Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਖੇਡਾਂ

ਅੰਡਰ-17 ਫੀਫਾ ਮਹਿਲਾ ਵਿਸ਼ਵ ਕੱਪ ਅਗਲੇ ਸਾਲ ਭਾਰਤ ਵਿੱਚ

May 13, 2020 10:12 PM

ਨਵੀਂ ਦਿੱਲੀ, 13 ਮਈ (ਪੋਸਟ ਬਿਊਰੋ)- ਕੋਵਿਡ 19 ਕਾਰਨ ਮੁਲਤਵੀ ਕੀਤਾ ਗਿਆ ਫੀਫਾ ਅੰਡਰ 17 ਮਹਿਲਾ ਵਿਸ਼ਵ ਕੱਪ ਅਗਲੇ ਸਾਲ ਭਾਰਤ ਵਿੱਚ ਹੀ 17 ਫਰਵਰੀ ਤੋਂ ਸੱਤ ਮਾਰਚ ਵਿਚਾਲੇ ਹੋਵੇਗਾ।
ਵਿਸ਼ਵ ਫੁੱਟਬਾਲ ਦੀ ਸਰਵੋਤਮ ਸੰਸਥਾ ਫੀਫਾ ਨੇ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਦਾ ਮੁਲੰਕਣ ਕਰਨ ਤੋਂ ਬਾਅਦ ਕੱਲ੍ਹ ਇਹ ਫੈਸਲਾ ਕੀਤਾ। ਪਹਿਲਾਂ ਇਹ ਟੂਰਨਾਮੈਂਟ ਇਸ ਸਾਲ ਦੋ ਤੋਂ 21 ਨਵੰਬਰ ਵਿਚਾਲੇ ਹੋਣ ਵਾਲਾ ਸੀ, ਪਰ ਕੌਮਾਂਤਰੀ ਪੱਧਰ 'ਤੇ ਕੋਰੋਨਾ ਦੇ ਕਹਿਰ ਕਾਰਨ ਪਿਛਲੇ ਮਹੀਨੇ ਇਸ ਨੂੰ ਮੁਲਤਵੀ ਕੀਤਾ ਗਿਆ ਸੀ। ਫੀਫਾ ਨੇ ਐਲਾਨ ਕੀਤਾ ਹੈ ਕਿ ਟੂਰਨਾਮੈਂਟ ਦੇ ਬੁਨਿਆਦੀ ਪ੍ਰਬੰਧ ਪਹਿਲਾਂ ਵਾਲੇ ਹੀ ਰਹਿਣਗੇ ਤੇ ਇਸ ਤਰ੍ਹਾਂ ਨਾਲ ਉਸ ਨੇ ਇੱਕ ਜਨਵਰੀ 2003 ਜਾਂ ਉਸ ਤੋਂ ਬਾਅਦ ਤੇ 31 ਦਸੰਬਰ 2005 ਜਾਂ ਉਸ ਤੋਂ ਪਹਿਲਾਂ ਜਨਮੇ ਖਿਡਾਰੀਆਂ ਨੂੰ ਇਸ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਫੀਫਾ ਨੇ ਕਿਹਾ ਕਿ ਕੋਵਿਡ 19 ਦੇ ਅਸਰ ਅਤੇ ਫੀਫਾ ਕੋਵਿਡ 19 ਕਾਰਜ ਸਮੂਹ ਦੀਆਂ ਸਿਫਾਰਸ਼ਾਂ ਦਾ ਡੂੰਘਾ ਮੁਲੰਕਣ ਕਰਨ ਤੋਂ ਬਾਅਦ ਫੀਫਾ ਕੌਂਸਲ ਬਿਊਰੋ ਨੇ ਟੂਰਨਾਮੈਂਟ ਲਈ ਨਵੀਆਂ ਤਰੀਕਾਂ ਦੀ ਪੁਸ਼ਟੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੁਕਾਬਲੇ ਵਿੱਚ 16 ਟੀਮਾਂ ਹਿੱਸਾ ਲੈਣਗੀਆਂ ਅਤੇ ਇਹ ਪੰਜ ਥਾਵਾਂ 'ਤੇ ਹੋਵੇਗਾ, ਜਿਨ੍ਹਾਂ ਵਿੱਚ ਕੋਲਕਾਤਾ, ਗੁਹਾਟੀ, ਭੁਵਨੇਸ਼ਵਰ, ਅਹਿਮਦਾਬਾਦ ਤੇ ਨਵੀਂ ਮੁੰਬਈ ਸ਼ਾਮਲ ਹਨ। ਮੇਜ਼ਬਾਨ ਦੇਸ਼ ਹੋਣ ਦੇ ਕਾਰਨ ਭਾਰਤ ਨੇ ਇਸ ਵਿਸ਼ਵ ਕੱਪ ਲਈ ਕੁਆਲੀਫਾਈ ਕਰ ਲਿਆ ਹੈ।
ਵਿਸ਼ਵ ਕੱਪ ਦੀ ਨਵੀਂ ਤਰੀਕ ਐਲਾਨ ਹੋਣ ਪਿੱਛੋਂ ਖੇਡ ਮੰਤਰੀ ਕਿਰਨ ਰਿਜਿਜੂ ਨੇ ਟੂਰਨਾਮੈਂਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਦੂਜੇ ਪਾਸੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਮੁਖੀ ਪ੍ਰਫੁੱਲ ਪਟੇਲ ਨੇ ਵੀ ਟੂਰਨਾਮੈਂਟ ਨੂੰ ਬਿਹਤਰੀਨ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਸਪੇਨ ਦੇ ਫੁੱਟਬਾਲ ਕਲੱਬ ਬਾਰਸੀਲੋਨਾ ਦੇ ਸੁਪਰਸਟਾਰ ਸਟ੍ਰਾਈਕਰ ਲਿਓਨ ਮੇਸੀ ਨੇ ਕੋਰੋਨਾ ਖਿਲਾਫ ਲੜਾਈ ਲੜਨ ਲਈ ਆਪਣੇ ਦੇਸ਼ ਪੁਰਤਗਾਲ ਦੇ ਇੱਕ ਹਸਪਤਾਲ ਨੂੰ ਲਗਭਗ ਚਾਰ ਕਰੋੜ ਰੁਪਏ ਦੀ ਮਦਦ ਕੀਤੀ। ਇਹ ਹੁਕਮ ਸਿਹਤ ਮੁਲਾਜ਼ਮਾਂ ਨੂੰ ਪੀ ਪੀ ਈ ਕਿੱਟ ਤੇ ਹੋਰ ਸਾਜੋ ਸਾਮਾਨ ਮੁਹੱਈਆ ਕਰਵਾਉਣ ਲਈ ਦਾਨ ਵਿੱਚ ਦਿੱਤੀ ਹੈ। ਯੂਏਫਾ ਨੇ ਯੂਕਰੇਨ ਦੇ ਖਿਡਾਰੀ ਅਰਟੇਮ ਬੀਸੀਡਿਨ 'ਤੇ ਡੋਪਿੰਗ ਮਾਮਲੇ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਇੱਕ ਸਾਲ ਲਈ ਪਾਬੰਦੀ ਲਾ ਦਿੱਤੀ। ਉਨ੍ਹਾਂ 'ਤੇ ਲੱਗੀ ਇਹ ਪਾਬੰਦੀ ਦਸੰਬਰ 2019 ਵਿੱਚ ਖਤਮ ਹੋਵੇਗੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ