ਮੋਗਾ ਤੋਂ ਕਾਂਗਰਸ ਦੇ ਵਿਧਾਇਕ ਡਾ. ਹਰਜੋਤ ਕਮਲ ਵੀ ਕੈਪਟਨ ਸਰਕਾਰ ਦੇ ਫੈਸਲੇ ਵਿਰੁਧ ਬੋਲੇ਼
ਮੋਗਾ ਤੋਂ ਕਾਂਗਰਸ ਦੇ ਵਿਧਾਇਕ ਡਾ. ਹਰਜੋਤ ਕਮਲ ਵੀ ਕੈਪਟਨ ਸਰਕਾਰ ਦੇ ਉਸ ਫੈਸਲੇ ਵਿਰੁਧ ਬੋਲੇ਼ ਜਿਸ ਵਿਚ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲਸ ਇੰਸਪੈਕਟਰ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਤਰਸ ਦੇ ਆਧਾਰ `ਤੇ ਦਿੱਤੀ ਗਈ ਹੈ। ਡਾ. ਹਰਜੋਤ ਕਮਲ ਨੇ ਕਿਹਾ ਹੈ ਕਿ ਸਰਕਾਰ ਨੂੰ ਇਸ ਫੈਸਲੇ ਨੂੰ ਵਾਪਿਸ ਲੈਣਾ ਚਾਹੀਦਾ ਹੈ।