Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅਪਰਾਧ

ਦਿਨ ਦਿਹਾੜੇ ਔਰਤ ਦਾ ਕਤਲ

April 27, 2020 01:12 AM

ਬਲਾਚੌਰ, 26 ਅਪ੍ਰੈਲ (ਪੋਸਟ ਬਿਊਰੋ)- ਥਾਣਾ ਕਾਠਗੜ੍ਹ ਦੇ ਪਿੰਡ ਸੁਧਾ ਮਾਜਰਾ ਵਿਖੇ ਕੱਲ੍ਹ ਦਿਨ ਦਿਹਾੜੇ ਇੱਕ ਔਰਤ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮੌਕੇ 'ਤੇ ਪੁੱਜੇ ਡੀ ਐੱਸ ਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ 'ਤੇ ਔਰਤ ਦੀ ਹੱਤਿਆ ਦੀ ਸੂਚਨਾ ਆਉਣ ਉੱਤੇ ਉਹ ਐੱਸ ਐੱਚ ਓ ਕਾਠਗੜ੍ਹ ਪਰਮਿੰਦਰ ਸਿੰਘ ਨਾਲ ਮੌਕੇ ਉੱਤੇ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਨਰਿੰਦਰ ਕੌਰ (40) ਦਾ ਪਤੀ ਖੇਤਾਂ ਵਿੱਚ ਕੰਮ ਕਰਨ ਗਿਆ ਸੀ, ਜਦ ਕਿ ਉਸ ਦਾ 15 ਸਾਲਾ ਲੜਕਾ, ਜੋ ਬੋਲ੍ਹਣ ਵਿੱਚ ਅਸਮਰਥ ਹੈ, ਘਰ ਵਿੱਚ ਸੀ। ਡੀ ਐੱਸ ਪੀ ਨੇ ਦੱਸਿਆ ਕਿ ਕਰੀਬ ਦੋ ਵਜੇ ਉਸ ਲੜਕੇ ਨੇ ਆਪਣੀ ਨੂੰ ਮਾਂ ਘਰ ਦੇ ਇੱਕ ਖੂੰਜੇ ਵਿੱਚ ਲਹੂ ਲੁਹਾਨ ਦੇਖਿਆ ਤਾਂ ਉਹ ਘਰ ਦੇ ਬਾਹਰ ਗਲੀ ਵਿੱਚ ਆ ਕੇ ਉਚੀ ਆਵਾਜ਼ ਵਿੱਚ ਰੌਣ ਲੱਗਾ। ਇਸ 'ਤੇ ਗੁਆਂਢ ਦੀਆਂ ਦੋ ਔਰਤਾਂ ਜਦੋਂ ਉਸ ਦੇ ਘਰ ਆਈਆਂ ਤਾਂ ਨਰਿੰਦਰ ਕੌਰ ਮਰੀ ਪਈ ਸੀ। ਡੀ ਐੱਸ ਪੀ ਨੇ ਦੱਸਿਆ ਕਿ ਸ਼ੁਰੂ ਦੀ ਜਾਣਕਾਰੀ ਵਿੱਚ ਪਤਾ ਲੱਗਾ ਹੈ ਕਿ ਇਸ ਔਰਤ ਦਾ ਕਤਲ ਕਿਸੇ ਅਣਪਛਾਤੇ ਵਿਅਕਤੀ ਨੇ ਗਲੇ ਵਿੱਚ ਤੇਜ਼ਧਾਰ ਹਥਿਆਰ ਰੱਖ ਕੇ ਗਲਾ ਘੁੱਟ ਕੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਦੇਖ ਕੇ ਲੱਗਦਾ ਹੈ ਕਿ ਹੱਤਿਆ ਕਰੀਬ 12 ਵਜੇ ਹੋਈ ਹੈ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਅਤੇ ਫਿੰਗਰ ਪ੍ਰਿੰਟ ਟੀਮ ਵੱਲੋਂ ਮੌਕੇ 'ਤੇ ਸਬੂਤ ਜੁਟਾਉਣ ਦੇ ਉਪਰਾਲੇ ਕੀਤੇ ਹਨ। ਇਸ ਸੰਬੰਧੀ ਐੱਸ ਐੱਸ ਪੀ ਅਲਕਾ ਮੀਣਾ ਨੇ ਦੱਸਿਆ ਕਿ ਪੁਲਸ ਨੇ ਫਿਲਹਾਲ ਅਣਪਛਾਤੇ ਕਾਤਲ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 
Have something to say? Post your comment