Welcome to Canadian Punjabi Post
Follow us on

26

September 2024
 
ਪੰਜਾਬ

ਬੇਅਦਬੀ ਤੇ ਗੋਲੀ ਕਾਂਡ ਕੇਸ ਸੀ ਬੀ ਆਈ ਤੋਂ ਵਾਪਸ ਲੈਣ ਬਾਰੇ ਸਰਕਾਰ ਤੋਂ ਜਵਾਬ ਤਲਬ

November 01, 2018 11:01 PM

ਚੰਡੀਗੜ੍ਹ, 1 ਨਵੰਬਰ (ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਪੁਲਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਸੀ ਬੀ ਆਈ ਤੋਂ ਵਾਪਸ ਲੈਣ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸ਼ਮਸ਼ੇਰ ਸਿੰਘ ਨੇ ਪੰਜਾਬ ਵਿਧਾਨ ਸਭਾ, ਪੰਜਾਬ ਸਰਕਾਰ, ਸੀ ਬੀ ਆਈ ਅਤੇ ਡੀ ਜੀ ਪੀ ਨੂੰ ਧਿਰ ਬਣਾ ਕੇ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਦੋ ਨਵੰਬਰ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਮੰਗ ਕੀਤੀ ਗਈ ਹੈ ਕਿ ਵਿਧਾਨ ਸਭਾ ਵਿੱਚ ਬੀਤੀ 28 ਅਗਸਤ ਨੂੰ ਪਾਸ ਕੀਤਾ ਮਤਾ ਰੱਦ ਕੀਤਾ ਜਾਵੇ। ਇਸ ਨੂੰ ਦੁਰਭਾਵਨਾ ਤੋਂ ਪ੍ਰੇਰਿਤ ਅਤੇ ਅਥਾਰਟੀ ਤੋਂ ਬਾਹਰ ਜਾ ਕੇ ਲਿਆ ਫੈਸਲਾ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਮੰਗ ਰੱਖੀ ਗਈ ਹੈ ਕਿ ਜਵਾਬਦੇਹ ਪੱਖ ਨੂੰ ਹੁਕਮ ਦਿੱਤੇ ਜਾਣ ਕਿ ਉਹ ਇਸ ਮਤੇ ਦੇ ਸੰਬੰਧ ਵਿੱਚ ਸਾਰੇ ਨੋਟੀਫਿਕੇਸ਼ਨ, ਸਰਕੂਲਰ, ਸਰਕਾਰੀ ਹੁਕਮ ਪੇਸ਼ ਕਰੇ। ਇਹੀ ਨਹੀਂ, 14 ਅਕਤੂਬਰ 2015 ਨੂੰ ਬਾਜਾਖਾਨਾ ਅਤੇ ਕੋਟਕਪੂਰਾ ਥਾਣੇ 'ਚ ਦਾਇਰ ਅਪਰਾਧਕ ਕੇਸਾਂ ਅਤੇ ਸੱਤ ਅਗਸਤ 2018 ਨੂੰ ਕੋਟਕਪੂਰਾ ਥਾਣੇ ਵਿੱਚ ਦਰਜ ਫਾਇਰਿੰਗ ਕੇਸ ਦੀ ਜਾਂਚ ਕਿਸੇ ਆਜ਼ਾਦ ਏਜੰਸੀ, ਜਿਵੇਂ ਸੀ ਬੀ ਆਈ ਨੂੰ ਸੌਂਪੀ ਜਾਵੇ ਤੇ ਇਸ ਤੋਂ ਇਲਾਵਾ ਮੰਗ ਕੀਤੀ ਗਈ ਹੈ ਕਿ ਹਾਈ ਕੋਰਟ ਸੰਬੰਧਤ ਜਾਂਚ ਦੀ ਨਿਗਰਾਨੀ ਕਰੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ