Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਸਤਪਾਲ ਜੌਹਲ ਨੇ ਕੀਤਾ ਵਾਰਡ 9-10 ਦੇ ਵੋਟਰਾਂ ਦਾ ਧੰਨਵਾਦ

October 25, 2018 10:47 AM


ਬਰੈਂਪਟਨ, (ਡਾ. ਝੰਡ) -ਪੱਤਰਕਾਰ ਸਤਪਾਲ ਸਿੰਘ ਜੌਹਲ ਜੋ ਕਿ ਵਾਰਡ 9-10 ਤੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਟਰੱਸਟੀ ਵਜੋਂ ਦਰਜਨ-ਭਰ ਉਮੀਦਵਾਰਾਂ ਵਿੱਚੋਂ ਉੱਭਰਵੇਂ ਉਮੀਦਵਾਰ ਸਨ ਅਤੇ ਇਸ ਚੋਣ ਵਿਚ ਜਿੱਤ ਤੋਂ ਲੱਗਭੱਗ 800 ਵੋਟ ਪਿੱਛੇ ਰਹਿ ਗਏ ਹਨ, ਨੇ ਇਸ ਚੋਣ ਵਾਰਡ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਪੱਤਰਕਾਰ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੀਵਨ ਦੇ ਹਰੇਕ ਖ਼ੇਤਰ ਵਿਚ ਜਿੱਤ-ਹਾਰ ਤਾਂ ਬਣੀ ਹੀ ਹੋਈ ਹੈ ਅਤੇ ਇਸ ਚੋਣ ਖ਼ੇਤਰ ਵਿਚ ਇਹ ਹੋਰ ਵੀ ਮਹੱਤਵ-ਪੂਰਨ ਹੈ। ਚੋਣ-ਮੈਦਾਨ ਵਿਚ ਚੋਣ ਲੜ ਰਹੇ ਉਮੀਦਵਾਰਾਂ ਵਿੱਚੋਂ ਕਿਸੇ ਇਕ ਨੇ ਹੀ ਜਿੱਤਣਾ ਹੁੰਦਾ ਹੈ ਅਤੇ ਇਸ ਵਾਰਡ ਵਿਚ ਉਹ ਜਿੱਤ ਬਲਬੀਰ ਸੋਹੀ ਨੂੰ ਪ੍ਰਾਪਤ ਹੋਈ ਹੈ। ਉਹ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੰਦੇ ਹਨ ਅਤੇ ਸਕੂਲ-ਟਰੱਸਟੀ ਵਜੋਂ ਪੂਰੀ ਸੁਹਿਰਦਤਾ ਨਾਲ ਕੰਮ ਕਰਨ ਦੀ ਕਾਮਨਾ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਪਹਿਲਾਂ ਵਾਂਗ ਹੀ ਕਮਿਊਨਿਟੀ ਦੀ ਸੇਵਾ ਕਰਦੇ ਰਹਿਣਗੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ