਤ ਗਾਇਕ ਦਾ ਕਸੂਰ ਮਾਫ਼ੀਯੋਗ ਨਹੀਂ ਤੇ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਡਾ: ਰੂਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਸੂਰਬੀਰ ਬਹਾਦਰਾਂ ਕਰ ਕੇ ਦੇਸ਼ ਦਾ ਸੱਭਿਆਚਾਰ ਬਚ ਸਕਿਆ ਹੈ, ਪਰ ਕੁਝ ਸਿਰਫਿਰੇ ਲੋਕ ਸਸਤੀ ਸ਼ੋਹਰਤ ਲਈ ਸਿੱਖ ਪਾਤਰਾਂ ਖ਼ਿਲਾਫ਼ ਆਪਣੀ ਮੰਦਬੁੱਧੀ ਦਾ ਪ੍ਰਗਟਾਵਾ ਕਰਦੇ ਹਨ, ਜਿਨ੍ਹਾਂ ਨੂੰ ਲੋਕਾਂ ਨੂੰ ਨਕਾਰ ਦੇਣਾ ਚਾਹੀਦਾ ਹੈ।
ਡਾ: ਰੂਪ ਸਿੰਘ ਨੇ ਇਸ ਮੌਕੇ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬੀ ਨੂੰ ਨੀਵਾਂ ਵਿਖਾਉਣ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ਮਾਂ ਬੋਲੀ ਪੰਜਾਬੀ ਨੂੰ ਨੀਵਾਂ ਵਿਖਾਉਣ ਵਾਲਾ ਪੰਜਾਬੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਮਾਂ ਬੋਲੀ ਅਤੇ ਮਾਂ ਧਰਤੀ ਦਾ ਕਰਜ਼ਾ ਅਸੀਂ ਕਦੇ ਨਹੀਂ ਚੁਕਾ ਸਕਦੇ ਅਤੇ ਕਿਸੇ ਨੂੰ ਇਸ ਦੀ ਤੌਹੀਨ ਕਰਦੇ ਵੀ ਨਹੀਂ ਦੇਖ ਸਕਦੇ।ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਨਾਂ ਉੱਤੇ ਆਪਣੀ ਰੋਟੀ ਚਲਾਉਣ ਵਾਲੇ ਲੋਕਾਂ ਦਾ ਦੋਗਲਾ ਚਿਹਰਾ ਪੰਜਾਬੀਆਂ ਨੂੰ ਪ੍ਰਵਾਨ ਨਹੀਂ ਹੈ, ਇਸ ਲਈ ਗੁਰਦਾਸ ਮਾਨ ਨੂੰ ਆਪਣੀ ਗ਼ਲਤੀਦੀ ਮਾਫ਼ੀ ਮੰਗਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ