Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਟਰੂਡੋ ਨੇ ਪਲੇਟਫਾਰਮ ਕੀਤਾ ਜਾਰੀ

September 30, 2019 05:52 PM

· ਗੰਨ ਹਿੰਸਾ ਰੋਕਣ ਲਈ ਚੁੱਕਾਂਗੇ ਠੋਸ ਕਦਮ


ਓਟਵਾ, 30 ਸਤੰਬਰ (ਪੋਸਟ ਬਿਊਰੋ) : ਫੈਡਰਲ ਲਿਬਰਲਾਂ ਵੱਲੋਂ ਚੋਣਾਂ ਸਬੰਧੀ ਆਪਣਾ ਪਲੇਟਫਾਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਨਾ ਸਿਰਫ ਜਸਟਿਨ ਟਰੂਡੋ ਬਾਰੇ ਸਗੋਂ ਉਨ੍ਹਾਂ ਦੇ ਵਿਰੋਧੀਆਂ ਬਾਰੇ ਵੀ ਗੱਲ ਕਰਨ ਦਾ ਮੌਕਾ ਮਿਲ ਗਿਆ ਹੈ।
ਕੰਜ਼ਰਵੇਟਿਵਾਂ ਦੀ ਢਾਹ ਭੰਨ੍ਹ ਮੁਤਾਬਕ ਲਿਬਰਲਾਂ ਵੱਲੋਂ 57 ਬਿਲੀਅਨ ਡਾਲਰ ਦਾ ਨਵਾਂ ਖਰਚਾ ਕਰਨ ਦਾ ਵਾਅਦਾ ਆਪਣੇ ਪਲੇਟਫਾਰਮ ਵਿੱਚ ਕੀਤਾ ਗਿਆ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਅਮੀਰਾਂ, ਵੱਡੀਆ ਕੌਮਾਂਤਰੀ ਕਾਰਪੋਰੇਸ਼ਨਾਂ, ਵਿਦੇਸ਼ੀ ਹਾਊਸਿੰਗ ਸੱਟੇਬਾਜ਼ਾਂ ਤੇ ਟੈਕਨੀਕਲ ਜਾਇੰਟਜ਼ ਉੱਤੇ ਨਵੇਂ ਟੈਕਸ ਲਾ ਕੇ ਇਹ ਨਵਾਂ ਖਰਚਾ ਕੱਢਿਆ ਜਾਵੇਗਾ। ਇਸ ਪਲੇਟਫਾਰਮ ਵਿੱਚ ਅਗਲੇ ਸਾਲ 27.4 ਬਿਲੀਅਨ ਡਾਲਰ ਦਾ ਘਾਟਾ ਵੀ ਦਰਸਾਇਆ ਗਿਆ ਹੈ। ਇਹ ਵੀ ਆਖਿਆ ਗਿਆ ਹੈ ਕਿ ਅਗਲੇ ਚਾਰ ਸਾਲਾਂ ਵਿੱਚ ਇਹ ਘਾਟਾ ਘੱਟ ਕੇ 21 ਬਿਲੀਅਨ ਡਾਲਰ ਰਹਿ ਜਾਵੇਗਾ।
ਟਰੂਡੋ ਅੱਜ ਹੈਲਥ ਕੇਅਰ ਪ੍ਰੋਫੈਸ਼ਨਲਜ਼ ਨਾਲ ਗੱਲ ਕਰਨ ਲਈ ਟੋਰਾਂਟੋ ਵਿੱਚ ਹੋਣਗੇ। ਉਨ੍ਹਾਂ ਵੱਲੋਂ ਇਹ ਵੀ ਆਖਿਆ ਜਾ ਰਿਹਾ ਹੈ ਕਿ ਦੁਬਾਰਾ ਸੱਤਾ ਵਿੱਚ ਆਉਣ ਉੱਤੇ ਉਹ ਗੰਨ ਹਿੰਸਾ ਰੋਕਣ ਲਈ ਵੀ ਠੋਸ ਕਦਮ ਚੁੱਕਣਗੇ। ਟੋਰਾਂਟੋ ਦੇ ਪੁਲਿਸ ਡਾਟਾ ਅਨੁਸਾਰ ਇਸ ਸਮੇਂ ਗੰਨ ਹਿੰਸਾ ਦਾ ਮੁੱਦਾ ਸਿਟੀ ਦਾ ਮੁੱਖ ਮੁੱਦਾ ਬਣਿਆ ਹੋਇਆ ਹੈ। ਇੱਕਲੇ ਇਸ ਸਾਲ ਹੀ ਸ਼ੂਟਿੰਗ ਦੇ 325 ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿੱਚੋਂ 26 ਘਾਤਕ ਸਿੱਧ ਹੋਏ।
ਸ਼ੀਅਰ ਵੀ ਇਸ ਸਮੇਂ ਟੋਰਾਂਟੋ ਵਿੱਚ ਹੀ ਹਨ ਤੇ ਉਨ੍ਹਾਂ ਨੂੰ ਵੀ ਕਈ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਿਬਰਲਾਂ ਦਾ ਕਹਿਣਾ ਹੈ ਕਿ ਕੰਜ਼ਰਵੇਟਿਵ ਆਗੂ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਇੰਸ਼ੋਰੈਂਸ ਬ੍ਰੋਕਰ ਹੋਣ ਦਾ ਦਾਅਵਾ ਕਰਦੇ ਰਹੇ ਹਨ ਪਰ ਲਿਬਰਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਇਸ ਸਬੰਧ ਵਿੱਚ ਕਦੇ ਆਪਣੀ ਲਾਇਸੰਸਿੰਗ ਪ੍ਰਕਿਰਿਆ ਪੂਰੀ ਨਹੀਂ ਕੀਤੀ। ਐਨਡੀਪੀ ਆਗੂ ਜਗਮੀਤ ਸਿੰਘ ਹਾਲ ਦੀ ਘੜੀ ਵੈਨਕੂਵਰ ਇਲਾਕੇ ਉੱਤੇ ਹੀ ਆਪਣਾ ਧਿਆਨ ਕੇਂਦਰਿਤ ਕਰ ਰਹੇ ਹਨ ਤੇ ਨਾਲ ਹੀ ਲਿਬਰਲਾਂ ਉੱਤੇ ਵੀ ਆਪਣੇ ਵਾਰ ਜਾਰੀ ਰੱਖਣਗੇ। ਗ੍ਰੀਨ ਪਾਰਟੀ ਦੀ ਆਗੂ ਐਲਿਜ਼ਾਬੈੱਥ ਮੇਅ ਵੀ ਵੈਨਕੂਵਰ ਵਿੱਚ ਹੀ ਆਪਣੇ ਦਿਨ ਦੀ ਸ਼ੁਰੂਆਤ ਕਰ ਰਹੀ ਹੈ ਜਦਕਿ ਪੀਪਲਜ਼ ਪਾਰਟੀ ਆਗੂ ਮੈਕਸਿਮ ਬਰਨੀਅਰ ਵਿੰਡਸਰ, ਓਨਟਾਰੀਓ ਦਾ ਦੌਰਾ ਕਰਨਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ