Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਪੜ੍ਹਦੇ ਭਾਰਤੀ ਵਿਦਿਆਰਥੀਆਂ ਨੂੰ ਲਾਭ ਹੋਵੇਗਾ

May 26, 2020 01:21 AM

ਵਾਸ਼ਿੰਗਟਨ, 25 ਮਈ (ਪੋਸਟ ਬਿਊਰੋ)- ਅਮਰੀਕੀ ਐੱਮ ਪੀਜ਼ ਦੇ ਇੱਕ ਦੋ-ਧਿਰੀ ਗਰੁੱਪ ਨੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਸ਼ੁੱਕਰਵਾਰ ਇੱਕ ਅਜਿਹਾ ਬਿੱਲ ਪੇਸ਼ ਕੀਤਾ, ਜੋ ਐੱਚ 1ਬੀ ਵਰਕ ਵੀਜ਼ਾ ਵਿੱਚ ਵੱਡੇ ਸੁਧਾਰਾਂ ਨਾਲ ਜੁੜਿਆ ਹੈ। ਇਸ ਬਿੱਲ ਵਿੱਚ ਵੀਜ਼ਾ ਦੇਣ ਸਮੇਂ ਉਨ੍ਹਾਂ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਪਹਿਲ ਦੇਣ ਨੂੰ ਕਿਹਾ ਗਿਆ ਹੈ, ਜੋ ਅਮਰੀਕੀ ਸੰਸਥਾਵਾਂ ਵਿੱਚ ਪੜ੍ਹੇ ਹੋਣ। ਜੇ ਇਹ ਬਿੱਲ ਕਾਨੂੰਨ ਬਣ ਜਾਂਦਾ ਹੈ ਤਾਂ ਉਥੇ ਪੜ੍ਹਦੇ ਭਾਰਤੀ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਐੱਚ 1ਬੀ ਵੀਜ਼ਾ ਗੈਰ ਇਮੀਗਰੇਸ਼ਨ ਵੀਜ਼ਾ ਹੈ, ਜੋ ਵਰਕਰਾਂ ਨੂੰ ਅਜਿਹੇ ਮੁਹਾਰਤ ਦੇ ਕੰਮਾਂ ਵਿੱਚ ਰੁਜ਼ਗਾਰ ਦੇਣ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਵਿੱਚ ਖਾਸ ਤਰ੍ਹਾਂ ਦੀ ਸਿਧਾਂਤਕ ਅਤੇ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ।
ਭਾਰਤ ਤੇ ਚੀਨ ਵਰਗੇ ਦੇਸ਼ਾਂ ਵਿੱਚ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ੱਰਖਣ ਲਈ ਕੰਪਨੀਆਂ ਇਸ ਵੀਜ਼ਾ ਸਹੂਲਤ ਦੀ ਵਰਤੋਂ ਕਰਦੀਆਂ ਹਨ। ਇਸ ਸਾਲ ਇੱਕ ਅਪ੍ਰੈਲ ਨੂੰ ਅਮਰੀਕੀ ਨਾਗਰਿਕਤਾ ਅਤੇ ਇਮੀਗਰੇਸ਼ਨ ਸੇਵਾ (ਯੂ ਐੱਸ ਸੀ ਆਈ ਐੱਸ) ਨੇ ਕਿਹਾ ਸੀ ਕਿ ਤਕਨਾਲੋਜੀ ਦੇ ਵਿਦੇਸ਼ੀ ਪੇਸ਼ੇਵਰਾਂ ਲਈ ਜ਼ਰੂਰੀ ਐੱਚ 1ਬੀ ਵੀਜ਼ੇ ਦੀਆਂ 2,75,000 ਅਰਜ਼ੀਆਂ ਮਿਲੀਆਂ ਹਨ। ਇਨ੍ਹਾਂ ਵਿੱਚੋਂ 67 ਫੀਸਦੀ ਤੋਂ ਵੱਧ ਭਾਰਤ ਵਿੱਚੋਂ ਸਨ। ਅਮਰੀਕਾ ਹਰ ਸਾਲ 85,000 ਐਚ 1ਬੀ ਵੀਜ਼ਾ ਜਾਰੀ ਕਰਦਾ ਹੈ। ਅਮਰੀਕਾ ਵਿੱਚ ਚੀਨ ਪਿੱਛੋਂ ਸਭ ਤੋਂ ਵੱਧ ਵਿਦਿਆਰਥੀ ਭਾਰਤ ਦੇ ਹਨ। ਅਮਰੀਕਾ ਵਿੱਚ ਪੇਸ਼ ਕੀਤੇ ਗਏ ਐੱਚ 1ਬੀ ਵੀਜ਼ਾ ਐਂਡ ਐੱਲ 1 ਵੀਜ਼ਾ ਰਿਫਾਰਮ ਐਕਟ ਹੇਠ ਯੂ ਐੱਸ ਸੀ ਆਈ ਐੱਸ ਨੂੰ ਪਹਿਲੀ ਵਾਰ ਐੱਚ 1ਬੀ ਵੀਜ਼ਾ ਦੀ ਵੰਡ ਪਹਿਲ ਆਧਾਰ 'ਤੇ ਕਰਨੀ ਹੋਵੇਗੀ। ਨਵੀਂ ਪ੍ਰਣਾਲੀ ਹੇਠ ਐੱਚ 1ਬੀ ਵੀਜ਼ੇ ਲਈ ਉਨ੍ਹਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ ਜਿਨ੍ਹਾਂ ਨੇ ਅਮਰੀਕੀ ਸੰਸਥਾਵਾਂ ਤੋਂ ਸਿਖਿਆ ਲਈ ਹੈ। ਬਿੱਲ ਵਿੱਚ ਸਾਫ ਕਿਹਾ ਗਿਆ ਹੈ ਕਿ ਐੱਚ 1 ਬੀ ਵੀਜ਼ਾ ਜਾਂ ਐੱਲ 1 ਵੀਜ਼ਾਧਾਰਕ ਕਿਸੇ ਵੀ ਕੀਮਤ 'ਤੇ ਅਮਰੀਕੀ ਵਰਕਰਾਂ ਦਾ ਸਥਾਨ ਨਹੀਂ ਲੈਣਗੇ। ਸੈਨੇਟ ਵਿੱਚ ਇਸ ਬਿੱਲ ਨੂੰ ਸੈਨੇਟਰ ਚਕ ਗ੍ਰੇਸਲੀ ਤੇ ਡਿਕ ਡਰਬਿਨ ਨੇ ਪੇਸ਼ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ