Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਐਲਜੀਬੀਟੀਕਿਊ ਕੈਨੇਡੀਅਨਾਂ ਦੀ ਹਿਫਾਜ਼ਤ ਲਈ ਲਿਆਂਦੇ ਜਾਣ ਵਾਲੇ ਬਿੱਲ ਦਾ ਸਮਰਥਨ ਕਰਾਂਗੇ : ਸ਼ੀਅਰ

October 01, 2019 08:47 AM

ਓਟਵਾ, 30 ਸਤੰਬਰ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦਾ ਕਹਿਣਾ ਹੈ ਕਿ ਕੰਜ਼ਰਵੇਟਿਵ ਸਰਕਾਰ ਅਜਿਹਾ ਬਿੱਲ ਲਿਆਵੇਗੀ ਤੇ ਉਸ ਦਾ ਸਮਰਥਨ ਕਰੇਗੀ ਜਿਹੜਾ ਐਲਜੀਬੀਟੀਕਿਊ ਕੈਨੇਡੀਅਨਾਂ ਦੀ ਹਿਫਾਜ਼ਤ ਕਰੇਗਾ। ਪਰ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਸ ਵਿੱਚ ਕਨਵਰਜ਼ਨ ਥੈਰੇਪੀ ਉੱਤੇ ਪਾਬੰਦੀ ਲਾਉਣ ਲਈ ਕ੍ਰਿਮੀਨਲ ਕੋਡ ਵਿੱਚ ਸੋਧ ਕੀਤਾ ਜਾਣਾ ਵੀ ਸ਼ਾਮਲ ਹੈ।
ਦੂਜੇ ਪਾਸੇ ਵੀਕੈਂਡ ਉੱਤੇ ਲਿਬਰਲਾਂ ਵੱਲੋਂ ਜਾਰੀ ਕੀਤੇ ਗਏ ਪਲੋਟਫਾਰਮ ਵਿੱਚ ਬਾਕਾਇਦਾ ਇਹ ਵਾਅਦਾ ਕੀਤਾ ਗਿਆ ਹੈ ਕਿ ਧਾਰਮਿਕ ਕਾਉਂਸਲਿੰਗ ਰਾਹੀਂ ਕਿਸੇ ਵਿਅਕਤੀ ਦੇ ਜਿਨਸੀ ਜਾਂ ਲਿੰਗਕ ਝੁਕਾਅ ਨੂੰ ਬਦਲਣ ਦੇ ਇਸ ਰੁਝਾਨ ਉੱਤੇ ਪਾਬੰਦੀ ਲਾਈ ਜਾਵੇਗੀ। ਇਸ ਵਿੱਚ ਲਿਬਰਲ ਆਗੂ ਜਸਟਿਨ ਟਰੂਡੋ ਨੇ ਕਿਸੇ ਵੀ ਤਰ੍ਹਾਂ ਦੇ ਨੁਕਸਾਨਦੇਹ ਤੇ ਵਿਗਿਆਨਕ ਤੌਰ ਉੱਤੇ ਅਪ੍ਰਵਾਨਿਤ ਰੁਝਾਨ ਉੱਤੇ ਰੋਕ ਲਾਉਣ ਦਾ ਵਾਅਦਾ ਕੀਤਾ ਹੈ।
ਇਸ ਤਰ੍ਹਾਂ ਦੀ ਪਾਬੰਦੀ ਉੱਤੇ ਉਨ੍ਹਾਂ ਦੀ ਪਾਰਟੀ ਦੀ ਸਥਿਤੀ ਕੀ ਹੋਵੇਗੀ ਇਹ ਪੁੱਛੇ ਜਾਣ ਉੱਤੇ ਸ਼ੀਅਰ ਨੇ ਆਖਿਆ ਕਿ ਪਾਰਟੀ ਉਨ੍ਹਾਂ ਮਾਪਦੰਡਾਂ ਦਾ ਸਮਰਥਨ ਕਰੇਗੀ ਜਿਹੜੇ ਐਲਜੀਬੀਟੀਕਿਊ ਕੈਨੇਡੀਅਨਾਂ ਦੇ ਅਧਿਕਾਰਾਂ ਦੀ ਰਾਖੀ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਰੁਝਾਨਾਂ ਨੂੰ ਖ਼ਤਮ ਕਰਨ ਲਈ ਵਿਧਾਨਿਕ ਤਬਦੀਲੀਆਂ ਦਾ ਸਮਰਥਨ ਕਰੇਗੀ ਜਿਹੜੀਆਂ ਕਿਸੇ ਦੇ ਜਿਨਸੀ ਝੁਕਾਅ ਕਾਰਨ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤੇ ਜਾਣ ਜਾਂ ਧਮਕਾਉਣ ਖਿਲਾਫ ਲਿਆਂਦੀਆਂ ਜਾਣਗੀਆਂ। ਇਹ ਪੁੱਛੇ ਜਾਣ ਉੱਤੇ ਕਿ ਇਸ ਵਿੱਚ ਕਨਵਰਜ਼ਨ ਥੈਰੇਪੀ ਉੱਤੇ ਪਾਬੰਦੀ ਵੀ ਸ਼ਾਮਲ ਹੋਵੇਗੀ ਤਾਂ ਸ਼ੀਅਰ ਨੇ ਆਖਿਆ ਕਿ ਉਹ ਅਜਿਹੇ ਕਾਨੂੰਨ ਦਾ ਪ੍ਰਸਤਾਵ ਰੱਖਣਗੇ ਜਿਹੜੇ ਐਲਜੀਬੀਟੀਕਿਊ ਕੈਨੇਡੀਅਨਾਂ ਦੇ ਅਧਿਕਾਰਾਂ ਦੀ ਹਿਫਾਜ਼ਤ ਕਰਨ। ਉਨ੍ਹਾਂ ਇਸ ਸਬੰਧੀ ਹੋਰ ਵੇਰਵਾ ਨਹੀਂ ਦਿੱਤਾ।
ਕ੍ਰਿਮੀਨਲ ਕੋਡ ਅਤੇ ਹਿਊਮਨ ਰਾਈਟਸ ਐਕਟ ਪਹਿਲਾਂ ਹੀ ਜਿਨਸੀ ਝੁਕਾਅ ਦੇ ਆਧਾਰ ਉੱਤੇ ਪੱਖਪਾਤ ਜਾਂ ਨਫਰਤ ਉੱਤੇ ਰੋਕ ਲਾਉਂਦੇ ਹਨ। ਸ਼ੀਅਰ ਨੇ ਆਖਿਆ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸਾਰੇ ਕੈਨੇਡੀਅਨਜ਼ ਬਿਨਾਂ ਕਿਸੇ ਡਰ ਜਾਂ ਭੈਅ ਦੇ ਆਪਣੀਆਂ ਜਿ਼ੰਦਗੀਆਂ ਜੀ ਸਕਣ। ਆਪਣੀ ਸਾਰੀ ਕੈਂਪੇਨ ਦੌਰਾਨ ਸ਼ੀਅਰ ਨੂੰ 2005 ਵਿੱਚ ਉਨ੍ਹਾਂ ਵੱਲੋਂ ਹਾਊਸ ਆਫ ਕਾਮਨਜ਼ ਵੱਚ ਸਮਲਿੰਗੀ ਵਿਆਹਾਂ ਦੇ ਖਿਲਾਫ ਦਿੱਤੇ ਭਾਸ਼ਣ ਸਬੰਧੀ ਸਵਾਲ ਪੁੱਛੇ ਜਾਂਦੇ ਰਹੇ। ਪਰ ਉਨ੍ਹਾਂ ਅਜੇ ਤੱਕ ਇਸ ਸਬੰਧ ਵਿੱਚ ਕੋਈ ਮੁਆਫੀ ਨਹੀਂ ਮੰਗੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਸਲਾ ਹੱਲ ਹੋ ਚੁੱਕਿਆ ਹੈ ਤੇ ਉਹ ਅੱਗੇ ਵੱਧ ਚੁੱਕੇ ਹਨ। ਹਾਲਾਂਕਿ ਉਨ੍ਹਾਂ ਕਿਸੇ ਵੀ ਪ੍ਰਾਈਡ ਪਰੇਡ ਵਿੱਚ ਹਿੱਸਾ ਲੈਣ ਦੀ ਆਪਣੀ ਯੋਜਨਾ ਦਾ ਖੁਲਾਸਾ ਨਹੀਂ ਕੀਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਐਤਵਾਰ ਨੂੰ ਐਨਡੀਪੀ ਵੱਲੋਂ ਵੀ ਕਨਵਰਜ਼ਨ ਥੈਰੇਪੀ ਉੱਤੇ ਰੋਕ ਦਾ ਤਹੱਈਆ ਪ੍ਰਗਟਾਇਆ ਗਿਆ। ਜਗਮੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਲੰਮੇਂ ਸਮੇਂ ਤੋਂ ਇਸ ਪਾਬੰਦੀ ਲਈ ਜੋ਼ਰ ਲਾ ਰਹੀ ਹੈ। ਉਨ੍ਹਾਂ ਲਿਬਰਲਾਂ ਉੱਤੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਨਾ ਕਰਨ ਦਾ ਦੋਸ਼ ਵੀ ਲਾਇਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼