Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਦੇਸ਼ ਦੁਨੀਆ

ਰਾਸ਼ਟਰਪਤੀ ਟਰੰਪ ਨੇ ਨਰਿੰਦਰ ਮੋਦੀ ਨੂੰ ‘ਫਾਦਰ ਆਫ ਇੰਡੀਆ’ ਕਹਿ ਦਿੱਤਾ

September 25, 2019 12:43 PM

ਨਿਊਯਾਰਕ, 24 ਸਤੰਬਰ, (ਪੋਸਟ ਬਿਊਰੋ)- ਯੂ ਐੱਨ ਜਨਰਲ ਅਸੈਂਬਲੀ ਦੇ 74ਵੇਂ ਸੈਸ਼ਨ ਪਿੱਛੋਂ ਮੰਗਲਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਦੁਵੱਲੀ ਗੱਲਬਾਤ ਦੌਰਾਨਪ੍ਰਧਾਨ ਮੰਤਰੀ ਮੋਦੀ ਨੇ ‘ਹਾਉਡੀ ਮੋਦੀ’ ਪ੍ਰੋਗਰਾਮ ਵਿੱਚ ਆਉਣ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਮਰੀਕਾ ਵਿੱਚ ਰਹਿੰਦੇ ਭਾਰਤੀਆਂ ਲਈ ਬਹੁਤ ਮਾਣ ਵਾਲਾ ਸਮਾਂ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਡੋਨਾਲਡ ਟਰੰਪ ਮੇਰੇ ਹੀ ਨਹੀਂ, ਭਾਰਤ ਦੇ ਵੀ ਚੰਗੇ ਦੋਸਤ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ‘ਹਾਉਡੀ ਮੋਦੀ’ ਪ੍ਰੋਗਰਾਮ ਦੌਰਾਨ ਲਈ ਗਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਖੁਦ ਉਨ੍ਹਾਂ ਦੀ ਫਰੇਮ ਕੀਤੀ ਹੋਈ ਤਸਵੀਰ ਭੇਟ ਕੀਤੀ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਮੌਕੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਚੰਗੇ ਦੋਸਤ ਹਨ,ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਉੱਤੇ ਖੁੱਲ੍ਹੇ ਦਿਲ ਨਾਲ ਗੱਲਬਾਤ ਕੀਤੀ ਤੇ ਆਪਣਾ ਸਪੱਸ਼ਟ ਪੱਖ ਰੱਖਿਆ ਹੈ। ਟਰੰਪ ਨੇ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਨੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੱਤਾ ਹੈ, ਅਸੀਂ ਮਿਲ ਕੇ ਇਸਲਾਮਿਕ ਅੱਤਵਾਦ ਨੂੰ ਸੁਲਝਾਵਾਂਗੇ।
ਅਮਰੀਕੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮੋਦੀ ਰਾਕਸਟਾਰ ਐਲਵਿਸ ਪ੍ਰੇਸਲੀ ਵਾਂਗ ਹਰਮਨ ਪਿਆਰੇ ਹਨ, ਮੈਂ ਮੋਦੀ ਨੂੰ ਬਹੁਤ ਪਸੰਦ ਕਰਦਾ ਹਾਂ। ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਫਾਦਰ ਆਫ ਇੰਡੀਆ’ ਵੀ ਕਹਿ ਦਿੱਤਾ।ਦੁਵੱਲੀ ਗੱਲਬਾਤ ਪਿੱਛੋਂ ਡੋਨਾਲਡ ਟਰੰਪ ਨੇ ਮੀਡੀਆ ਨੂੰ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਬਹੁਤ ਛੇਤੀ ਵਪਾਰਕ ਸੌਦਾ ਹੋਣ ਵਾਲਾ ਹੈ। ਉਨ੍ਹਾ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜਦੋਂ ਇੱਕ-ਦੂਜੇ ਨੂੰ ਮਿਲਣ, ਮੈਨੂੰ ਲੱਗਦਾ ਹੈ ਕਿ ਉਸ ਨਾਲ ਕਈ ਗੱਲਾਂ ਸਾਹਮਣੇ ਆਉਣਗੀਆਂ।

 
Have something to say? Post your comment