ਚੰਡੀਗੜ੍ਹ, 20 ਫਰਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ 30,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱ