ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦਾ ਆਰੋਪੀ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇਸ਼ ਤੋਂ ਭੱਜਣ ਤੋਂ ਬਾਅਦ ਪਹਿਲੀ ਵਾਰ ਮੀਡਿਆ ਸਾਹਮਣੇ ਆਇਆ ਹੈ । ਆਪਣੇ `ਤੇ ਲੱਗੇ ਦੋਸ਼ਾਂ ਨੂੰ ਚੋਕਸੀ ਨੇ ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਈਡੀ ਨੇ ਗ਼ੈਰਕਾਨੂੰਨੀ ਤਰੀਕੇ ਨਾਲ ਉਸਦੀ ਜਾਇਦਾਦ ਜਬਤ ਕੀਤੀ ਹੈ। ਮੇਹੁਲ ਨੇ ਆਤਮਸਮਰਪਣ ਕਰਕੇ ਭਾਰਤ ਆਉਣ ਦੀਆਂ ਖਬਰਾਂ ਤੋਂ ਇਨਕਾਰ ਕੀਤਾ ਹੈ।