Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਟੋਰਾਂਟੋ ਦੇ ਮੇਅਰ ਨੇ ਚੀਨ ਦਾ ਝੰਡਾ ਚੁੱਕਣ ਦੀ ਰਸਮ ਦਾ ਕੀਤਾ ਬਾਈਕਾਟ

October 01, 2019 08:46 AM

ਟੋਰਾਂਟੋ, 30 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨੇ ਸੋਮਵਾਰ ਨੂੰ ਸਿਟੀ ਹਾਲ ਦੇ ਸਾਹਮਣੇ ਚੀਨ ਦਾ ਝੰਡਾ ਚੁੱਕਣ ਦੀ ਰਸਮ ਦਾ ਬਾਈਕਾਟ ਕੀਤਾ। ਇਸ ਸਮੇਂ ਕੈਨੇਡਾ ਤੇ ਚੀਨ ਦਰਮਿਆਨ ਚੱਲ ਰਹੇ ਤਣਾਅਪੂਰਨ ਸਬੰਧਾਂ ਕਾਰਨ ਅਜਿਹਾ ਕੀਤਾ ਗਿਆ।
ਜਿ਼ਕਰਯੋਗ ਹੈ ਕਿ ਕੈਨੇਡੀਅਨ ਸਰਕਾਰ ਵੱਲੋਂ ਜਿਨ੍ਹਾਂ ਸਰਕਾਰਾਂ ਨੂੰ ਮਾਨਤਾ ਪ੍ਰਾਪਤ ਹੈ ਉਨ੍ਹਾਂ ਨੂੰ ਆਪਣੇ ਕੌਮੀ ਦਿਵਸ ਉੱਤੇ ਸਿਟੀ ਵੱਲੋਂ ਸਿਟੀ ਹਾਲ ਦੇ ਸਾਹਮਣੇ ਝੰਡਾ ਚੁੱਕਣ ਦੀ ਰਸਮ ਨਿਭਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਸੋਮਵਾਰ ਨੂੰ ਚੀਨ ਦੀ ਕੌਮੀ ਛੁੱਟੀ ਮੌਕੇ ਮੁਜ਼ਾਹਰਾਕਾਰੀਆਂ ਦਾ ਇੱਕ ਗਰੁੱਪ ਨਥਾਨ ਫਿਲਿਪ ਸਕੁਏਅਰ ਉੱਤੇ ਇੱਕਠਾ ਹੋਇਆ। ਇਨ੍ਹਾਂ ਵਿੱਚੋਂ ਕਈਆਂ ਦੇ ਹੱਥ ਵਿੱਚ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਦੀਆਂ ਤਸਵੀਰਾਂ ਵੀ ਫੜ੍ਹੀਆਂ ਹੋਈਆਂ ਸਨ। ਇਨ੍ਹਾਂ ਦੋਵਾਂ ਕੈਨੇਡੀਅਨਾਂ ਨੂੰ ਚੀਨ ਵਿੱਚ ਨਜ਼ਰਬੰਦ ਕਰਕੇ ਰੱਖਿਆ ਗਿਆ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਚੀਨ ਦੀ ਟੈਲੀਕਾਮ ਐਗਜ਼ੈਕਟਿਵ ਮੈਂਗ ਵੈਨਜ਼ੋਊ ਨੂੰ ਦਸੰਬਰ ਵਿੱਚ ਅਮਰੀਕਾ ਦੀ ਬੇਨਤੀ ਉੱਤੇ ਵੈਨਕੂਵਰ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਉਸ ਸਮੇਂ ਤੋਂ ਹੀ ਦੋਵਾਂ ਮੁਲਕਾਂ ਦੇ ਸਬੰਧ ਤਣਾਅਪੂਰਣ ਬਣੇ ਹੋਏ ਹਨ। ਇਸ ਸਮੇਂ ਵੈਨਜ਼ੋਊ ਦੀ ਅਮਰੀਕਾ ਨੂੰ ਕੀਤੀ ਜਾਣ ਵਾਲੀ ਹਵਾਲਗੀ ਦਾ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ।
ਇਸ ਮੌਕੇ ਮੇਅਰ ਟੋਰੀ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਦੋਵਾਂ ਮੁਲਕਾਂ ਦਰਮਿਆਨ ਚੱਲ ਰਹੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਉਹ ਕਾਫੀ ਪਰੇਸ਼ਾਨ ਹਨ ਤੇ ਉਨ੍ਹਾਂ ਨੂੰ ਆਸ ਹੈ ਕਿ ਨੇੜ ਭਵਿੱਖ ਵਿੱਚ ਇਸ ਸਬੰਧੀ ਜਲਦ ਹੀ ਕੋਈ ਰਾਹ ਲੱਭ ਲਿਆ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ