Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਫੌਜ ਨੇ ਕਿਹਾ: ਚੀਨ ਨੇ ਭਾਰਤ ਦੇ ਕਿਸੇ ਜਵਾਨ ਨੂੰ ਹਿਰਾਸਤ ਵਿੱਚ ਨਹੀਂ ਲਿਆ

May 26, 2020 01:33 AM

ਨਵੀਂ ਦਿੱਲੀ, 25 ਮਈ (ਪੋਸਟ ਬਿਊਰੋ)- ਭਾਰਤੀ ਫ਼ੌਜ ਨੇ ਕੱਲ੍ਹ ਇੱਕ ਬਿਆਨ ਜਾਰੀ ਕਰਕੇ ਚੀਨੀ ਫ਼ੌਜ ਵੱਲੋਂ ਭਾਰਤੀ ਸੈਨਿਕਾਂ ਨੂੰ ਹਿਰਾਸਤ 'ਚ ਲਏ ਜਾਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਅਤੇ ਇੱਕ ਭਾਰਤੀ ਟੁਕੜੀ ਨੂੰ ਹਿਰਾਸਤ ਵਿੱਚ ਲਏ ਜਾਣ ਬਾਰੇ ਮੀਡੀਆ ਰਿਪੋਰਟਾਂ ਨੂੰ ਗ਼ਲਤ ਕਰਾਰ ਦਿੱਤਾ ਹੈ।
ਲਾਈਨ ਆਫ਼ ਐਕਚੂਅਲ ਕੰਟਰੋਲ (ਐਲ ਏ ਸੀ) ਉੱਤੇ ਲੱਦਾਖ਼ ਦੀਆਂ ਚਾਰ ਥਾਵਾਂ ਉੱਤੇ ਵੱਧਦੇ ਤਣਾਅ ਦੌਰਾਨ ਭਾਰਤੀ ਫ਼ੌਜ ਦੇ ਇੱਕ ਬੁਲਾਰੇ ਨੇ ਕਿਹਾ ਕਿ ਸਰਹੱਦ ਉਤੇ ਕਿਸੇ ਵੀ ਭਾਰਤੀ ਫ਼ੌਜੀ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ। ਅਸੀਂ ਇਸ ਨੂੰ ਮੂਲ ਰੂਪ 'ਚ ਰੱਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੀਡੀਆ 'ਚ ਛਪਦੀਆਂ ਅਜਿਹੀਆਂ ਖ਼ਬਰਾਂ ਦੇਸ਼ ਦੇ ਹਿੱਤਾਂ ਨੂੰ ਨੁਕਸਾਨ ਪੁਚਾ ਸਕਦੀਆਂ ਹਨ। ਇਸ ਤੋਂ ਬਾਅਦ ਇਹ ਖ਼ਬਰ ਆਈ ਕਿ ਐਲ ਏ ਸੀ ਉਤੇ ਪੂਰਬੀ ਲੱਦਾਖ਼ ਖੇਤਰ ਦੀ ਇੱਕ ਝੀਲ ਪੈਗੋਗ ਤਸੋ ਵਿੱਚ ਚੀਨੀ ਫ਼ੌਜ ਨੇ ਭਾਰਤੀ ਸੈਨਿਕਾਂ ਨੂੰ ਜ਼ਬਤ ਕੀਤੇ ਹਥਿਆਰਾਂ ਨਾਲ ਵਾਪਸ ਛੱਡ ਦਿੱਤਾ ਹੈ, ਜਿੱਥੇ 5 ਅਤੇ 6 ਮਈ ਨੂੰ ਹੱਥੋਪਾਈ ਹੋਈ ਸੀ।
ਇਹ ਕਿਹਾ ਗਿਆ ਸੀ ਕਿ ਗਲਵਾਨ ਘਾਟੀ ਵਿੱਚ ਚੀਨ ਨੇ ਪਿਛਲੇ 2 ਹਫ਼ਤਿਆਂ ਅੰਦਰ ਕਰੀਬ 100 ਟੈਂਟ ਗੱਡ ਦਿੱਤੇ ਹਨ। ਉਹ ਹੋਰ ਮਸ਼ੀਨਰੀ ਵੀ ਇਥੇ ਲਿਆ ਰਿਹਾ ਹੈ, ਜੋ ਸ਼ਾਇਦ ਬੰਕਰ ਬਣਾਉਣ 'ਚ ਇਸਤੇਮਾਲ ਹੋਵੇ। ਭਾਰਤ ਵੀ ਪੈਂਗੋਂਗ ਝੀਲ ਤੇ ਇਸਤੇਮਾਲ ਹੋਵੇ। ਭਾਰਤ ਵੀ ਪੈਂਗੋਂਗ ਝੀਲ ਤੇ ਗਲਵਾਨ ਘਾਟੀ 'ਚ ਸੈਨਿਕਾਂ ਦੀ ਤਾਇਨਾਤੀ ਲਗਾਤਾਰ ਵਧਾ ਰਿਹਾ ਹੈ। ਕਈ ਇਲਾਕਿਆਂ 'ਚ ਭਾਰਤ ਦੀ ਸਥਿਤੀ ਚੀਨ ਤੋਂ ਬਿਹਤਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼