Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਬਰੈਂਪਟਨ ਯੂਨੀਵਰਸਿਟੀ ਦਾ ਪਿਆ ਭੋਗ

October 24, 2018 11:28 AM

ਟੋਰਾਂਟੋ ਪੋਸਟ ਬਿਉਰੋ: ਪ੍ਰੋਵਿੰਸ਼ੀਅਲ ਸਰਕਾਰ ਨੇ ਕੰਜ਼ਰਵੇਟਿਵ ਸਰਕਾਰ ਨੇ ਬਰੈਂਪਟਨ ਵਿੱਚ ਯੂਨੀਵਰਸਿਟੀ ਬਣਨ ਦੇ ਸੁਫ਼ਨੇ ਉੱਤੇ ਬਰੇਕਾਂ ਲਾ ਦਿੱਤੀਆਂ ਹਨ। ਉਂਟੇਰੀਓ ਦੀ ਟਰੇਨਿੰਗ, ਕਾਲਜਾਂ ਅਤੇ ਯੂਨੀਵਰਸਿਟੀ ਮਾਮਲਿਆਂ ਦੀ ਮੰਤਰੀ ਮੈਰੀਲੀ ਫੁੱਲਰਟਨ ਨੇ ਕੱਲ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਂਟੇਰੀਓ ਨੂੰ ਦਰਪੇਸ਼ 15 ਬਿਲੀਅਨ ਡਾਲਰ ਦੇ ਘਾਟੇ ਦੇ ਸਨਮੁਖ ਬਰੈਂਪਟਨ ਵਿੱਚ ਯੂਨੀਵਰਸਿਟੀ ਪ੍ਰੋਜੈਕਟ ਨੂੰ ਰੱਦ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਮਿਲਟਨ ਅਤੇ ਮਾਰਖਮ ਵਿੱਚ ਯੌਰਕ ਯੂਨੀਵਰਸਿਟੀ ਦੇ ਬਣਨ ਵਾਲੇ ਕੈਂਪਸ ਨੂੰ ਕੈਂਸਲ ਕਰ ਦਿੱਤਾ ਗਿਆ ਹੈ।

ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਯੂਨੀਵਰਸਿਟੀਆਂ ਦੇ ਇਹ ਪ੍ਰੋਜੈਕਟ ਲੋਕਾਂ ਦਾ ਉਂਟੇਰੀਓ ਦੇ ਵਿੱਤਾਂ ਵਿੱਚ ਪਾਰਦਰਸ਼ਤਾ ਅਤੇ ਭਰੋਸਾ ਕਾਇਮ ਕਰਨ ਦੇ ਨਾਮ ਉੱਤੇ ਰੱਦ ਕੀਤੇ ਜਾ ਰਹੇ ਹਨ। ਵਰਨਣਯੋਗ ਹੈ ਕਿ ਬਰੈਂਪਟਨ ਵਿੱਚ ਬਣਨ ਵਾਲੀ ਯੂਨੀਵਰਸਿਟੀ ਨੂੰ ਰਾਇਰਸਨ ਯੂਨੀਵਰਸਿਟੀ ਵੱਲੋਂ ਸੈ਼ਰੀਡਾਨ ਕਾਲਜ ਦੇ ਸਹਿਯੋਗ ਨਾਲ ਬਣਾਇਆ ਜਾਣਾ ਸੀ ਜਦੋਂ ਕਿ ਮਿਲਟਨ ਵਿੱਚ ਬਣਨ ਵਾਲੀ ਯੂਨੀਵਰਸਿਟੀ ਨੂੰ ਵਿਲਫਰੈਡ ਲੌਰੀਓੇ ਯੂਨੀਵਰਸਿਟੀ ਵੱਲੋਂ ਕੋਨੈਸਟੋਗਾ ਕਾਲਜ ਦੇ ਸਮਰੱਥਨ ਨਾਲ ਬਣਾਇਆ ਜਾਣਾ ਸੀ।

ਬਰੈਂਪਟਨ ਵਿੱਚ ਯੂਨੀਵਰਸਿਟੀ ਦਾ ਮੁੱਦਾ ਪਿਛਲੀਆਂ ਪ੍ਰੋਵਿੰਸ਼ੀਅਲ ਚੋਣਾਂ ਅਤੇ ਹਾਲ ਵਿੱਚ ਮੁਕੰਮਲ ਹੋਈਆਂ ਮਿਉਂਸੀਪਲ ਚੋਣਾਂ ਵਿੱਚ ਬਹੁਤ ਭਾਰੂ ਰਿਹਾ ਸੀ। ਤਕਰੀਬਨ ਹਰ ਸਿਆਸੀ ਪਾਰਟੀ ਅਤੇ ਹਰ ਕਿਸਮ ਦੇ ਉਮੀਦਵਾਰ ਨੇ ਯੂਨੀਵਰਸਿਟੀ ਬਣਾਉਣ ਲਈ ਅੱਡੀ ਚੋਟੀ ਦਾ ਜੋਰ ਲਾਉਣ ਦਾ ਵਾਅਦਾ ਕੀਤਾ ਸੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ