Welcome to Canadian Punjabi Post
Follow us on

29

March 2024
 
ਪੰਜਾਬ

ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਪੰਜ ਦਿਨਾਂ ਦੌਰੇ ਉੱਤੇ ਇਸਰਾਈਲ ਜਾਣਗੇ

October 18, 2018 07:14 AM

ਜਲੰਧਰ, 17 ਅਕਤੂਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਉਚ ਪੱਧਰੀ ਵਫਦ ਨਾਲ 21 ਅਕਤੂਬਰ ਨੂੰ ਇਸਰਾਈਲ ਦੇ ਪੰਜ ਦਿਨਾਂ ਦੌਰੇ ਉੱਤੇ ਜਾਣਗੇ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸਰਾਈਲ ਸਰਕਾਰ ਨਾਲ ਖੇਤੀਬਾੜੀ, ਹਾਰਟੀਕਲਚਰ ਅਤੇ ਡੇਅਰੀ ਸੈਕਟਰ ਦੇ ਨਾਲ-ਨਾਲ ਸੁਰੱਖਿਆ ਖੇਤਰ 'ਚ ਆਪਸੀ ਸਹਿਯੋਗ ਵਧਾਉਣ ਬਾਰੇ ਵੀ ਇਸ ਦੌਰੇ ਦੌਰਾਨ ਚਰਚਾ ਹੋਵੇਗੀ।
ਕੈਪਟਨ ਦੇ ਇਸਰਾਈਲ ਦੌਰੇ ਤੋਂ ਪਹਿਲਾਂ ਭਾਰਤ ਵਿੱਚ ਇਸਰਾਈਲੀ ਦੂਤਘਰ ਦੇ ਵਿਦੇਸ਼ੀ ਮਾਮਲਿਆਂ ਦੀ ਮੁਖੀ ਮਾਇਆਕਾਦੋਸ਼ ਨੇ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਇਸਰਾਈਲ ਨੂੰ ਅੰਦਰੂਨੀ ਸੁਰੱਖਿਆ ਮਾਮਲਿਆਂ ਵਿੱਚ ਮੁਹਾਰਤ ਹਾਸਲ ਹੈ। ਇਸ ਕਾਰਨ ਸੂਬਾ ਸਰਕਾਰ ਸੁਰੱਖਿਆ ਤਿਆਰੀਆਂ ਦੇ ਵਿਸ਼ੇ ਉੱਤੇ ਵੀ ਇਸਰਾਈਲ ਸਰਕਾਰ ਨਾਲ ਗੱਲਬਾਤ ਕਰ ਸਕਦੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦੇਸ਼ੀ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕਰ ਰਹੀ ਹੈ ਤੇ ਇਸਰਾਈਲ ਦੇ ਨਿਵੇਸ਼ਕ ਪੰਜਾਬ 'ਚ ਤਕਨੀਕੀ ਤਰੱਕੀ ਦੇ ਖੇਤਰ ਵਿੱਚ ਸਹਿਯੋਗ ਕਰ ਸਕਦੇ ਹਨ। ਮਾਇਆ ਨਾਲ ਬੈਠਕ ਦੌਰਾਨ ਮੁੱਖ ਮੰਤਰੀ ਦੇ ਪ੍ਰਸਤਾਵਿਤ ਬਾਰੇ ਵੀ ਚਰਚਾ ਕੀਤੀ ਗਈ। ਇਸਰਾਈਲੀ ਵਫਦ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਇਸਰਾਈਲ ਦੇ ਰੱਖਿਆ ਖੇਤਰ ਦੇ ਕਾਰੋਬਾਰੀ ਲੋਕ ਵੀ ਕੈਪਟਨ ਦੇ ਦੌਰੇ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਬਾਰੇ ਦੋ ਸਮਝੌਤਿਆਂ 'ਤੇ ਹਸਤਾਖਰ ਹੋਣਗੇ। ਪੰਜਾਬ ਵਿੱਚ ਪਾਣੀ ਦਾ ਡਿੱਗਦਾ ਪੱਧਰ ਦੇਖ ਕੇ ਡ੍ਰਿਪ ਸਿੰਚਾਈ ਵੱਲ ਧਿਆਨ ਦੇਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ