Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਬ੍ਰਾਜ਼ੀਲ ਦੇ ਰਾਸ਼ਟਰਪਤੀ ਵਿਰੁੱਧ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਦੋਸ਼

October 18, 2018 06:59 AM

ਸਾਓ ਪਾਓਲੋ, 17 ਅਕਤੂਬਰ (ਪੋਸਟ ਬਿਊਰੋ)- ਬ੍ਰਾਜ਼ੀਲ ਦੀ ਫੈਡਰਲ ਪੁਲਸ ਨੇ ਰਾਸ਼ਟਰਪਤੀ ਮਾਇਕਲ ਟੇਮਰ ਉੱਤੇ ਮੰਗਲਵਾਰ ਨੂੰ ਨਵੇਂ ਦੋਸ਼ ਲਾਉਂਦੇ ਹੋਏ ਉਨ੍ਹਾਂ ਦੇ ਖਿਲਾਫ ਭ੍ਰਿਸ਼ਟਾਚਾਰ, ਮਨੀ ਲਾਂਡਰਿੰਗ ਤੇ ਬੰਦਰਗਾਹ ਦੀ ਦੇਖ ਭਾਲ ਨੂੰ ਲਾਭ ਪੁਚਾਉਣ ਬਦਲੇ ਉਨ੍ਹਾਂ ਤੋਂ ਰਿਸ਼ਵਤ ਲੈਣ ਬਾਰੇ ਅਪਰਾਧਿਕ ਕੇਸ ਚਲਾਉਣ ਦੀ ਸ਼ਿਫਾਰਿਸ਼ ਕੀਤੀ ਹੈ।
ਇਹ ਜਾਂਚ ਰਿਪੋਰਟ ਦੇਸ਼ ਦੀ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਗਈ ਹੈ। ਜਾਂਚ ਕਰਤਾ ਕਲੇਬਰ ਮਾਲਟਾ ਲੋਪੇਸ ਦੇ ਦਸਤਖਤਾਂ ਵਾਲੀ ਇਸ ਰਿਪੋਰਟ `ਚ ਟੇਮਰ ਦੀ ਜ਼ਾਇਦਾਦ ਜ਼ਬਤ ਕਰਨ ਦੀ ਵਕਾਲਤ ਕੀਤੀ ਗਈ ਹੈ। ਰਾਸ਼ਟਰਪਤੀ ਦੀ ਧੀ ਮਰਿਸਟੇਲਾ ਟੇਮਰ ਤੇ ਉਨ੍ਹਾਂ ਦੇ ਦੋ ਸਹਿਯੋਗੀਆਂ ਖਿਲਾਫ ਵੀ ਦੋਸ਼ ਲੱਗੇ ਹਨ। ਕੇਸ ਅੱਗੇ ਚਲਾਉਣਾ ਹੈ ਜਾਂ ਨਹੀਂ, ਇਹ ਤੈਅ ਕਰਨ ਲਈ ਅਟਾਰਨੀ ਜਨਰਲ ਰਾਕੇਲ ਡਾਜ ਕੋਲ 15 ਦਿਨ ਦਾ ਸਮਾਂ ਹੈ। ਜੇ ਅਟਾਰਨੀ ਜਨਰਲ ਇਸ ਬਾਰੇ ਕੇਸ ਚਲਾਉਣ ਲਈ ਤਿਆਰ ਹੋਵੇ ਤਾਂ ਪਾਰਲੀਮੈਂਟ ਦੇ ਹੇਠਲੇ ਸਦਨ ਨੂੰ ਦੋ-ਤਿਹਾਈ ਬਹੁਮਤ ਨਾਲ ਇਸ ਦੀ ਮਨਜ਼ੂਰੀ ਦੇ ਕੇ ਰਾਸ਼ਟਰਪਤੀ ਨੂੰ ਸਸਪੈਂਡ ਕਰਨਾ ਹੋਵੇਗਾ। ਟੇਮਰ ਦਾ ਕਾਰਜਕਾਲ 31 ਦਸੰਬਰ ਨੂੰ ਖਤਮ ਹੋ ਰਿਹਾ ਹੈ।
ਵਰਨਣ ਯੋਗ ਹੈ ਕਿ ਪਾਰਲੀਮੈਂਟ ਮੈਂਬਰਾਂ ਨੇ ਟੇਮਰ ਦੇ ਖਿਲਾਫ ਪਹਿਲਾਂ ਵੀ 2 ਵਾਰ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਉਨ੍ਹਾਂ ਖਿਲਾਫ ਕੇਸ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਡਿਲਮਾ ਰੂਫੇਜ ਨੂੰ ਮਹਾਦੋਸ਼ ਮਤੇ ਨਾਲ 2016 ਵਿੱਚ ਹਟਾਏ ਜਾਣ ਤੋਂ ਬਾਅਦ ਟੇਮਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਬਣੇ ਸਨ। ਟੇਮਰ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਲੇ ਤਕ ਪੁਲਸ ਰਿਪੋਰਟ ਦੀ ਕਾਪੀ ਨਹੀਂ ਮਿਲੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ