Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ
 
ਪੰਜਾਬ

ਅਮਰੀਕਾ ਵੱਲੋਂ ਸੌਂਪੇ ਦਹਿਸ਼ਤਗਰਦ ਦੇ ਖਿਲਾਫ ਭਾਰਤ ਵਿੱਚ ਇੱਕ ਵੀ ਕੇਸ ਨਹੀਂ ਨਿਕਲਦਾ

May 23, 2020 11:46 PM

ਅੰਮ੍ਰਿਤਸਰ, 23 ਮਈ (ਪੋਸਟ ਬਿਊਰੋ)- ਇਸ ਹਫਤੇ ਅਮਰੀਕਾ ਵੱਲੋਂ ਭਾਰਤ ਨੂੰ ਸੌਂਪਿਆ ਗਿਆ ਅਲ ਕਾਇਦਾ ਦਾ ਦਹਿਸ਼ਤਗਰਦ ਮੁਹੰਮਦ ਇਬਰਾਹੀਮ ਜੁਬੈਰ, ਜਿਸ ਨੂੰ ਇਸ ਸਮੇਂ ਸਥਾਨਕ ਸਵਾਮੀ ਵਿਵੇਕਾਨੰਦ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿੱਚ ਕੁਆਰੰਟਾਈਨ ਕੀਤਾ ਗਿਆ ਹੈ, ਬਾਰੇ ਸੂਤਰਾਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਉਸ ਵਿਰੁੱਧ ਇੱਕ ਵੀ ਕੇਸ ਨਹੀਂ ਹੈ। ਇਸ ਲਈ ਉਸ ਨੂੰ ਇਕਾਂਤਵਾਸ 'ਚ ਤੋਂ ਬਾਅਦ ਰਿਹਾਅ ਕੀਤਾ ਜਾ ਸਕਦਾ ਹੈ।
ਮਿਲੀ ਜਾਣਕਾਰੀ ਮੁਤਾਬਕ ਯਾਹੀਆ ਫਾਰੂਕ ਮੁਹੰਮਦ ਤੇ ਮੁਹੰਮਦ ਇਬਰਾਹੀਮ ਜੁਬੈਰ ਦੋਵੇਂ ਭਰਾ ਹੈਦਰਾਬਾਦ ਦੇ ਅਲਵਾਲ ਇਲਾਕੇ ਦੇ ਵਾਸੀ ਹਨ। ਇਹ ਦੋਵੇਂ ਅਮਰੀਕਾ ਪੜ੍ਹਨ ਗਏ ਸਨ, ਜਿੱਥੇ ਦੋਵਾਂ ਨੂੰ ਅਮਰੀਕੀ ਨਾਗਰਿਕਤਾ ਮਿਲ ਗਈ। ਓਥੇ ਰਹਿੰਦਿਆਂ ਇਹ ਦੋਵੇਂ ਅੱਤਵਾਦੀ ਸੰਗਠਨ ਅਲ ਕਾਇਦਾ ਵਿੱਚ ਸ਼ਾਮਲ ਹੋ ਗਏ। ਅਲ ਕਾਇਦਾ ਦੁਨੀਆ ਭਰ ਵਿੱਚ 400 ਦੇ ਲਗਭਗ ਹਮਲੇ ਕਰਵਾ ਚੁੱਕਾ ਦੱਸਿਆ ਜਾਂਦਾ ਹੈ। ਇਨ੍ਹਾਂ ਦੋਵਾਂ ਭਰਾਵਾਂ 'ਤੇ ਅੱਤਵਾਦੀ ਫੰਡਿੰਗ ਤੋਂ ਇਲਾਵਾ ਦਹਿਸ਼ਤਗਰਦਾਂ ਨਾਲ ਜੁੜੇ ਕਈ ਕੇਸ ਦਰਜ ਕੀਤੇ ਗਏ। ਯਾਹੀਆ ਫਾਰੂਕ ਮੁਹੰਮਦ ਨੂੰ ਅਮਰੀਕਾ ਵਿੱਚ 27 ਸਾਲ ਸਜ਼ਾ ਹੋਈ ਅਤੇ ਇਬਰਾਹੀਮ ਮੁਹੰਮਦ ਜੁਬੈਰ ਨੂੰ ਪੰਜ ਸਾਲ ਸਜ਼ਾ ਦਿੱਤੀ ਗਈ। ਜੁਬੈਰ ਨੂੰ ਉਸ ਦੀ ਪੰਜ ਸਾਲ ਸਜ਼ਾ ਪੂਰੀ ਹੋਣ ਤੋਂ ਬਾਅਦ ਭਾਰਤ ਭੇਜਿਆ ਗਿਆ ਹੈ, ਪਰ ਉਸ ਦਾ ਭਰਾ ਯਾਹੀਆ ਫਾਰੂਕ ਮੁਹੰਮਦ ਅਜੇ ਵੀ ਅਮਰੀਕੀ ਜੇਲ੍ਹ 'ਚ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ