Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਖੰਨਾ ਨੇੜੇ ਸਿਰਸਾ ਡੇਰੇ ਦੇ ਆਸ਼ਰਮ ਦਾ ਮੇਨ ਗੇਟ ਕਾਰ ਸਵਾਰਾਂ ਨੇ ਟੱਕਰ ਮਾਰ ਕੇ ਤੋੜਿਆ

November 05, 2019 08:41 AM

ਖੰਨਾ, 4 ਨਵੰਬਰ, (ਪੋਸਟ ਬਿਊਰੋ)-ਇਸ ਸ਼ਹਿਰ ਦੇ ਨੇੜੇ ਪਿੰਡ ਮਲਕਪੁਰ ਵਿੱਚ ਦੇਰ ਰਾਤ ਬੈਲੇਰੋਕਾਰ ਵਿੱਚ ਸਵਾਰ ਕੁਝ ਲੋਕਾਂ ਨੇ ਡੇਰਾ ਸਿਰਸਾ ਆਸ਼ਰਮ ਦੇ ਗੇਟ ਨੂੰ ਟੱਕਰ ਮਾਰ ਕੇ ਗੇਟ ਤੋੜ ਦਿੱਤਾ। ਇੱਕ ਦਮ ਧਮਾਕਾ ਸੁਣ ਕੇ ਡੇਰੇ ਵਿੱਚ ਮੌਜੂਦ ਸੇਵਾਦਾਰਾਂ ਨੇ ਬਾਹਰ ਆ ਕੇ ਦੇਖਿਆ ਤਾਂ ਗੇਟ ਟੁੱਟਾ ਪਿਆ ਤੇ ਕਾਰ ਸਵਾਰ ਫਰਾਰ ਹੋ ਚੁੱਕੇ ਸਨ। ਇਸਤੋਂ ਬਾਅਦਇਸ ਡੇਰੇ ਦੇ ਪੈਰੋਕਾਰਾਂ ਵਿੱਚ ਡਰ ਦਾ ਮਾਹੌਲ ਹੈ। ਸੂਚਨਾ ਮਿਲਣ ਉੱਤੇ ਪੁਲਸ ਦੀਆਂ ਟੀਮਾਂ ਮੌਕੇ ਉੱਤੇ ਪਹੁੰਚ ਗਈਆਂ ਹਨ। ਪਤਾ ਲੱਗਾ ਹੈ ਕਿ ਗੇਟ ਤੋੜਨ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਆ ਗਈ ਹੈ।
ਇਸ ਬਾਰੇ ਮਿਲੀ ਜਾਣਕਾਰੀ ਅਨੁਸਾਰ ਸੀ ਸੀ ਟੀ ਵੀ ਫੁਟੇਜ ਵਿੱਚ ਸਾਫ਼ ਦਿੱਸਦਾ ਹੈ ਕਿ ਕਾਰ ਸਵਾਰ ਵਿਅਕਤੀ ਪਹਿਲਾਂ ਆਸ਼ਰਮ ਦੇ ਗੇਟ ਕੋਲ ਆ ਕੇ ਰੁਕੇ, ਫਿਰ ਕਾਰ ਨੂੰ ਮੋੜ ਕੇ ਮੇਨ ਗੇਟ ਵਿੱਚ ਮਾਰਿਆ ਤੇ ਫਰਾਰ ਹੋ ਗਏ। ਡੇਰੇ ਦੇ ਸੇਵਾਦਾਰ ਤੇ ਪ੍ਰਤੀਨਿਧਾਂ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਗੇਟ ਕੋਲ ਜੋਰਦਾਰ ਧਮਾਕਾ ਹੋਇਆ ਸੀ। ਜਦੋਂ ਬਾਹਰ ਆ ਕੇ ਵੇਖਿਆ ਤਾਂ ਮੇਨ ਗੇਟ ਟੁੱਟਾ ਪਿਆ ਸੀ।ਪੁਲਿਸ ਅਫਸਰ ਬਖਸ਼ੀਸ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਨੂੰ ਫੋਲਿਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਇਹ ਸ਼ਰਾਰਤ ਲੱਗਦੀ ਹੈ। ਉਨ੍ਹਾਂ ਨੇ ਕਿਹਾ ਡੇਰਾ ਸ਼ਰਧਾਲੂਆਂ ਦੀ ਸ਼ਿਕਾਇਤ ਉੱਤੇਓਥੇ ਜਾ ਕੇ ਜਾਂਚ ਕੀਤੀ ਗਈ ਹੈ ਅਤੇ ਇਸ ਦੇ ਆਧਾਰ ਤੇ ਦੋਸ਼ੀਆਂਨੂੰ ਫੜ ਲਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ