Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਟਰੰਪ ਦੇ ਮੁਰੀਦਾਂ ਲਈ ਬਣੇ ਡੇਟਿੰਗ ਐਪ ਵਿੱਚੋਂ ਪਹਿਲੇ ਦਿਨ ਹੀ ਡਾਟਾ ਲੀਕ

October 18, 2018 07:06 AM

ਵਾਸ਼ਿੰਗਟਨ, 17 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਰਾਸ਼ਰਪਤੀ ਡੋਨਾਲਡ ਟਰੰਪ ਦੇ ਮੁਰੀਦਾਂ ਲਈ ਬਣਾਏ ਨਵੇਂ ਡੇਟਿੰਗ ਐਪ ‘ਡੋਨਾਲਡ ਡੇਟਰਸ' ਉਤੇ ਆਪਣੀ ਸ਼ੁਰੂਆਤ ਦੇ ਹੀ ਦਿਨ ਇਸ ਦੇ ਯੂਜ਼ਰਜ਼ ਦਾ ਡਾਟਾ ਲੀਕ ਕਰਨ ਦਾ ਦੋਸ਼ ਲੱਗ ਗਿਆਾ ਹੈ। ਇੱਕ ਮੀਡੀਆ ਰਿਪੋਰਟ ਵਿੱਚ ਕੱਲ੍ਹ ਇਹ ਜਾਣਕਾਰੀ ਦਿੱਤੀ ਗਈ।
ਮੇਕ ਅਮਰੀਕਾ ਗ੍ਰੇਟ ਅਗੇਨ (ਅਮਰੀਕਾ ਨੂੰ ਫਿਰ ਮਹਾਨ ਬਣਾਓ) ਦੇ ਨਾਅਰੇ ਦੇ ਨਾਲ ਸ਼ੁਰੂ ਕੀਤੇ ਗਏ ਇਸ ਐਪ ਵਿੱਚ ਅਮਰੀਕਾ ਦੇ ਅਜਿਹੇ ਲੋਕਾਂ ਨੂੰ ਆਕਰਸ਼ਿਤ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ, ਜੋ ਪ੍ਰੇੇਮੀ, ਦੋਸਤ ਵਗੈਰਾ ਦੀ ਤਲਾਸ਼ ਵਿੱਚ ਹਨ। ਇਹ ਐਪ ਟਰੰਪ ਦੇ ਸਮਰਥਕਾਂ ਨੂੰ ਵੀ ਆਪਸ ਵਿੱਚ ਜੋੜਨ ਦੀ ਕੋਸ਼ਿਸ਼ ਕਰਦਾ ਹੈ। ਤਕਨੀਕ ਨਾਲ ਜੁੜੀਆਂ ਖਬਰਾਂ ਦੇਣ ਵਾਲੀ ਵੈੱਬਸਾਈਟ ਟੇਕ ਕਰਚ ਨੇ ਆਪਣੀ ਇੱਕ ਰਿਪੋਰਟ ਵਿੱਚ ਕਿਹਾ ਕਿ ਐਪ ਦੀ ਸ਼ੁਰੂਆਤ ਦੇ ਪਹਿਲੇ ਹੀ ਦਿਨ ਇਸ ਨਾਲ 1600 ਤੋਂ ਜ਼ਿਆਦਾ ਲੋਕ ਜੁੜ ਗਏ। ਵੈੱਬਸਾਈਟ ਨੇ ਕਿਹਾ ਕਿ ਇਸ ਨੂੰ ਇਸ ਅੰਕੜੇ ਦਾ ਪਤਾ ਇਸ ਲਈ ਲੱਗਾ ਕਿ ਇੱਕ ਫਰਾਂਸੀਸੀ ਸੁਰੱਖਿਆ ਖੋਜਕਰਤਾ ਨੂੰ ਐਪ ਵਿੱਚ ਕੁਝ ਗੜਬੜ ਨਜ਼ਰ ਆਈ। ਉਸ ਨੇ ਦੇਖਿਆ ਕਿ ਐਪ ਇਸਤੇਮਾਲ ਕਰਨ ਵਾਲਿਆਂ ਦਾ ਪੂਰਾ ਡਾਟਾ ਬੇਸ ਡਾਊਨਲੋਡ ਕਰਨਾ ਮੁਮਕਿਨ ਹੈ। ਬਾਅਦ ਵਿੱਚ ਇਸ ਨੂੰ ਖੋਜ ਕਰਤਾ ਨੇ ਵੈੱਬਸਾਈਟ ਦੇ ਨਾਲ ਡਾਟਾ ਬੇਸ ਸਾਂਝਾ ਕੀਤਾ, ਜਿਸ ਵਿੱਚ ਐਪ ਯੂਜ਼ਰਜ਼ ਦੇ ਨਾਂਅ, ਪ੍ਰੋਫਾਈਲ ਤਸਵੀਰਾਂ, ਜੰਤਰਾਂ ਦੀ ਕਿਸਮ, ਉਨ੍ਹਾਂ ਦੇ ਨਿੱਜੀ ਸੰਦੇਸ਼ ਆਦਿ ਸ਼ਾਮਲ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ