Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਟਰੂਡੋ, ਸ਼ੀਅਰ, ਮੇਅ ਟੋਰਾਂਟੋ ਵਿੱਚ ਕਰ ਰਹੇ ਹਨ ਚੋਣ ਪ੍ਰਚਾਰ

October 01, 2019 07:16 PM

ਜਗਮੀਤ ਸਿੰਘ ਦਾ ਧਿਆਨ ਅੱਠਵੇਂ ਦਿਨ ਵੀ ਬੀਸੀ ’ਚ


ਓਟਵਾ, 1 ਅਕਤੂਬਰ (ਪੋਸਟ ਬਿਊਰੋ) : ਜਗਮੀਤ ਸਿੰਘ ਦਾ ਬ੍ਰਿਟਿਸ਼ ਕੋਲੰਬੀਆ ਨਾਲ ਪਿਆਰ ਲਗਾਤਾਰ ਅੱਠਵੇਂ ਦਿਨ ਵੀ ਬਰਕਰਾਰ ਰਿਹਾ। ਐਨਡੀਪੀ ਆਗੂ ਵੱਲੋਂ ਐਨੇ ਦਿਨਾਂ ਤੋਂ ਵੈਸਟ ਕੋਸਟ ਉੱਤੇ ਹੀ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਆਪਣੇ 10 ਬਿਲੀਅਨ ਡਾਲਰ ਦੇ ਯੂਨੀਵਰਸਲ ਚਾਈਲਡ ਕੇਅਰ ਪਲੈਨ ਦੀ ਪ੍ਰਮੋਸ਼ਨ ਲਈ ਜਗਮੀਤ ਸਿੰਘ ਉੱਥੋਂ ਦੇ ਪਰਿਵਾਰਾਂ ਨਾਲ ਬ੍ਰੇਕਫਾਸਟ ਵੀ ਕਰ ਰਹੇ ਹਨ। ਐਨਡੀਪੀ ਨੂੰ ਇੱਥੋਂ ਕੁੱਝ ਸੀਟਾਂ ਹੱਥ ਲੱਗਣ ਦੀ ਆਸ ਹੈ। ਇਸੇ ਲਈ ਜਗਮੀਤ ਸਿੰਘ ਵੱਲੋਂ ਬਹੁਤਾ ਜੋ਼ਰ ਇੱਥੇ ਲਾਇਆ ਜਾ ਰਿਹਾ ਹੈ। ਪਰ ਬਾਕੀ ਪਾਰਟੀਆਂ ਦੇ ਆਗੂ ਅੱਜਕੱਲ੍ਹ ਟੋਰਾਂਟੋ ਉੱਤੇ ਆਪੋ ਆਪਣਾ ਧਿਆਨ ਕੇਂਦਰਿਤ ਕਰ ਰਹੇ ਹਨ।
ਲਿਬਰਲ ਆਗੂ ਜਸਟਿਨ ਟਰੂਡੋ ਤੇ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੱਲੋਂ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਸਵੇਰ ਵੇਲੇ ਨਵੇਂ ਤੋਂ ਨਵੇਂ ਐਲਾਨ ਕੀਤੇ ਜਾ ਰਹੇ ਹਨ। ਟਰੂਡੋ ਵੱਲੋਂ ਗੰਨ ਕੰਟਰੋਲ ਨੀਤੀ ਉੱਤੇ ਦੂਜਾ ਦਿਨ ਖਰਚਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਰਿਚਮੰਡ ਹਿੱਲ, ਓਨਟਾਰੀਓ ਵਿੱਚ ਟੋਰਾਂਟੋ ਦੇ ਸਬਅਰਬਜ਼ ਦੇ ਮੇਅਰਜ਼ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸ਼ੀਅਰ ਵੱਲੋਂ ਟੋਰਾਂਟੋ ਦੇ ਐਗਜ਼ੀਬਿਸ਼ਨ ਗ੍ਰਾਊਂਡਜ਼ ਉੱਤੇ ਸਥਿਤ ਲੇਕਫਰੰਟ ਹੋਟਲ ਵਿੱਚ ਐਲਾਨ ਕੀਤਾ ਜਾ ਰਿਹਾ ਹੈ।
ਗ੍ਰੀਨ ਪਾਰਟੀ ਦੀ ਆਗੂ ਐਲਿਜ਼ਾਬੈੱਥ ਮੇਅ ਸ਼ਾਮ ਨੂੰ ਇੱਕ ਰੈਲੀ ਵਿੱਚ ਹਿੱਸਾ ਲੈਣ ਲਈ ਮਾਂਟਰੀਅਲ ਜਾਣ ਤੋਂ ਪਹਿਲਾਂ ਰਾਇਰਸਨ ਯੂਨੀਵਰਸਿਟੀ ਵਿਖੇ ਪੋਸਟ ਸੈਕੰਡਰੀ ਐਜੂਕੇਸ਼ਨ ਸਬੰਧੀ ਪਾਰਟੀ ਦੀ ਨੀਤੀ ਬਾਰੇ ਗੱਲ ਕਰ ਰਹੀ ਹੈ। ਪੀਪਲਜ਼ ਪਾਰਟੀ ਦੇ ਆਗੂ ਮੈਕਸਿਮ ਬਰਨੀਅਰ ਦੱਖਣਪੱਛਮ ਓਨਟਾਰੀਓ ਵਿੱਚ ਕਈ ਥਾਵਾਂ ਉੱਤੇ ਜਾ ਕੇ ਆਪਣੀ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰ ਰਹੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ