Welcome to Canadian Punjabi Post
Follow us on

26

September 2024
 
ਟੋਰਾਂਟੋ/ਜੀਟੀਏ

ਅਮਨ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਉੱਤੇ ਉਤਰੇ ਲੋਕ

October 30, 2018 09:05 AM

ਬਰੈਂਪਟਨ, 29 ਅਕਤੂਬਰ (ਪੋਸਟ ਬਿਊਰੋ) : ਮਨਦੀਪ ਤੇ ਅਮਨ ਪਿਛਲੇ 11 ਸਾਲਾਂ ਤੋਂ ਇੱਕਠੇ ਸਨ ਤੇ ਹਾਦਸੇ ਤੋਂ ਇੱਕ ਹਫਤਾ ਪਹਿਲਾਂ ਹੀ ਅਜੇ ਉਨ੍ਹਾਂ ਵਿਆਹ ਕਰਵਾਇਆ ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਕਿਸੇ ਪਰਿਵਾਰਕ ਡਿਨਰ ਤੋਂ ਪਰਤ ਰਹੇ ਸਨ ਤਾਂ ਹਾਦਸਾ ਵਾਪਰਨ ਕਾਰਨ ਅਮਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

 

28 ਅਕਤੂਬਰ ਨੂੰ ਅਮਨ ਨਮਿੱਤ ਕੈਂਡਲ ਵਿਜਿਲ ਰੱਖਿਆ ਗਿਆ ਸੀ। ਜਿੱਥੇ ਇਹ ਵਿਜਿਲ ਅਮਨ ਦੇ ਸਨਮਾਨ ਵਿੱਚ ਰੱਖਿਆ ਗਿਆ ਉੱਥੇ ਹੀ ਲੋਕਾਂ ਨੂੰ ਸੇਫ ਤੇ ਜਿ਼ੰਮੇਵਾਰਾਨਾ ਡਰਾਈਵਿੰਗ ਦੀ ਅਹਿਮੀਅਤ ਦੱਸਣ ਤੇ ਇਸ ਬਾਰੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਵੀ ਰੱਖਿਆ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਜਿਸ ਵਿਅਕਤੀ ਨੇ ਰੈੱਡ ਲਾਈਟ ਕਰੌਸ ਕੀਤੀ ਉਹ ਤਾਂ ਮੌਕੇ ਤੋਂ ਪੈਦਲ ਹੀ ਫਰਾਰ ਹੋ ਗਿਆ ਸੀ। ਫਿਰ ਉਸ ਨੇ ਦੋ ਕੁ ਦਿਨ ਬਾਅਦ ਖੁਦ ਨੂੰ ਪੁਲਿਸ ਹਵਾਲੇ ਕਰ ਦਿੱਤਾ ਤੇ ਉਸ ਨੂੰ ਜ਼ਮਾਨਤ ਵੀ ਮਿਲ ਗਈ। ਹੁਣ ਉਹ ਮੁੜ ਸੜਕਾਂ ਉੱਤੇ ਖੁੱਲ੍ਹਾ ਘੁੰਮ ਰਿਹਾ ਹੈ।
ਹੁਣ ਲੋਕ ਮੰਗ ਕਰ ਰਹੇ ਹਨ ਕਿ ਅਮਨ ਨੂੰ ਇਨਸਾਫ ਦੇਣ ਲਈ ਅਜਿਹੇ ਜੁਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਵੇ। ਇਸ ਹਾਦਸੇ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਆਸ ਹੈ ਕਿ ਉਨ੍ਹਾਂ ਨੂੰ ਨਿਆਂ ਮਿਲੇਗਾ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸੀਸਾਗਾ ਵਿੱਚ ਸੜਕ ਹਾਦਸੇ ਵਿਚ ਚਾਰ ਲੋਕ ਜ਼ਖਮੀ ਕਿੰਗ ਸਿਟੀ ਵਿੱਚ ਟਾਰਗਿਟ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ ਪੋਰਸ਼ ਚੋਰੀ ਦੇ ਵਾਇਰਲ ਵੀਡੀਓ ਵਿੱਚ ਦਿਸੀ ਬਰੈਂਪਟਨ ਦੀ ਲੜਕੀ `ਤੇ ਹੁਣ ਲੱਗੇ ਟੋਰਾਂਟੋ ਵਿੱਚ ਆਟੋ ਚੋਰੀ ਦੇ ਚਾਰਜਿਜ਼ ਬਰੈਂਪਟਨ ਦੇ ਵਿਅਕਤੀ `ਤੇ ਇੱਕ ਲੱਖ 70 ਹਜ਼ਾਰ ਡਾਲਰ ਦੀ ਠੱਗੀ ਦਾ ਦੋਸ਼, ਇੱਕ ਗ੍ਰਿਫ਼ਤਾਰ ਬਰੈਂਪਟਨ ਨਿਵਾਸੀ ਪੁਨੀਤ ਜੋਹਲ ਨੂੰ ‘ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਲਾਈ ਕਰਨ ਲਈ ਕੀਤਾ ਸਨਮਾਨਿਤ ਨਕਲੀ ਪੁਲਿਸ ਅਧਿਕਾਰੀ ਬਣਕੇ ਕੀਤਾ ਫੋਨ, ਠੱਗੇ 6 ਹਜ਼ਾਰ ਡਾਲਰ, ਪੁਲਿਸ ਨੇ ਬਰੈਂਪਟਨ ਦੇ ਵਿਅਕਤੀ `ਤੇ ਲਗਾਇਆ ਚਾਰਜਿਜ਼, ਦੂਜੇ ਮੁਲਜ਼ਮ ਦੀ ਭਾਲ ਜਾਰੀ ਟੀ.ਪੀ.ਏ.ਆਰ. ਕਲੱਬ ਦੇ 26 ਮੈਂਬਰਾਂ ਨੇ ਪੀਟਰਬੋਰੋ ਵਿਖੇ ਦੂਸਰੇ ‘ਮੋਨਾਰਕ ਬਟਰਫ਼ਲਾਈ ਫੈਸਟੀਵਲ’ ਦੌਰਾਨ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ ਪਰਵਾਸੀ ਪੰਜਾਬੀ ਪੈੱਨਸ਼ਨਰਾਂ ਦਾ ਭਰਵਾਂ ਸਲਾਨਾ ਇਜਲਾਸ: ਪੈੱਨਸ਼ਨ ਸਬੰਧੀ ਮੰਗਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਦੇਫ਼ੈੱਡਰਲ, ਪ੍ਰੋਵਿੰਸ਼ੀਅਲ ਤੇ ਸਥਾਨਕ ਸਰਕਾਰਾਂ ਦੇ ਪੱਧਰ ਦੇਮਸਲੇ ਵੀ ਵਿਚਾਰੇ ਗਏ ਓਂਟਾਰੀਓ ਦੇ ਇਲਾਕਿਆਂ ਵਿੱਚ ਮੀਂਹ ਦੀ ਚਿਤਾਵਨੀ, ਟੋਰਾਂਟੋ ਵਿੱਚ 50 ਮਿ.ਮੀ. ਤੱਕ ਪੈ ਸਕਦਾ ਹੈ ਮੀਂਹ ਟੋਰਾਂਟੋ ਵਿਰੋਧ ਪ੍ਰਦਰਸ਼ਨ ਲਈ ਸਕੂਲ ਟਰਿਪ ਦੀ ਜਾਂਚ ਹੋਵੇ : ਫੋਰਡ