Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਦਸ ਦਿਨਾਂ ਦੀ ਸ਼ੂਟਿੰਗ ਬਚੀ ਹੈ ਇਮਰਾਨ ਦੀ ਫਿਲਮ ‘ਏਜਰਾ’ ਦੀ

May 25, 2020 09:20 AM

ਕੋਰੋਨਾ ਵਾਇਰਸ ਕਾਰਨ ਹੋਏ ਲਾਕਡਾਊਨ ਵਿੱਚ ਫਿਲਮ ਇੰਡਸਟਰੀ ਠਹਿਰੀ ਹੋਈ ਹੈ। ਵੱਡੀ ਤੋਂ ਵੱਡੀ ਫਿਲਮ ਦੀ ਸ਼ੂਟਿੰਗ ਤੇ ਰਿਲੀਜ਼ ਲਟਕੀ ਹੋਈ ਹੈ। ਅਜਿਹੇ ਵਿੱਚ ਇਮਰਾਨ ਹਾਸ਼ਮੀ ਦੀ ਫਿਲਮ ‘ਏਜਰਾ’ ਦੀ ਸ਼ੂਟਿੰਗ ਵੀ ਰੁਕੀ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਦੀ ਸਿਰਫ ਦਸ ਦਿਨਾਂ ਦੀ ਸ਼ੂਟਿੰਗ ਬਾਕੀ ਸੀ।
ਫਿਲਮ ਨਿਰਮਾਤਾ ਅਭਿਸ਼ੇਕ ਪਾਠਕ ਨੇ ਦੱਸਿਆ ਕਿ ਉਨ੍ਹਾਂ ਦੀ ਹਾਰਰ ਫਿਲਮ ਦੀ ਬਾਕੀ ਸ਼ੂਟਿੰਗ ਲਾਕਡਾਊਨ ਤੋਂ ਪਹਿਲਾਂ ਮਾਰੀਸ਼ਸ਼ ਵਿੱਚ ਹੋ ਚੁੱਕੀ ਸੀ। ਬੱਸ ਦਸ ਦਿਨਾਂ ਦੀ ਸ਼ੂਟਿੰਗ ਬਚੀ ਸੀ, ਜੋ ਮੁੰਬਈ ਵਿੱਚ ਹੋਣੀ ਸੀ, ਲਾਕਡਾਊਨ ਦੇ ਕਾਰਨ ਉਹ ਨਹੀਂ ਹੋ ਸਕੀ। ਚੰਗੀ ਗੱਲ ਇਹ ਰਹੀ ਸੀ ਕਿ ਮੁੰਬਈ ਦਾ ਸ਼ਡਿਊਲ ਹੀ ਬਾਕੀ ਸੀ। ਅਜਿਹੇ ਵਿੱਚ ਜਦ ਵੀ ਸ਼ੂਟਿੰਗ ਸ਼ੁਰੂ ਕਰਨ ਦਾ ਸਮਾਂ ਆਏਗਾ, ਸਾਨੂੰ ਸ਼ਹਿਰ ਤੋਂ ਬਾਹਰ ਸ਼ੂਟਿੰਗ ਨਹੀਂ ਕਰਨੀ ਪਵੇਗੀ। ‘ਏਜਰਾ’ ਸਾਲ 2017 ਵਿੱਚ ਇਸੇ ਨਾਂਅ ਨਾਲ ਰਿਲੀਜ਼ ਹੋਈ ਮਲਿਆਲਮ ਫਿਲਮ ਦੀ ਹਿੰਦੀ ਰੀਮੇਕ ਹੈ। ਫਿਲਮ ਦਾ ਨਿਰਦੇਸ਼ਨ ਮੂਲ ਫਿਲਮ ਦੇ ਡਾਇਰੈਕਟਰ ਜੈ ਕ੍ਰਿਸ਼ਨਨ ਹੀ ਕਰ ਰਹੇ ਹਨ।
ਅਭਿਸ਼ੇਕ ਪਾਠਕ ਦੇ ਨਿਰਮਾਣ ਵਿੱਚ ਬਣ ਰਹੀ ਇੱਕ ਹੋਰ ਫਿਲਮ ‘ਖੁਦਾ ਹਾਫਿਜ਼’ ਦੀ ਸ਼ੂਟਿੰਗ ਹੋ ਚੁੱਕੀ ਹੈ। ਇਸ ਦਾ ਨਿਰਦੇਸ਼ਨ ਫਾਰੂਖ ਕਬੀਰ ਨੇ ਕੀਤਾ ਹੈ। ਵਿਧੁਤ ਜਮਵਾਲ ਫਿਲਮ ਵਿੱਚ ਪ੍ਰਮੁੱਖ ਭੂਮਿਕਾ ਵਿੱਚ ਹਨ। ਇਸ ਫਿਲਮ ਦੀ ਸ਼ੂਟਿੰਗ ਉਜਬੇਕਿਸਤਾਨ, ਲਖਨਊ, ਮੁੰਬਈ ਵਿੱਚ ਹੋਈ ਹੈ। ਫਿਲਮ ਦੇ ਪੋਸਟ ਪ੍ਰੋਡਕਸ਼ਨ 'ਤੇ ਘਰ ਬੈਠੇ ਕੰਮ ਹੋ ਰਿਹਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ