Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬਲਾਤਕਾਰ ਪੀੜਤ ਬੱਚੀ ਦੇ ਪਿਤਾ ਸਾਹਮਣੇ ਦੋਸ਼ੀ ਨੂੰ ਫਾਂਸੀ ਦਿੱਤੀ ਗਈ

October 18, 2018 07:01 AM

ਲਾਹੌਰ, 17 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਛੇ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਵਾਲੇ ਸੀਰੀਅਲ ਕਿਲਰ ਨੂੰ ਅੱਜ ਬੁੱਧਵਾਰ ਨੂੰ ਫਾਂਸੀ `ਤੇ ਲਟਕਾ ਦਿੱਤਾ ਗਿਆ। ਫਾਂਸੀ ਦੇਣ ਦੌਰਾਨ ਜੇਲ੍ਹ `ਚ ਬੱਚੀ ਦਾ ਪਿਤਾ ਤੇ ਦੂਜੇ ਰਿਸ਼ਤੇਦਾਰ ਵੀ ਮੌਜੂਦ ਸੀ।
ਲਾਹੌਰ ਤੋਂ 50 ਕਿਲੋਮੀਟਰ ਦੂਰ ਕੌਸਰ ਸ਼ਹਿਰ ਦੀ ਜੈਨਬ ਅੰਸਾਰੀ ਨਾਂਅ ਦੀ ਬੱਚੀ ਦਾ ਬਲਾਤਕਾਰ ਪਿੱਛੋਂ ਕਤਲ ਕਰ ਦਿੱਤਾ ਗਿਆ ਸੀ। ਉਹ ਪਿਛਲੀ ਚਾਰ ਜਨਵਰੀ ਨੂੰ ਲਾਪਤਾ ਹੋਈ ਸੀ। ਇਸ ਦੇ ਪੰਜ ਦਿਨ ਬਾਅਦ ਉਸ ਦੀ ਲਾਸ਼ ਕੂੜੇ ਦੇ ਢੇਰ ਵਿੱਚੋਂ ਮਿਲੀ ਸੀ। ਇਸ ਦੇ ਦੋ ਹਫ਼ਤੇ ਬਾਅਦ ਪੁਲਿਸ ਨੇ ਇਮਰਾਨ ਅਲੀ (23) ਨੂੰ ਗ੍ਰਿਫ਼ਤਾਰ ਕਰ ਲਿਆ ਸੀ। ‘ਡਾਨ ਨਿਊਜ਼` ਦੀ ਖਬਰ ਅਨੁਸਾਰ ਮੌਤ ਦੀ ਸਜ਼ਾ ਪਾਉਣ ਵਾਲੇ ਇਮਰਾਨ ਨੂੰ ਕੋਰਟ ਲੱਖਪਤ ਸੈਂਟਰਲ ਜੇਲ੍ਹ ਵਿੱਚ ਬੁੱਧਵਾਰ ਸਵੇਰੇ ਫਾਂਸੀ ਦੇ ਦਿੱਤੀ ਗਈ। ਇਸ ਮੌਕੇ ਮੈਜਿਸਟਰੇਟ ਆਦਿਲ ਸਰਵਰ ਤੇ ਬੱਚੀ ਦਾ ਪਿਤਾ ਮੌਜੂਦ ਸਨ।
ਜੈਨਬ ਦੇ ਪਿਤਾ ਅਮੀਨ ਅੰਸਾਰੀ ਨੇ ਕਿਹਾ ਕਿ ਜੇ ਮੇਰੀ ਬੇਟੀ ਜ਼ਿੰਦਾ ਹੁੰਦੀ ਤਾਂ ਉਹ ਅੱਜ ਸੱਤ ਸਾਲ ਦੋ ਮਹੀਨਿਆਂ ਦੀ ਹੁੰਦੀ। ਉਨ੍ਹਾਂ ਨੇ ਇਸ ਗੱਲ ਦਾ ਅਫ਼ਸੋਸ ਜਤਾਇਆ ਕਿ ਫਾਂਸੀ ਦੇ ਸਿੱਧੇ ਪ੍ਰਸਾਰਨ ਦੀ ਆਗਿਆ ਨਹੀਂ ਦਿੱਤੀ ਗਈ। ਅਮੀਨ ਅੰਸਾਰੀ ਨੇ ਲਾਹੌਰ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਦੋਸ਼ੀ ਨੂੰ ਸ਼ਰ੍ਹੇਆਮ ਫਾਂਸੀ ਦੀ ਮੰਗ ਕੀਤੀ ਸੀ। ਅੰਸਾਰੀ ਦੇ ਵਕੀਲ ਨੇ ਦੋਸ਼ੀ ਦੀ ਫਾਂਸੀ ਦਾ ਸਿੱਧਾ ਪ੍ਰਸਾਰਨ ਕਰਨ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਹ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਸੀ। ਜਸਟਿਸ ਸਰਦਾਰ ਸ਼ਮੀਮ ਅਹਿਮਦ ਤੇ ਜਸਟਿਸ ਸ਼ਾਹਬਾਜ਼ ਰਿਜ਼ਵੀ ਦੀ ਬੈਂਚ ਨੇ ਉਨ੍ਹਾਂ ਦੀ ਅਰਜ਼ੀ ਕੱਲ੍ਹ ਰੱਦ ਕਰ ਦਿੱਤੀ ਸੀ। ਇਸ ਪਿੱਛੋਂ ਇਮਰਾਨ ਨੂੰ ਫਾਂਸੀ ਦੇਣ ਦਾ ਰਸਤਾ ਸਾਫ਼ ਹੋਇਆ। ਇਕ ਅੱਤਵਾਦ ਰੋਕੂ ਕੋਰਟ ਨੇ ਪਿਛਲੇ ਹਫ਼ਤੇ ਉਸ ਨੂੰ 17 ਅਕਤੂਬਰ ਨੂੰ ਫਾਂਸੀ `ਤੇ ਲਟਕਾਉਣ ਦਾ ਫ਼ੈਸਲਾ ਸੁਣਾਇਆ ਸੀ।
ਕੌਸਰ ਦਾ ਰਹਿਣ ਵਾਲਾ ਇਮਰਾਨ ਇਸ ਤਰ੍ਹਾਂ ਦੀਆਂ ਕਈ ਵਾਰਦਾਤਾਂ ਦਾ ਦੋਸ਼ੀ ਸੀ। ਉਹ ਨੌਂ ਨਾਬਾਲਗ ਬੱਚਿਆਂ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ `ਚ ਦੋਸ਼ੀ ਸੀ। ਇਨ੍ਹਾਂ ਵਿੱਚੋਂ ਚਾਰ ਕੇਸਾਂ ਬਾਰੇ ਅਦਾਲਤ ਫ਼ੈਸਲਾ ਦੇ ਚੁੱਕੀ ਹੈ। ਪਿਛਲੀ ਜਨਵਰੀ `ਚ ਹੋਈ ਇਸ ਘਟਨਾ `ਤੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਸੀ। ਲੋਕਾਂ ਨੇ ਸੜਕਾਂ `ਤੇ ਉਤਰ ਕੇ ਬਹੁਤ ਹੀ ਭਾਰੀ ਵਿਰੋਧ ਕੀਤਾ ਸੀ ਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ