Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਬੇਅਦਬੀ ਤੇ ਗੋਲੀ-ਕਾਂਡ ਦੇ ਕੇਸ ਸੀ ਬੀ ਆਈ ਤੋਂ ਵਾਪਸ ਲੈਣ ਦੇ ਐਲਾਨ ਨਾਲ ਪੰਜਾਬ ਸਰਕਾਰ ਫਸੀ

October 18, 2018 07:18 AM

ਚੰਡੀਗੜ੍ਹ, 17 ਅਕਤੂਬਰ (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਵਿੱਚ ਸੀ ਬੀ ਆਈ ਤੋਂ ਕੇਸ ਵਾਪਸ ਲੈਣ ਦਾ ਐਲਾਨ ਕਰਨਾ ਇੱਕ ਤਰ੍ਹਾਂ ਪੰਜਾਬ ਸਰਕਾਰ ਲਈ ਮੁਸ਼ਕਲ ਦਾ ਕਾਰਨ ਬਣਦਾ ਜਾ ਰਿਹਾ ਹੈ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਗੋਲੀਕਾਂਡ ਕੇਸ ਵਿੱਚ ਸੀ ਬੀ ਆਈ ਤੋਂ ਵਾਪਸ ਲੈ ਕੇ ਇਸ ਦੀ ਜਾਂਚ ਪੰਜਾਬ ਪੁਲਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਕਰਵਾਉਣ ਦਾ ਐਲਾਨ ਕੀਤਾ ਸੀ। ਬੀਤੀ 28 ਅਗਸਤ 2018 ਨੂੰ ਵਿਧਾਨ ਸਭਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਬੰਧੀ ਪ੍ਰਸਤਾਵ ਪੇਸ਼ ਕਰਨ ਦੀ ਗੱਲ ਕਹੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਮਤਾ ਪੇਸ਼ ਕੀਤਾ ਸੀ। ਬਾਜਵਾ ਨੇ ਪ੍ਰਸਤਾਵ ਪੇਸ਼ ਕਰ ਕੇ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਕੋਟਕਪੂਰਾ, ਬਰਗਾੜੀ, ਬਹਿਬਲ ਕਲਾਂ ਆਦਿ ਕੇਸਾਂ 'ਚ ਪੁਲਸ ਫਾਇਰਿੰਗ ਤੇ ਬੇਅਦਬੀ ਦੀਆਂ ਘਟਨਾਵਾਂ ਦੇ ਜੋ ਕੇਸ ਪੰਜਾਬ ਸਰਕਾਰ ਵੱਲੋਂ ਸੀ ਬੀ ਆਈ ਨੂੰ ਸੌਂਪੇ ਗਏ ਸਨ, ਉਨ੍ਹਾਂ ਦੀ ਜਾਂਚ ਹੁ ਸੀ ਬੀ ਆਈ ਤੋਂ ਵਾਪਸ ਲੈ ਕੇ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਈ ਜਾਵੇਗੀ। ਇਸ ਸੰਬੰਧੀ ਪੰਜਾਬ ਸਰਕਾਰ ਨੇ ਬਕਾਇਦਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਵੀ ਭੇਜਿਆ ਸੀ, ਪਰ ਕੇਂਦਰ ਸਰਕਾਰ ਨੇ ਇਸ ਦਾ ਜਵਾਬ ਨਹੀਂ ਦਿੱਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁਤਾਬਕ ਪੰਜਾਬ ਸਰਕਾਰ ਕੇਂਦਰ ਦੇ ਜਵਾਬ ਦਾ ਇੰਤਜ਼ਾਰ ਕਰ ਰਹੀ ਹੈ। ਉਂਜ ਮੁੱਖ ਮੰਤਰੀ ਨੇ ਇਹ ਗੱਲ ਮੰਨੀ ਕਿ ਸੀ ਬੀ ਆਈ ਤੋਂ ਕੇਸ ਵਾਪਸ ਲੈਣ ਵਿੱਚ ਕੁਝ ਅੜਿੱਕੇ ਹਨ। ਮੁੱਖ ਮੰਤਰੀ ਦੇ ਮੁਤਾਬਕ ਸੁਪਰੀਮ ਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਹੁਕਮ ਜਾਰੀ ਕੀਤਾ ਸੀ ਕਿ ਜਿਨ੍ਹਾਂ ਮਾਮਲਿਆਂ ਦੀ ਜਾਂਚ ਸੀ ਬੀ ਆਈ ਨੇ ਸ਼ੁਰੂ ਕਰ ਦਿੱਤੀ ਹੋਵੇ, ਉਨ੍ਹਾਂ ਨੂੰ ਵਾਪਸ ਨਹੀਂ ਲਿਆ ਜਾ ਸਕਦਾ। ਫਿਰ ਵੀ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੇਸ ਵਾਪਸ ਸੌਂਪਣ ਨੂੰ ਕਿਹਾ ਹੈ, ਪਰ ਇਹ ਕੇਂਦਰ ਸਰਕਾਰ 'ਤੇ ਨਿਰਭਰ ਹੈ ਕਿ ਉਹ ਕੇਸ ਵਾਪਸੀ ਦੀ ਸਹਿਮਤੀ ਦੇਵੇਗੀ ਜਾਂ ਨਹੀਂ। ਸੀ ਬੀ ਆਈ ਤੋਂ ਕੇਸ ਵਾਪਸ ਲੈਣ ਪਿੱਛੇ ਸਰਕਾਰ ਦੀ ਦਲੀਲ ਹੈ ਕਿ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਤੇਜ਼ੀ ਨਾਲ ਜਾਂਚ ਅੱਗੇ ਵਧਾਉਣਾ ਚਾਹੁੰਦੀ ਹੈ। ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਤੇ ਅਕਾਲ ਦਲ ਉਨ੍ਹਾਂ ਦੀ ਸਾਥੀ ਪਾਰਟੀ ਹੈ। ਇਸ ਲਈ ਕਾਂਗਰਸੀ ਵਿਧਾਇਕਾਂ ਦੀ ਦਲੀਲ ਸੀ ਕਿ ਸ਼ਾਇਦ ਸੀ ਬੀ ਆਈ ਇਨ੍ਹਾਂ ਕੇਸਾਂ ਦੀ ਜਾਂਚ ਵਿੱਚ ਜਾਣਬੁੱਝ ਕੇ ਦੇਰੀ ਕਰ ਸਕਦੀ ਹੈ ਤਾਂ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਹਿਤ ਦੋਸ਼ੀ ਅਧਿਕਾਰੀਆਂ ਨੂੰ ਰਾਹਤ ਮਿਲਦੀ ਰਹੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ