Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਦਾ ਹਵਾਈ ਹਾਦਸਾ: ਕੀ ਪਾਇਲਟ ਦੀ ਗਲਤੀ ਨਾਲ ਡਿੱਗਾ ਸੀ ਜਹਾਜ਼?

May 26, 2020 01:25 AM

ਕਰਾਚੀ, 25 ਮਈ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਸ਼ੁੱਕਰਵਾਰ ਹੋਏ ਜਹਾਜ਼ ਹਾਦਸੇ ਦੀ ਜਾਂਚ ਸ਼ੁਰੂੁ ਹੋ ਗਈ ਹੈ। ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਕੀ ਦੁਰਘਟਨਾ ਪਾਇਲਟ ਦੀ ਗਲਤੀ ਨਾਲ ਹੋਈ ਜਾਂ ਤਕਨੀਕੀ ਗੜਬੜੀ ਕਾਰਨ ਹੋਈ ਹੈ। ਹਾਦਸੇ ਦੀ ਜਾਂਚ ਦੀ ਜੋ ਸ਼ੁਰੂ ਦੀ ਰਿਪੋਰਟ ਆਈ ਹੈ ਉਸ ਵਿੱਚ ਪਾਇਲਟ ਦੇ ਜਹਾਜ਼ ਸੰਚਾਲਨ ਦੇ ਬਾਰੇ ਵਿੱਚ ਗੰਭੀਰ ਸਵਾਲ ਉਠਾਏ ਗਏ ਹਨ। ਸ਼ੁਰੂ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਕੀ ਕਾਕਪਿਟ 'ਚ ਪਾਇਲਟ ਦਲ ਦੇ ਮੈਂਬਰਾਂ ਨੂੰ ਸੰਕਟ ਦੇ ਬਾਰੇ ਵਿੱਚ ਹਵਾਈ ਆਵਾਜਾਈ ਕੰਟਰੋਲਰ ਨੂੰ ਸੂਚਿਤ ਕਰਨ ਤੋਂ ਰੋਕਿਆ ਗਿਆ ਸੀ।
ਵਰਨਣ ਯੋਗ ਹੈ ਕਿ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (ਪੀ ਆਈ ਏ) ਦੀ ਉਡਾਣ ਦੇ ਹਾਦਸੇ ਦਾ ਸ਼ਿਕਾਰ ਹੋਣ ਨਾਲ ਨੌਂ ਬੱਚਿਆਂ ਸਣੇ 97 ਲੋਕਾਂ ਦੀ ਮੌਤ ਹੋ ਗਈ ਸੀ। ਦੋ ਯਾਤਰੀ ਇਸ ਹਾਦਸੇ ਵਿੱਚ ਚਮਤਕਾਰੀ ਢੰਗ ਨਾਲ ਬਚ ਗਏ ਸਨ। ਰਿਪੋਰਟ ਮੁਤਾਬਕ ਜਦੋਂ ਜਹਾਜ਼ ਨੇ ਲੈਂਡਿੰਗ ਦੇ ਪਹਿਲੇ ਅਸਫਲ ਯਤਨ ਵਿੱਚ ਜ਼ਮੀਨ ਨੂੰ ਛੂਹਿਆ ਤਾਂ ਸੰਭਵ ਹੈ ਕਿ ਇੰਜਣ ਦਾ ਤੇਲ ਟੈਂਕ ਅਤੇ ਤੇਲ ਪੰਪ ਨੁਕਸਾਨਿਆ ਗਿਆ ਹੋਵੇ ਜਿਸ ਨਾਲ ਪਾਇਲਟ ਜਹਾਜ਼ ਨੂੰ ਸੁਰੱਖਿਅਤ ਨਹੀਂ ਕਰ ਸਕਿਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਈ ਸਵਾਲ ਬਹੁਤ ਗੰਭੀਰ ਹਨ ਕਿ ਕਾਕਪਿਟ ਵਿੱਚ ਅਲਾਰਮ ਸਿਸਟਮ ਪਾਇਲਟਾਂ ਨੂੰ ਹੰਗਾਮੀ ਸਥਿਤੀ ਬਾਰੇ ਜਾਣਕਾਰੀ ਦੇਣ ਵਿੱਚ ਕਿਉਂ ਤੇ ਕਿਵੇਂ ਅਸਫਲ ਰਹੇ। ਪੀ ਆਈ ਏ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਰਸ਼ਦ ਮਲਿਕ ਨੇ ਕਿਹਾ ਕਿ ਜਹਾਜ਼ ਦਾ ਬਲੈਕ ਬਾਕਸ ਜਾਂਚ ਟੀਮ ਨੂੰ ਸੌਂਪ ਦਿੱਤਾ ਗਿਆ ਹੈ। ਪੀ ਆਈ ਏ ਦੇ ਇੰਜੀਨੀਅਰਿੰਗ ਅਤੇ ਰੱਖ-ਰਖਾਅ ਵਿਭਾਗ ਅਨੁਸਾਰ ਹਾਦਸਾਗ੍ਰਸਤ ਜਹਾਜ਼ ਦੀ ਦੋ ਮਹੀਨੇ ਪਹਿਲੇ ਜਾਂਚ ਕੀਤੀ ਗਈ ਸੀ ਅਤੇ ਇਸ ਨੇ ਹਾਦਸੇ ਤੋਂ ਇੱਕ ਦਿਨ ਪਹਿਲਾਂ ਮਸਕਟ ਤੋਂ ਲਾਹੌਰ ਲਈ ਉਡਾਣ ਭਰੀ ਸੀ। ਪਾਕਿਸਤਾਨ ਇੰਟਰਨਸ਼ਨਲ ਏਅਰਲਾਈਨਜ਼ (ਪੀ ਆਈ ਏ ਏ) ਦਾ ਹਾਦਸਿਆਂ ਨਾਲ ਪੁਰਾਣਾ ਨਾਤਾ ਹੈ। ਇਸ ਤੋਂ ਪਹਿਲੇ ਵੀ ਕਈ ਵੱਡੇ ਹਵਾਈ ਹਾਦਸਿਆਂ ਵਿੱਚ ਸੈਂਕੜੇ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਹਾਦਸਿਆਂ ਦਾ ਕਾਰਨ ਪੁਰਾਣੇ ਜਹਾਜ਼ ਅਤੇ ਜਹਾਜ਼ਾਂ ਦੀ ਦੇਖਭਾਲ ਦੀ ਘਾਟ ਦੱਸੀ ਜਾ ਰਹੀ ਹੈ। ਦੇਸ਼ ਦੀ ਸ਼ਹਿਰੀ ਹਵਾਬਾਜ਼ੀ ਅਥਾਰਟੀ (ਸੀ ਏ ਏ) ਵੱਲੋਂ ਬਣਾਈ ਰਿਪੋਰਟ ਅਨੁਸਾਰ ਏਅਰਬਸ ਏ 320 ਦੇ ਇੰਜਣਾਂ ਨੇ ਪਾਇਲਟ ਵੱਲੋਂ ਜਹਾਜ਼ ਉਤਾਰਨ ਦੇ ਪਹਿਲੇ ਯਤਨ ਵਿੱਚ ਤਿੰਨ ਵਾਰ ਰਨਵੇ ਨੂੰ ਛੂਹਿਆ ਸੀ।
ਦ ਨਿਊਜ਼ ਇੰਟਰਨੈਸ਼ਨਲ ਨੇ ਸੀ ਏ ਏ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਇਸ ਦੇ ਬਾਅਦ ਪਾਇਲਟ ਨੇ ਫਿਰ ਤੋਂ ਉਡਾਣ ਭਰੀ ਜਿਸ ਨਾਲ ਅਧਿਕਾਰੀਆਂ ਨੂੰ ਇਹ ਕਾਫੀ ਅਜੀਬ ਲੱਗਾ ਕਿ ਕਾਕਪਿਟ 'ਚ ਚਾਲਕ ਦਲ ਦੇ ਮੈਂਬਰਾਂ ਨੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਵਾਈ ਆਵਾਜਾਈ ਕੰਟਰੋਲ (ਏ ਟੀ ਸੀ) ਨੂੰ ਲੈਂਡਿੰਗ ਗੀਅਰ ਦੇ ਸੰਬੰਧ ਵਿੱਚ ਕਿਸੇ ਸਮੱਸਿਆ ਦੇ ਬਾਰੇ ਵਿੱਚ ਸੂਚਿਤ ਨਹੀਂ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ