Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਲੁਧਿਆਣਾ ਤੋਂ ਸੰਨੀ ਦਿਓਲ ਨੇ ਅਕਾਲੀ ਟਿਕਟ ਠੁਕਰਾਈ, ਭਾਜਪਾ ਨੇ ਅੰਮ੍ਰਿਤਸਰ ਸੀਟ ਨਹੀਂ ਛੱਡੀ

October 18, 2018 07:16 AM

ਲੁਧਿਆਣਾ, 17 ਅਕਤੂਬਰ (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਲੋਕ ਸਭਾ ਸੀਟ 'ਤੇ ਇਸ ਵਾਰ ਫਿਲਮੀ ਹੀਰੋ ਸੰਨੀ ਦਿਓਲ ਉਤੇ ਟੇਕ ਰੱਖ ਕੇ ਚੱਲ ਰਿਹਾ ਸੀ ਤਾਂ ਕਿ ਉਸ ਨੂੰ ਉਮੀਦਵਾਰ ਬਣਾ ਕੇ ਕਾਂਗਰਸੀ ਐੱਮ ਪੀ ਰਵਨੀਤ ਸਿੰਘ ਬਿੱਟੂ ਦਾ ਮੁਕਾਬਲਾ ਕੀਤਾ ਜਾਵੇ, ਪਰ ਜਾਣਕਾਰ ਸੂਤਰਾਂ ਮੁਤਾਬਕ ਸੰਨੀ ਦਿਓਲ ਨੇ ਅਕਾਲੀ ਟਿਕਟ 'ਤੇ ਚੋਣ ਲੜਨ ਤੋਂ ਸਾਫ ਨਾਂਹ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਭਾਜਪਾ ਟਿਕਟ 'ਤੇ ਹਾਮੀ ਭਰੀ ਹੈ, ਪਰ ਭਾਜਪਾ ਕਿਸੇ ਕੀਮਤ 'ਤੇ ਅੰਮ੍ਰਿਤਸਰ ਸੀਟ ਛੱਡ ਕੇ ਲੁਧਿਆਣਾ ਲੈਣ ਦੇ ਮੂਡ 'ਚ ਨਹੀਂ ਦੱਸੀ ਜਾਂਦੀ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਥਾਪੜਾ ਦੇ ਦਿੱਤਾ ਹੈ।
ਲੁਧਿਆਣਾ ਸੀਟ ਬਾਰੇ ਸਿਆਸੀ ਮਾਹਰਾਂ ਦੀ ਰਾਏ ਹੈ ਕਿ ਕਾਂਗਰਸੀ ਐੱਮ ਪੀ ਦੇ ਮੁਕਾਬਲੇ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਤਾਂ ਅਕਾਲੀ ਦਲ ਨੇ ਕਰ ਲਈ ਹੈ, ਪਰ ਲੁਧਿਆਣਾ ਵਿਚਲੀ ਅਕਾਲੀ ਲੀਡਰਸ਼ਿਪ ਗਰੇਵਾਲ ਦੀ ਮਦਦ 'ਤੇ ਕਿੰਨੀ ਖਰੀ ਉਤਰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ। ਗਰੇਵਾਲ ਲੰਬੇ ਸਮੇਂ ਬਾਅਦ ਲੁਧਿਆਣਾ ਤੋਂ ਚੋਣ ਲੜਨ ਲੱਗੇ ਹਨ। ਉਨ੍ਹਾਂ 1997 ਵਿੱਚ ਪਹਿਲੀ ਚੋਣ ਲੁਧਿਆਣਾ ਪੱਛਮੀ ਤੋਂ ਲੜੀ ਸੀ ਅਤੇ ਢਾਈ ਸਾਲ ਵਜ਼ੀਰ ਰਹੇ ਸਨ। ਜ਼ਿਆਦਾਤਰ ਉਨ੍ਹਾਂ ਕੋਲ ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਦੀ ਕੁਰਸੀ ਰਹੀ ਹੈ। ਉਸ ਦੀ ਹਿੰਦੂ ਭਾਈਚਾਰੇ ਵਿੱਚ ਪਕੜ ਵੀ ਦੱਸੀ ਜਾਂਦੀ ਹੈ ਤੇ ਲੁਧਿਆਣਾ ਬੈਠੇ ਦੋ ਆਜ਼ਾਦ ਬੈਂਸ ਭਰਾ ਵੀ ਉਨ੍ਹਾਂ ਦੇ ਕਿਸੇ ਵੇਲੇ ਦੇ ਚੰਗੇ ਮਿੱਤਰ ਹਨ। ਉਨ੍ਹਾਂ ਦੇ ਘਰ ਬਾਦਲ ਨੂੰ ਲਿਜਾਣ ਵਿੱਚ ਵੀ ਗਰੇਵਾਲ ਦੀ ਵੱਡੀ ਭੂਮਿਕਾ ਸੀ, ਇਸ ਲਈ ਸ਼ਾਇਦ ਉਹ ਖੁੱਲ੍ਹਦਿਲੀ ਦਿਖਾਉਣ, ਪਰ ਜਿੰਨਾ ਚਿਰ ਗਰੇਵਾਲ ਸ਼ਹਿਰ ਦੇ ਅੱਧੀ ਦਰਜਨ ਆਗੂਆਂ ਨੂੰ ਭਰੋਸੇ ਵਿੱਚ ਨਹੀਂ ਲੈਂਦੇ, ਓਨਾ ਚਿਰ ਕੁਝ ਕਹਿਣਾ ਔਖਾ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ