Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅਪਰਾਧ

ਜ਼ਮੀਨੀ ਵਿਵਾਦ ਪਿੱਛੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

February 02, 2020 01:41 AM

ਗਿੱਦੜਬਾਹਾ, 1 ਫਰਵਰੀ (ਪੋਸਟ ਬਿਊਰੋ)- ਨੇੜਲੇ ਪਿੰਡ ਲੁੰਡੇਵਾਲਾ ਵਿਖੇ ਕੱਲ੍ਹ ਪਤੀ-ਪਤਨੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਜਸਵਿੰਦਰ ਸਿੰਘ ਪੱਤਰ ਹਰਨੇਕ ਸਿੰਘ ਦਾ ਜ਼ਮੀਨ ਦੀ ਤਕਸੀਮ ਬਾਰੇ ਸ਼ਰੀਕੇ 'ਚ ਕੋਈ ਪੁਰਾਣਾ ਝਗੜਾ ਸੀ, ਜੋ ਨਿੱਬੜ ਚੁੱਕਾ ਸੀ ਪਰ ਸ਼ਰੀਕੇ ਵਾਲੇ ਇਸ ਦੀ ਰੰਜਿਸ ਰੱਖਦੇ ਸਨ।
ਕੱਲ੍ਹ ਜਦੋਂ ਜਸਵਿੰਦਰ ਸਿੰਘ ਅਤੇ ਉਸ ਦੀ ਪਤਨੀ ਜਸਪਾਲ ਕੌਰ ਆਪਣੇ ਖੇਤਾਂ ਵਿੱਚ ਨਵੇਂ ਬਣ ਰਹੇ ਮਕਾਨ ਦੀ ਉਸਾਰੀ ਵਿੱਚ ਲੱਗੇ ਮਜ਼ਦੂਰਾਂ ਵਾਸਤੇ ਚਾਹ ਲੈ ਕੇ ਰਹੇ ਸਨ ਤਾਂ ਜਸਵਿੰਦਰ ਸਿੰਘ ਦੇ ਚਚੇਰੇ ਭਰਾ ਰਾਜਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਉਸ ਦੇ ਪੁੁੱਤਰਾਂ ਨੇ ਉਨ੍ਹਾਂ ਨੂੰ ਘੇਰ ਕੇ ਗੋਲੀਆਂ ਮਾਰ ਕੇ ਮਾਰ ਦਿੱਤਾ। ਮ੍ਰਿਤਕ ਦੇ ਰਿਸ਼ਤੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਤੇ ਉਸ ਦੀ ਪਤਨੀ ਜਸਪਾਲ ਕੌਰ ਜਦੋਂ ਬਚਾਅ ਲਈ ਜਦ ਆਪਣੇ ਖੇਤਾਂ ਨੂੰ ਭੱਜੀ ਤਾਂ ਉਨ੍ਹਾਂ ਜਸਪਾਲ ਕੌਰ ਨੂੰ ਵੀ ਪਿੱਛੋਂ ਗੋਲੀਆਂ ਮਾਰ ਕੇ ਮਾਰ ਦਿੱਤਾ। ਸੂਚਨਾ ਮਿਲਦੇ ਸਾਰ ਡੀ ਐਸ ਪੀ ਗਿੱਦੜਬਾਹਾ ਗੁਰੇਤਜ ਸਿੰਘ ਸੰਧੂ ਓਥੇ ਪਹੁੰਚੇ ਅਤੇ ਪੜਤਾਲ ਸ਼ੁਰੂ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਡੀ ਐਸ ਪੀ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ 'ਤੇ ਦੋਸ਼ੀ ਰਾਜਵੀਰ ਸਿੰਘ, ਉਸ ਦੀ ਪਤਨੀ ਤੇ ਤਿੰਨ ਪੁੱਤਰਾਂ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

 
Have something to say? Post your comment