Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਟੋਰਾਂਟੋ/ਜੀਟੀਏ

ਪਰਵਾਸੀ ਪੰਜਾਬ ਪੈੱਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ `ਚ ਪੈੱਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਭਰੀ ਹਾਜ਼ਰੀ

October 02, 2019 10:04 AM

ਬਰੈਂਪਟਨ, (ਡਾ. ਝੰਡ) -ਬੀਤੇ ਬੁੱਧਵਾਰ 25 ਸਤੰਬਰ ਨੂੰ ਪਰਵਾਸੀ ਪੰਜਾਬ ਪੈੱਨਸ਼ਨਰਜ਼ ਐਸੋਸੀਏਸ਼ਨ ਦੀ ਬਰੈਂਪਟਨ ਸੌਕਰ ਸੈਂਟ ਵਿਚ ਹੋਈ ਮੀਟਿੰਗ ਵਿਚ ਐਸੋਸੀਏਸ਼ਨ ਦੇ ਲੱਗਭੱਗ 150 ਮੈਂਬਰਾਂ ਨੇ ਸ਼ਾਮਲ ਹੋ ਕੇ ਆਪਣੀ ਭਰਪੂਰ ਹਾਜ਼ਰੀ ਲੁਆਈ। ਮੀਟਿੰਗ ਦੀ ਪ੍ਰਧਾਨਗੀ ਅੋਸੋਸੀਏਸ਼ਨ ਦੀ ਕਾਰਜਕਾਰਨੀ ਦੇ 10 ਮੈਂਬਰਾਂ ਦੇ ਪ੍ਰਧਾਨਗੀ-ਮੰਡਲ ਵੱਲੋਂ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿਚ ਪੈੱਨਸ਼ਨਾ ਸਬੰਧੀ ਉਨ੍ਹਾਂ ਨੂੰ ਆ ਰਹੀਆਂ ਮਸ਼ਕਲਾਂ ਸਬੰਧੀ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਬੁਲਾਰਿਆਂ ਵਿਚ ਪਰਮਜੀਤ ਸਿੰਘ ਢਿੱਲੋਂ, ਮੱਲ ਸਿੰਘ ਬਾਸੀ, ਰਾਮ ਪ੍ਰਕਾਸ਼, ਐੱਚ.ਐੱਸ. ਮਿਨਹਾਸ, ਐਡਵੋਕੇਟ ਲਖਵਿੰਦਰ ਸਿੰਘ ਸੰਧੂ, ਨਾਹਰ ਸਿੰਘ ਔਜਲਾ, ਜਰਨਲਿਸਟ ਚਰਨਜੀਤ ਸਿੰਘ ਬਰਾੜ ਤੇ ਡਾ. ਸੁਖਦੇਵ ਸਿੰਘ ਝੰਡ, ਰਜਨੀ ਸ਼ਰਮਾ, ਬਲਦੇਵ ਸਿੰਘ ਬਰਾੜ, ਪੀ.ਐੱਸ. ਸਚਦੇਵਾ, ਹਰੀ ਸਿੰਘ, ਤਾਰਾ ਸਿੰਘ ਗਰਚਾ, ਪ੍ਰੀਤਮ ਸਿੰਘ ਕੁਲਗਰਾਂ, ਇਕਬਾਲ ਕੌਰ ਛੀਨਾ, ਧਰਮਪਾਲ ਸਿੰਘ ਸੰਘਾ, ਸੁਖਵੰਤ ਕੌਰ, ਸੁਰਿੰਦਰ ਸਿੰਘ ਪਾਮਾ ਤੇ ਕਈ ਹੋਰ ਸ਼ਾਮਲ ਸਨ।
ਜਿੱਥੇ ਬਲਦੇਵ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿਚ ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਨੂੰ ਉਭਾਰਿਆ ਜਿਨ੍ਹਾਂ ਵਿਚ ਵੱਧਦੀ ਮਹਿੰਗਾਈ ਨੂੰ ਮੁੱਖ ਰੱਖਦਿਆਂ ਹੋਇਆਂ ਇੱਥੇ ਕੈਨੇਡਾ ਵਿਚ ਓਲਡ ਏਜ ਸਕਿਉਰਿਟੀ ਤੇ ਜੀ.ਆਈ.ਐੱਸ ਵਿਚ ਲੋੜੀਂਦੇ ਵਾਧੇ ਅਤੇ ਓਨਟਾਰੀਓ ਸੂਬੇ ਵਿਚ ਸੀਨੀਅਰਾਂ ਲਈ ਅਫ਼ੋਰਡੇਬਲ ਘਰਾਂ ਦੀ ਓਸਾਰੀ, ਆਦਿ ਸ਼ਾਮਲ ਸਨ, ਉੱਥੇ ਐਡਵੋਕੇਟ ਲਖਵਿੰਦਰ ਸੰਧੂ ਨੇ ਭਾਰਤ ਵਿਚ ਸੁਪਰੀਮ ਕੋਰਟ ਦੇ ਜਾਇਦਾਦਾਂ ਉੱਪਰ 12 ਸਾਲ ਤੱਕ ਕਬਜ਼ੇ ਵਾਲੇ ਫ਼ੈਸਲੇ ਦੇ ਕਾਨੂੰਨੀ ਪੱਖ ਨੂੰ ਉਜਾਗਰ ਕੀਤਾ। ਪੀ.ਐੱਸ. ਸਚਦੇਵਾ ਨੇ ਸਾਲ 2006 ਤੋਂ 2012 ਦੌਰਾਨ ਸੇਵਾ-ਮੁਕਤ ਹੋਣ ਵਾਲੇ ਪੈੱਨਸ਼ਨਰਾਂ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 25 ਸਾਲ ਨੌਕਰੀ ਕਰਨ ਵਾਲਿਆਂ ਲਈ 33 ਸਾਲ ਦੀ ਨੌਕਰੀ ਦੀ ਪੂਰੀ ਪੈੱਨਸਨ਼ ਦੇਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਆਂ ਦੱਸਿਆ ਕਿ ਇਹ ਫ਼ੈਸਲਾ ਅਜੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਡਾ. ਸੁਖਦੇਵ ਸਿੰਘ ਝੰਡ ਨੇ ਆਪਣੇ ਸੰਬੋਧਨ ਵਿਚ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਮੁੱਖ ਕੰਮਾਂ ਦਾ ਵੇਰਵਾ, ਪੰਜਾਬ ਸਰਕਾਰ ਵੱਲੋਂ ਪੈੱਨਸ਼ਨਰਾਂ ਸਬੰਧੀ ਵੱਖ-ਵੱਖ ਸਮੇਂ ਜਾਰੀ ਕੀਤੇ ਜਾਂਦੇ ਨੋਟੀਫ਼ੀਕੇਸ਼ਨਾਂ ਅਤੇ ਅਦਾਲਤੀ ਫ਼ੈਸਲਿਆਂ ਦੀਆਂ ਸੂਚਨਾਵਾਂ ਐਸੋਸੀਏਸ਼ਨ ਦੇ ਮੈਂਬਰਾਂ ਤੀਕ ਪਹੁੰਚਾਉਣ ਲਈ ਆਈ.ਟੀ. ਦੀ ਮੌਜੂਦਾ ਸੁਵਿਧਾ ਦੀ ਵਰਤੋਂ ਕਰਦਿਆਂ ਈ.ਮੇਲ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਐਸੋਸੀਏਸ਼ਨ ਨੂੰ ਆਪਣੀ ਵੈੱਬਸਾਈਟ ਬਨਾਉਣ ਦਾ ਵੀ ਮਸ਼ਵਰਾ ਦਿੱਤਾ ਤਾਂ ਜੋ ਸਮੇਂ-ਸਮੇਂ ਲੋੜੀਂਦੀਆਂ ਸੂਚਨਾਵਾਂ ਇਸ ਉੱਪਰ ਪਾਈਆਂ ਜਾ ਸਕਣ।
ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਸਿਟੀ ਕਾਊਂਸਲਰ ਹਰਕੀਰਤ ਸਿੰਘ ਅਤੇ ਸਕੂਲ ਟਰੱਸਟੀ ਬਲਬੀਰ ਸੋਹੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੀਆਂ ਮੰਗਾਂ ਦਾ ਸਮੱਰਥਨ ਕੀਤਾ। ਐਸੋਸੀਏਸ਼ਨ ਦੇ ਵਿੱਤ-ਸਕੱਤਰ ਮੋਹਿੰਦਰ ਸਿੰਘ ਮੋਹੀ ਵੱਲੋਂ ਪਿਛਲੇ ਸਾਲ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ ਜਿਸ ਨੂੰ ਜਨਰਲ ਹਾਊਸ ਵੱਲੋਂ ਹੱਥ ਖੜੇ ਕਰਕੇ ਸਰਬ-ਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਬਰਾੜ ਅਤੇ ਉਨ੍ਹਾਂ ਦੀ ਟੀਮ ਵੱਲੋਂ ਚਾਹ-ਪਾਣੀ ਤੇ ਸਨੈਕਸ ਦਾ ਵਧੀਆ ਪ੍ਰਬੰਧ ਕੀਤਾ ਗਿਆ। ਮੰਚ-ਸੰਚਾਲਨ ਦੀ ਜਿੰੰਮੇਂਵਾਰੀ ਐਸੋਸੀਏਸ਼ਨ ਦੇ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ ਵੱਲੋਂ ਬਾਖ਼ੂਬੀ ਨਿਭਾਈ ਗਈ। ਅਖ਼ੀਰ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਬੜਿੰਗ ਵੱਲੋਂ ਸਾਰੇ ਬੁਲਾਰਿਆਂ ਅਤੇ ਮੈਂਬਰਾਂ ਦਾ ਹਾਰਦਿਕ ਧੰਨਵਾਦ ਕੀਤਾ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ