Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੁਲਸ ਆਪਣੇ ਉੱਤੇ ਹਮਲੇ ਦੇ ਸਬੂਤ ਪੇਸ਼ ਨਹੀਂ ਕਰ ਸਕੀ, ਤਿੰਨ ਗੈਂਗਸਟਰ ਬਰੀ

October 18, 2018 07:20 AM

ਅੰਮ੍ਰਿਤਸਰ, 17 ਅਕਤੂਬਰ (ਪੋਸਟ ਬਿਊਰੋ)- ਪੁਲਸ ਪਾਰਟੀ 'ਤੇ ਹਮਲਾ ਕਰਨ ਦੇ ਅੱਠ ਸਾਲ ਤੋਂ ਚੱਲ ਰਹੇ ਕੇਸ ਵਿੱਚ ਕੱਲ੍ਹ ਅਦਾਲਤ ਨੇ ਗੈਂਗਸਟਰ ਭੁਪਿੰਦਰ ਸਿੰਘ ਉਰਫ ਸੋਨੂੰ ਕੰਗਲਾ ਅਤੇ ਉਸ ਦੇ ਨਾਲ ਰਮਣੀਕ ਸਿੰਘ, ਸੋਨੂ ਮੋਟਾ, ਵਿਜੇ ਕੁਮਾਰ ਉਰਫ ਟੋਪੀ, ਪ੍ਰਹਿਲਾਦ ਕੁਮਾਰ ਅਤੇ ਸਿਮਰਨਜੀਤ ਸਿੰਘ ਨੂੰ ਬਰੀ ਕਰ ਦਿੱਤਾ ਹੈ। ਸਬੂਤਾਂ ਦੀ ਘਾਟ ਕਾਰਨ ਉਕਤ ਤਿੰਨੇ ਗੈਂਗਸਟਰ ਬੇਕਸੂਰ ਸਾਬਤ ਹੋ ਗਏ। ਇਸ ਮਾਮਲੇ ਵਿੱਚ ਜਿਨ੍ਹਾਂ ਪੁਲਸ ਅਧਿਕਾਰੀਆਂ ਦੇ ਬਿਆਨਾਂ 'ਤੇ ਕੇਸ ਦਰਜ ਹੋਇਆ ਸੀ, ਬਾਅਦ ਵਿੱਚ ਉਹ ਖੁਦ ਹੀ ਇਸ ਨੂੰ ਅੱਗੇ ਨਹੀਂ ਵਧਾ ਸਕੇ।
ਥਾਣਾ ਸੁਲਤਾਨਵਿੰਡ ਵਿੱਚ 2010 ਵਿੱਚ ਦਰਜ ਐੱਫ ਆਈ ਆਰ ਵਿੱਚ ਸ਼ਿਕਾਇਤ ਕਰਤਾ ਸਬ ਇੰਸਪੈਕਟਰ ਤਾਰਾ ਚੰਦ ਨੇ ਦੱਸਿਆ ਸੀ ਕਿ ਉਹ ਥਾਣਾ ਕਰਤਾਰਪੁਰ ਵਿੱਚ ਸਹਾਇਕ ਇੰਚਾਰਜ ਸਨ। ਉਨ੍ਹਾਂ ਨੇ ਚੋਰੀ ਦੇ ਕੇਸ ਵਿੱਚ ਮਨਿੰਦਰ ਉਰਫ ਸੋਨੂੰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਚੋਰੀ ਦੇ ਸਾਮਾਨ ਦੀ ਰਿਕਵਰੀ ਲਈ ਉਹ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਹੋਰਾਂ ਮੁਲਾਜ਼ਮਾਂ ਨਾਲ ਦੋਸ਼ੀ ਦੀ ਦੱਸੀ ਜਗ੍ਹਾ ਉਤੇ ਰੇਡ ਕਰਨ ਗਏ ਸਨ। ਉਹ ਦੋਸ਼ੀ ਨੂੰ ਲੈ ਕੇ ਸਰਕਾਰੀ ਗੱਡੀ ਵਿੱਚ ਸਨ ਅਤੇ ਥਾਣਾ ਇੰਚਾਰਜ ਇੰਦਰਜੀਤ ਸਿੰਘ ਵੱਖਰੀ ਗੱਡੀ ਵਿੱਚ ਅੱਗੇ ਜਾ ਰਹੇ ਸਨ। ਥਾਣਾ ਸੁਲਤਾਨਵਿੰਡ ਰੋਡ 'ਤੇ ਮੋਟਰ ਸਾਈਕਲਾਂ 'ਤੇ ਆਏ 20-25 ਨੌਜਵਾਨਾਂ ਨੇ ਉਨ੍ਹਾਂ ਤੇ ਹਮਲਾ ਕਰ ਕੇ ਦੋਸ਼ੀ ਮਨਿੰਦਰ ਸਿੰਘ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਬਾਅਦ ਵਿੱਚ ਪਤਾ ਲੱਗਾ ਕਿ ਇਸ ਮੌਕੇ ਹਮਲਾ ਕਰਨ ਵਾਲੇ ਸੋਨੂੰ ਕੰਗਲਾ, ਸੋਨੂੰ ਮੋਟਾ, ਵਿਜੇ ਟੋਪੀ, ਪ੍ਰਹਿਲਾਦ ਕੁਮਾਰ, ਸਿਮਰਨਜੀਤ ਸਿੰਘ ਆਦਿ ਸਨ। ਅਦਾਲਤ ਵਿੱਚ ਪੁਲਸ ਕੇਸ ਸਾਬਤ ਨਹੀਂ ਕਰ ਸਕੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ