Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

‘ਘੋਸਟ ਸਟੋਰੀਜ਼’ ਵਿੱਚ ਮ੍ਰਿਣਾਲ ਨੂੰ ਨਿਰਦੇਸ਼ਿਤ ਕਰਨਗੇ ਕਰਣ

September 26, 2019 10:36 AM

ਫਿਲਮਮੇਕਰ ਕਰਣ ਜੌਹਰ ਵੱਲੋਂ ਨੈੱਟਫਲਿਕਸ ਦੇ ਲਈ ਬਣਾਈ ਲਘੂ ਫਿਲਮ ‘ਲਸਟ ਸਟੋਰੀ; ਦੀ ਕਾਫੀ ਚਰਚਾ ਹੋਈ ਸੀ। ਉਸ ਵਿੱਚ ਕਿਆਰਾ ਅਡਵਾਨੀ ਅਤੇ ਵਿੱਕੀ ਕੌਸ਼ਲ ਪ੍ਰਮੁੱਖ ਭੂਮਿਕਾਵਾਂ ਵਿੱਚ ਸਨ। ਅੱਗੋਂ ਉਹ ਘੋਸਟ ਸੀਰੀਜ਼ ਦੀ ਇੱਕ ਲਘੂ ਫਿਲਮ ਦਾ ਨਿਰਦੇਸ਼ਨ ਕਰਨ ਜਾ ਰਹੇ ਹਨ। ਉਸ ਵਿੱਚ ‘ਸੁਪਰ 30’ ਅਤੇ ‘ਬਾਟਲਾ ਹਾਊਸ’ ਵਰਗੀਆਂ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਮ੍ਰਿਣਾਲ ਠਾਕੁਰ ਦੇ ਨਾਲ ਅਵਿਨਾਸ਼ ਤਿਵਾੜੀ ਮੁੱਖ ਭੂਮਿਕਾਵਾਂ ਵਿੱਚ ਹੋਣਗੇ। ਅਵਿਨਾਸ਼ ਨੇ ਪਿਛਲੇ ਸਾਲ ਰਿਲੀਜ਼ ਹੋਈ ‘ਲੈਲਾ ਮਜਨੂ’ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।
ਮ੍ਰਿਣਾਲ ਅਤੇ ਅਵਿਨਾਸ਼ ਪਹਿਲੀ ਵਾਰ ਕਰਣ ਜੌਹਰ ਦੇ ਨਿਰਦੇਸ਼ਨ ਵਿੱਚ ਕੰਮ ਕਰਨਗੇ। ‘ਘੋਸਟ ਸਟੋਰੀਜ਼’ ਦੇ ਜ਼ਰੀਏ ਕਰਣ ਪਹਿਲੀ ਵਾਰ ਕਿਸੇ ਹਾਰਰ ਕਹਾਣੀ ਦਾ ਨਿਰਦੇਸ਼ਨ ਕਰਨ ਜਾ ਰਹੇ ਹਨ। ‘ਘੋਸਟ ਸਟੋਰੀਜ਼’ ਵਿੱਚ ਚਾਰ ਕਹਾਣੀਆਂ ਹੋਣਗੀਆਂ ਜਿਨ੍ਹਾਂ ਨੂੰ ਚਾਰ ਵੱਖ-ਵੱਖ ਨਿਰਦੇਸ਼ਕ ਨਿਰਦੇਸ਼ਿਤ ਕਰਨਗੇ। ਕਰਣ ਦੇ ਇਲਾਵਾ ਜ਼ੋਇਆ ਅਖਤਰ, ਅਨੁਰਾਗ ਕਸ਼ਯਪ ਅਤੇ ਦਿਬਾਕਰ ਬੈਨਰਜੀ ਆਪਣੀਆਂ ਫਿਲਮਾਂ ਦਾ ਨਿਰਦੇਸ਼ਨ ਕਰਨਗੇ। ਫਿਲਮਾਂ ਦੀ ਗੱਲ ਕਰੀਏ ਤਾਂ ਕਰਣ ਫਿਲਹਾਲ ਆਪਣੀ ਅਗਲੀ ਪੀਰੀਅਡ ਡਰਾਮਾ ‘ਤਖਤ’ ਦੀਆਂ ਤਿਆਰੀਆਂ ਵਿੱਚ ਬਿਜ਼ੀ ਹਨ। ਇਸ ਫਿਲਮ ਵਿੱਚ ਰਣਵੀਰ ਸਿੰਘ, ਆਲੀਆ ਭੱਟ, ਵਿੱਕੀ ਕੌਸ਼ਲ ਅਤੇ ਭੂਮੀ ਪੇਡਨੇਕਰ ਵਰਗੇ ਕਈ ਸਿਤਾਰੇ ਕੰਮ ਕਰ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ